ਖ਼ਬਰਾਂ |

ਤਾਜ਼ਾ |

ਸਰਕਾਰ ਨੇ ਸਾਉਣੀ ਸੀਜ਼ਨ 2026 ਵਿਚ ਝੋਨੇ ਦੀ ਸਿੱਧੀ ਬਿਜਾਈ ਲਈ 5 ਲੱਖ ਏਕੜ ਰਕਬੇ ਦਾ ਟੀਚਾ ਮਿਥਿਆ
Published : May 1, 2026, 9:51 am IST
Updated : May 1, 2026, 9:51 am IST
SHARE ARTICLE
photo
photo

ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 10-15 ਫ਼ੀ ਸਦੀ ਹੁੰਦੀ ਹੈ ਪਾਣੀ ਦੀ ਬੱਚਤ : ਡਾਇਰੈਕਟਰ ਖੇਤੀਬਾੜੀ

ਮੁਹਾਲੀ (ਸਸਸ) : ਪੰਜਾਬ ਵਿਚ ਹਰ ਸਾਲ ਸਾਉਣੀ ਰੁੱਤ ਵਿਚ ਲਗਭਗ 32 ਲੱਖ ਹੈਕਟੇਅਰ ਰਕਬੇ 'ਤੇ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ, ਜਿਸ ਨਾਲ ਸੂਬੇ ਵਿਚ ਪਾਣੀ ਦਾ ਪੱਧਰ ਬਹੁਤ ਹੀ ਨੀਵਾਂ ਜਾ ਰਿਹਾ ਹੈ। ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਅਤੇ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਮੀਨਦੋਜ ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਵਿਚੋਂ ਰਾਜ ਵਿਚ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਨੂੰ ਕਿਸਾਨਾਂ ਵਿਚ ਪ੍ਰਚੱਲਤ ਕੀਤਾ ਜਾ ਰਿਹਾ ਹੈ, ਜਿਸ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 1500 ਰੁ: ਪ੍ਰਤੀ ਏਕੜ ਉਤਸ਼ਾਹਤ ਰਾਸ਼ੀ ਦਿਤੀ ਜਾ ਰਹੀ ਹੈ।

ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਲਗਭਗ 10-15 ਫ਼ੀ ਸਦੀ ਪਾਣੀ ਦੀ ਬਚਤ ਹੁੰਦੀ ਹੈ ਅਤੇ ਆਉਣ ਵਾਲੀ ਹਾੜੀ ਦੀ ਫ਼ਸਲ ਕਣਕ ਵਿਚ 1 ਤੋਂ 2 ਕੁਇੰਟਲ ਪ੍ਰਤੀ ਏਕੜ ਝਾੜ ਵਿਚ ਵਾਧਾ ਵੀ ਦਰਜ ਕੀਤਾ ਗਿਆ ਹੈ। ਇਸ 'ਤੇ ਬੋਲਦਿਆਂ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਦਸਿਆ ਕਿ ਸਾਲ 2026-27 ਦੌਰਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁ: ਪ੍ਰਤੀ ਏਕੜ ਦੇ ਹਿਸਾਬ ਨਾਲ ਉਤਸ਼ਾਹਤ ਰਾਸ਼ੀ ਦਿਤੀ ਜਾ ਰਹੀ ਹੈ।

ਸਾਉਣੀ 2026 ਦੌਰਾਨ ਰਾਜ ਵਿਚ 5 ਲੱਖ ਏਕੜ ਰਕਬੇ ਵਿਚ ਸਿੱਧੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮੰਤਵ ਲਈ 40 ਕਰੋੜ ਰੁਪਏ ਦੇ ਉਪਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦਸਿਆ ਕਿ ਇਹ ਸਕੀਮ ਸਾਲ 2022-23 ਤੋਂ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਹੁਣ ਤਕ ਲਗਭਗ 85000 ਕਿਸਾਨਾਂ ਨੂੰ ਉਤਸ਼ਾਹਤ ਰਾਸ਼ੀ ਵਜੋਂ 110 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਹਰ ਸਾਲ ਦੀ ਤਰ੍ਹਾਂ ਡੀਐਸਆਰ ਕਰਨ ਵਾਲੇ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ 'ਤੇ ਰਜਿਸਟਰੇਸ਼ਨ ਕਰ ਕੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਕਿਸਾਨਾਂ ਦਾ ਸਕੀਮ ਪ੍ਰਤੀ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਸਾਲ 1 ਮਈ ਤੋਂ ਹੀ ਪੋਰਟਲ 'ਤੇ ਕਿਸਾਨਾਂ ਦੀ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਕਿਸੇ ਕਿਸਾਨ ਨੂੰ ਰਜਿਸਟਰੇਸ਼ਨ ਕਰਨ ਵਿਚ ਕੋਈ ਮੁਸ਼ਕਿਲ ਆ ਰਹੀ ਹੈ ਤਾਂ ਉਹ ਅਪਣੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਾਂ ਉਨ੍ਹਾਂ ਦੇ ਪਿੰਡ ਪੱਧਰ ਵਿਖੇ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਸੁਝਾਅ ਲੈ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ FACT CHECK

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement