ਪਰਾਲੀ ਸਰਾਪ ਨਹੀਂ ਵਰਦਾਨ ਹੈ! ਆਓ ਜਾਣਦੇ ਹਾਂ ਕਿਸ ਤਰ੍ਹਾਂ ਕਰੀਏ ਇਸ ਦੀ ਸੁਚੱਜੀ ਵਰਤੋਂ
Published : Dec 3, 2022, 12:32 pm IST
Updated : Dec 3, 2022, 12:35 pm IST
SHARE ARTICLE
uses of straw
uses of straw

ਪਰਾਲੀ ਸਾੜਨ ਨੂੰ ਨਾਂਹ ਕਰ ਕੇ ਵਧਾਓ ਖੇਤਾਂ ਦੀ ਉਪਜਾਊ ਸ਼ਕਤੀ 'ਤੇ ਕਰੋ ਕਮਾਈ ਵਿਚ ਵੀ ਇਜ਼ਾਫ਼ਾ

ਚੰਡੀਗੜ੍ਹ: ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਥੇ ਜ਼ਿਆਦਾਤਰ ਰਕਬੇ ਵਿਚ ਮੁੱਖ ਤੌਰ 'ਤੇ ਕਣਕ ਅਤੇ ਝੋਨੇ ਦੀ ਫ਼ਸਲ ਬੀਜੀ ਜਾਂਦੀ ਹੈ ਜੋ ਨਾ ਸਿਰਫ਼ ਖਾਣ ਦੇ ਕੰਮ ਆਉਂਦੀ ਹੈ ਸਗੋਂ ਇਸ ਦੀ ਰਹਿੰਦ ਖੂਹੰਦ ਵੀ ਕਈ ਤਰੀਕਿਆਂ ਨਾਲ ਕਮਾਈ ਦਾ ਜ਼ਰੀਆ ਬਣਦੀ ਹੈ। ਭਾਵੇਂ ਕਿ ਸੂਬੇ ਦੇ ਕਿਸਾਨ ਹੁਣ ਇਨ੍ਹਾਂ ਦੋ ਮੁੱਖ ਫ਼ਸਲਾਂ ਤੋਂ ਇਲਾਵਾ ਫ਼ਸਲੀ ਚੱਕਰ ਨੂੰ ਤਰਜੀਹ ਦੇਣ ਲੱਗ ਪਏ ਹਨ। 

ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕਰ ਕੇ ਸਰਕਾਰਾਂ ਅਤੇ ਕਿਸਾਨ ਆਗੂਆਂ ਸਮੇਤ ਕਈ ਬਾਸ਼ਿੰਦਿਆਂ ਵਲੋਂ ਕਿਸਾਨ ਭਰਾਵਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਰਿਹਾ ਹੈ। ਇਸ ਦੇ ਕਾਫੀ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ। ਕਿਸਾਨ ਜਾਗਰੂਕ ਹੋਏ ਹਨ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਸਿਹਤ ਸਬੰਧੀ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਸਬੱਬ ਬਣਦਾ ਹੈ ਜਦਕਿ ਇਸ ਨਾਲ ਪੈਲੀਆਂ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਜੇਕਰ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਵਿਚ ਇਸ ਵਾਰ ਵੱਡੇ ਰਕਬੇ ਵਿਚ ਪਰਾਲੀ ਨੂੰ ਨਹੀਂ ਸਾੜਿਆ ਗਿਆ ਜੋ ਕਿ ਪਿੱਛਲੇ ਸਾਲਾਂ ਦੇ ਮੁਕਾਬਲੇ ਚੰਗੇ ਨਤੀਜੇ ਹਨ। ਆਓ ਜਾਂਦੇ ਹਾਂ ਕਿ ਕਿਸ ਤਰ੍ਹਾਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ :-


-ਸਾਡੇ ਦੇਸ਼ ’ਚ ਫਸਲ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਆਮ ਤੌਰ ’ਤੇ ਜਾਨਵਰਾਂ ਦੀ ਫੀਡ ਦੇ ਰੂਪ ’ਚ ਵਰਤਿਆ ਜਾਂਦਾ ਹੈ। ਪਸ਼ੂਆਂ ਦੀਆਂ ਮੁੱਖ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਨੂੰ ਯੂਰੀਆ ਤੇ ਗੁੜ ’ਚ ਭਿਉਂ ਕੇ ਤੇ ਹਰੇ ਚਾਰੇ ’ਚ ਮਿਲਾ ਕੇ ਇਸ ਨੂੰ ਫੀਡ/ਰਾਸ਼ਨ ਦੇ ਰੂਪ ’ਚ ਵਰਤਿਆ ਜਾ ਸਕਦਾ ਹੈ। 

-ਪਰਾਲੀ ਨੂੰ ਬੇਲਰ ਨਾਲ ਬੇਲ ਕੇ ਪੂਰੇ ਸਾਲ ਪਸ਼ੂਆਂ ਦੀ ਫੀਡ/ਰਾਸ਼ਨ ਦੇ ਰੂਪ ’ਚ ਵਰਤਿਆ ਜਾ ਸਕਦਾ ਹੈ।

-ਪਰਾਲੀ ਨੂੰ ਜਾਨਵਰਾਂ ਦੇ ਬਿਸਤਰੇ ਦੇ ਰੂਪ ’ਚ ਵੀ ਵਰਤ ਸਕਦੇ ਹਾਂ। ਖਾਸਕਰ ਠੰਡ ਦੇ ਮੌਸਮ ਵਿਚ ਪਸ਼ੂਆਂ ਹੇਠਾਂ ਜ਼ਮੀਨ ਨੂੰ ਸੁੱਕਾ ਰੱਖਣ ਲਈ ਪਰਾਲੀ ਅਹਿਮ ਭੂਮਿਕਾ ਨਿਭਾਉਂਦੀ ਹੈ ਕਿਉਂਕਿ ਇਕ ਕਿਲੋ ਪਰਾਲੀ ਪਸ਼ੂਆਂ ਦੇ ਦੋ ਤੋਂ ਤਿੰਨ ਕਿਲੋ ਪਿਸ਼ਾਬ ਨੂੰ ਸੋਖ ਲੈਣ ਦੀ ਸਮਰੱਥਾ ਰੱਖਦੀ ਹੈ।

-ਪਰਾਲੀ ਨੂੰ ਪਸ਼ੂਆਂ ਦੇ ਗੋਹੇ ’ਚ ਰਲ਼ਾ ਕੇ ਖਾਦ ਦੇ ਰੂਪ ’ਚ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਖਾਦ ਤਿਆਰ ਕਰਨ ਲਈ ਚਾਰ ਹਿੱਸੇ ਪਰਾਲੀ ਤੇ ਇਕ ਹਿੱਸਾ ਗੋਹਾ ਦਰਕਾਰ ਹੁੰਦਾ ਹੈ। ਪਰਾਲੀ ਨੂੰ ਊਰਜਾ ਦੇ ਸਰੋਤ ਦੇ ਰੂਪ ’ਚ ਵੀ ਵਰਤਿਆ ਜਾ ਸਕਦਾ ਹੈ। ਊਰਜਾ ਤੇ ਜੈਵਿਕ ਬਾਲਣ ਬਣਾਉਣ ਲਈ ਪਰਾਲੀ ਨੂੰ ਵਰਤੋਂ ’ਚ ਲਿਆਂਦਾ ਜਾ ਸਕਦਾ ਹੈ। 

-ਸੂਰਜੀ ਤੇ ਹਵਾ ਵਰਗੇ ਹੋਰ ਊਰਜਾ ਸਾਧਨਾਂ ਦੀ ਤੁਲਨਾ ’ਚ ਪਰਾਲੀ ਨੂੰ ਬੇਹੱਦ ਸਸਤੀ, ਊਰਜਾਕੁਸ਼ਲ ਤੇ ਵਾਤਾਵਰਨ ਪੱਖੀ ਸਰੋਤ ਮੰਨਿਆ ਜਾਂਦਾ ਹੈ। ਪਰਾਲੀ ਦੀ ਉਕਤ ਰੂਪਾਂ ’ਚ ਵਰਤੋਂ ਕਰਦਿਆਂ ਸਰਾਪ ਸਮਝੀ ਜਾਂਦੀ ਪਰਾਲੀ ਨੂੰ ਅਸੀਂ ਆਪਣੀ ਮਿਹਨਤ ਸਦਕਾ ਵਰਦਾਨ ਬਣਾ ਸਕਦੇ ਹਾਂ।

ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ :-
-ਪਰਾਲੀ ਸਾੜਨ ਕਰ ਕੇ ਕਾਰਬਨ ਮੋਨੋਆਕਸਾਈਡ ਨਾਂ ਦੀ ਜ਼ਹਿਰੀਲੀ ਗੈਸ ਲਾਲ ਕਣਾਂ ਨਾਲ ਕਿਰਿਆ ਕਰ ਕੇ ਖ਼ੂਨ ਦੀ ਆਕਸੀਜਨ ਲੈ ਜਾਣ ਦੀ ਸਮਰੱਥਾ ਘਟਾਉਂਦੀ ਹੈ।
-ਅੱਖਾਂ ਤੇ ਸਾਹ ਨਲੀ ’ਚ ਜਲਣ ਪੈਦਾ ਕਰਦੀ ਹੈ। 
-ਸਲਫਰ ਆਕਸਾਈਡ ਤੇ ਨਾਈਟ੍ਰੋਜਨ ਆਕਸਾਈਡ ਫੇਫੜਿਆਂ, ਖ਼ੂਨ, ਚਮੜੀ ਤੇ ਸਾਹ ਕਿਰਿਆ ਉੱਤੇ ਸਿੱਧਾ ਅਸਰ ਕਰਦੇ ਹਨ, ਜੋ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਸੱਦਾ ਦਿੰਦੇ ਹਨ। 
-ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਦੇ ਕਹਿਰ ਦਾ ਸ਼ਿਕਾਰ ਸਭ ਨਾਲੋਂ ਜ਼ਿਆਦਾ ਬੱਚੇ ਹੁੰਦੇ ਹਨ ਕਿਉਂਕਿ ਉਨ੍ਹਾਂ ’ਚ ਗੈਸ ਨੂੰ ਸਮੋਹਣ ਦੀ ਸਮਰੱਥਾ ਵਧੇਰੇ ਹੁੰਦੀ ਹੈ। ਇਹ ਗੈਸਾਂ ਗਰਭਵਤੀ ਔਰਤਾਂ ਉੱਤੇ ਵੀ ਬਹੁਤ ਮਾੜਾ ਪ੍ਰਭਾਵ ਪਾਉਂਦੀਆਂ ਹਨ।

ਦੱਸਣਯੋਗ ਹੈ ਕਿ ਸਾਹ ਨਾਲ ਅੰਦਰ ਜਾਣ ਵਾਲੇ ਜਿਹੜੇ ਮਹੀਨ ਧੂੜ ਕਣਾਂ ਦੀ ਮਿਕਦਾਰ ਆਮ ਦਿਨਾਂ ’ਚ ਵਾਤਾਵਰਨ ’ਚ ਲਗਭਗ 60 ਮਿਲੀਗ੍ਰਾਮ ਪ੍ਰਤੀ ਘਣ ਮੀਟਰ ਪਾਈ ਜਾਂਦੀ ਹੈ, ਉਨ੍ਹਾਂ ਦੀ ਤਾਦਾਦ ’ਚ ਪਰਾਲੀ ਸਾੜਨ ਦੇ ਦਿਨਾਂ ’ਚ 425 ਮਿਲੀਗ੍ਰਾਮ ਪ੍ਰਤੀ ਘਣ ਮੀਟਰ ਤੱਕ ਦਾ ਵਾਧਾ ਵੇਖਣ ਨੂੰ ਮਿਲਦਾ ਹੈ। ਪਰਾਲੀ ਸਾੜਨ ਕਾਰਨ ਸਰਦੀ ਵੀ ਘੱਟ ਪੈ ਰਹੀ ਹੈ। ਇਕ ਅੰਦਾਜ਼ੇ ਮੁਤਾਬਕ ਪਰਾਲੀ ਸਾੜਨ ਕਾਰਨ ਹਰ ਸਾਲ ਕਿਸਾਨਾਂ ਦਾ ਲਗਭਗ 500 ਕਰੋੜ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਪਰਾਲੀ ਦੇ ਧੂੰਏਂ ਤੇ ਅੱਗ ਕਾਰਨ ਸੜਕਾਂ ’ਤੇ ਸਫ਼ਰ ਕਰ ਰਹੇ ਕਿੰਨੇ ਹੀ ਪਾਂਧੀ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਤੇ ਜਾਨੀ-ਮਾਲੀ ਨੁਕਸਾਨ ਹੁੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement