ਸੂਬੇ ਵਿਚ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Dec 5, 2018, 8:03 pm IST
Updated : Dec 5, 2018, 8:03 pm IST
SHARE ARTICLE
Paddy
Paddy

ਪੰਜਾਬ ਵਿਚ 4 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 170.23 ਲੱਖ ਮੀਟ੍ਰਿਕ ਟਨ ਝੋਨੇ ਦੀ...

ਚੰਡੀਗੜ੍ਹ (ਸਸਸ) : ਪੰਜਾਬ ਵਿਚ 4 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿਚੋਂ 168.97 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 125778 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਸ ਤੋਂ ਇਲਾਵਾ 168.92 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ੍ਹਤੀਆਂ/ਕਿਸਾਨਾਂ ਨੂੰ ਸਰਕਾਰ ਵਲੋਂ 29330.52 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5918250.75 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3888208.66 ਟਨ ਅਤੇ ਪਨਸਪ ਵਲੋਂ 3526031 ਟਨ ਝੋਨਾ ਖ਼ਰੀਦਿਆ ਗਿਆ ਹੈ

ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1564176 ਮੀਟ੍ਰਿਕ ਟਨ ਅਤੇ 1748626.7 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 251433 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement