ਲੰਪੀ ਸਕਿੱਨ ਦੀ ਨਿਗਰਾਨੀ ਲਈ ਮੁੱਖ ਮੰਤਰੀ ਵਲੋਂ ਤਾਲਮੇਲੀ ਕਮੇਟੀ ਦਾ ਗਠਨ
Published : Aug 10, 2022, 6:05 pm IST
Updated : Aug 10, 2022, 6:05 pm IST
SHARE ARTICLE
CM Mann
CM Mann

ਪਸ਼ੂਆਂ ਦੀ ਸਿਹਤਯਾਬੀ ਲਈ ਪ੍ਰਬੰਧ ਪੁਖ਼ਤਾ, ਮੁਫ਼ਤ 'ਚ ਲੱਗੇਗੀ ਵੈਕਸੀਨ 

ਜਲਦ ਮਿਲੇਗੀ ਬਿਮਾਰੀ ਤੋਂ ਨਿਜਾਤ 
ਚੰਡੀਗੜ੍ਹ :
ਪੰਜਾਬ ਅੰਦਰ ਪਸ਼ੂਆਂ 'ਚ ਫੈਲੀ ਲੰਪੀ ਸਕਿੱਨ (ਧਫ਼ੜੀ ਰੋਗ) ਬੀਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅਹਿਮ ਬੈਠਕ ਹੋਈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਤਾਲਮੇਲ ਕਮੇਟੀ ਬਣਾਈ ਗਈ ਹੈ। ਹਰਪਾਲ ਚੀਮਾ, ਕੁਲਦੀਪ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਇਸ ਕਮੇਟੀ ਦਾ ਹਿੱਸਾ ਹੋਣਗੇ।

photo photo

ਭਗਵੰਤ ਮਾਨ ਸਰਕਾਰ ਵੱਲੋਂ ਪਸ਼ੂਆਂ ਦੀ ਇਸ ਬੀਮਾਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪੀੜਤ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਇਹ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਬਿਮਾਰੀ ਤੋਂ ਨਿਜਾਤ ਪਾ ਲਈ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀਆਂ ਸਰਹੱਦਾਂ ਅਤੇ ਦੂਜੇ ਸੂਬੇ ਦੇ ਪਸ਼ੂਆਂ ਦੀ ਆਮਦ 'ਤੇ ਪਾਬੰਦੀ ਲਗਾਈ ਗਈ ਹੈ। ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਹਨ ਕਿ ਪਸ਼ੂਆਂ ਨੂੰ ਰੱਖਣ ਵਾਲੀ ਜਗ੍ਹਾ 'ਤੇ ਸਾਫ਼-ਸਫ਼ਾਈ ਰੱਖੀ ਜਾਵੇ।

photo photo

ਇਸ ਦੇ ਨਾਲ ਹੀ ਪਸ਼ੂ ਮੇਲਿਆਂ 'ਤੇ ਵੀ ਅਗਲੇ ਹੁਕਮਾਂ ਤੱਕ ਰੋਕ ਲਗਾ ਦਿਤੀ ਗਈ ਹੈ। ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਪਿੰਡ-ਪਿੰਡ ਜਾ ਕੇ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ 'ਚ ਫੌਗਿੰਗ ਕਰਵਾਈ ਜਾਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਬਿਮਾਰੀ ਤੋਂ ਨਿਜਾਤ ਪਾਉਣ ਲਈ ਵੱਡੀ ਮਾਤਰਾ ਵਿਚ ਦਵਾਈਆਂ ਮੰਗਵਾਈਆਂ ਗਈਆਂ ਹਨ ਅਤੇ ਜਲਦ ਹੀ ਇਸ 'ਤੇ ਕਾਬੂ ਪਾ ਲਿਆ ਜਾਵੇਗਾ। ਮੁੱਖ ਮੰਤਰੀ ਦੇ ਨਿਰਦਸ਼ਾਂ 'ਤੇ ਮਰੇ ਹੋਏ ਪਸ਼ੂਆਂ ਨੂੰ ਦੱਬਣ ਦਾ ਕੰਮ ਜ਼ਿਲ੍ਹਿਆਂ ਦੇ DCs ਨੂੰ ਸੌਂਪਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement