ਖ਼ਬਰਾਂ |

ਤਾਜ਼ਾ |

ਪੰਜਾਬ ਵਿੱਚ ਬਾਗਬਾਨੀ ਹੇਠ ਰਕਬਾ ਵਧ ਕੇ 5.21 ਲੱਖ ਹੈਕਟੇਅਰ

By : GAGANDEEP

Published : Aug 19, 2026, 11:51 am IST
Updated : Aug 19, 2026, 11:51 am IST
SHARE ARTICLE
photo
photo

ਕਿਸਾਨਾਂ ਦਾ ਰੁਝਾਨ ਉੱਚ ਮੁੱਲ ਵਾਲੀਆਂ ਫ਼ਸਲਾਂ ਵੱਲ

ਪੰਜਾਬ ਵਿੱਚ ਬਾਗਬਾਨੀ ਹੇਠ ਰਕਬਾ ਵਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ। ਬਾਗਬਾਨੀ ਵਿਭਾਗ ਅਨੁਸਾਰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਵੱਲ ਕਿਸਾਨਾਂ ਦਾ ਵਧਦਾ ਰੁਝਾਨ ਇਸ ਵਾਧੇ ਦਾ ਮੁੱਖ ਕਾਰਨ ਹੈ।

ਸੂਬੇ ਵਿੱਚ ਰਵਾਇਤੀ ਫ਼ਸਲੀ ਚੱਕਰ ਤੋਂ ਇਲਾਵਾ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਅਨੁਸਾਰ ਬਾਗਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।

ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਹ ਬਾਗਬਾਨੀ ਫ਼ਸਲਾਂ ਦੀ ਕਾਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਪਣਾ ਸਕਣ।

ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਉਣ ਲਈ ਕਿਹਾ ਗਿਆ ਹੈ। ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਲੋੜ ਪੈਣ 'ਤੇ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement