ਸਹਿਕਾਰੀ ਖੰਡ ਮਿੱਲਾਂ ਵੱਲੋਂ ਜਲਦ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ‘ਚ ਜਮ੍ਹਾਂ ਕਰਵਾਈ ਜਾਵੇਗੀ ਰਾਸ਼ੀ
Published : Nov 20, 2019, 6:06 pm IST
Updated : Nov 20, 2019, 6:06 pm IST
SHARE ARTICLE
Sukhjinder Randhawa
Sukhjinder Randhawa

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਖੰਡ ਮਿੱਲਾਂ ਨੂੰ ਆਪਣੇ ਪੱਧਰ 'ਤੇ ਗੰਨਾ ਕਾਸ਼ਤਕਾਰਾਂ ਦੇ 13 ਕਰੋੜ ਰੁਪਏ ਦੇ ਬਕਾਇਆ ਜਾਰੀ ਕਰਨ ਦੀਆਂ ਹਦਾਇਤਾਂ...

ਚੰਡੀਗੜ: ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ 'ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਿੱਤੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ 13 ਕਰੋੜ ਰੁਪਏ ਦੀ ਰਾਸ਼ੀ ਆਉਂਦੇ ਇਕ-ਦੋ ਦਿਨਾਂ ਵਿੱਚ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮਾਂ ਹੋ ਜਾਵੇਗੀ।

ਉਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19 ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਛੇਤੀ ਹੀ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਸਪਲਾਈ ਲਈ ਆਨਲਾਈਨ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋਂ ਵੀ ਇਸੇ ਹਫਤੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸ਼ੀਜਨ 2019-20 ਦੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸ਼ੀਜਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੂੰ ਕੇਨ ਜਾਰਡ ਵਿੱਚ ਪੁਰੀਆਂ ਸਹੁਲਤਾਂ ਦਾ  ਪ੍ਰਬੰਧ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement