ਸੂਬੇ ਵਿਚ 168.24 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 25, 2018, 5:45 pm IST
Updated : Nov 25, 2018, 5:45 pm IST
SHARE ARTICLE
168.24 Lakh metric tonnes of Paddy purchased in the state
168.24 Lakh metric tonnes of Paddy purchased in the state

ਪੰਜਾਬ ਵਿਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 168.24 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ...

ਚੰਡੀਗੜ੍ਹ (ਸਸਸ) : ਪੰਜਾਬ ਵਿਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 168.24 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿਚੋਂ 167.10 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 113287 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਸ ਦੇ ਨਾਲ ਹੀ 166.06 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5848871 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3835293 ਟਨ ਅਤੇ ਪਨਸਪ ਵਲੋਂ 3497383 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1552631 ਮੀਟ੍ਰਿਕ ਟਨ ਅਤੇ 1730139 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 246119 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement