ਸੂਬੇ ਵਿੱਚ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 30, 2018, 3:00 pm IST
Updated : Nov 30, 2018, 3:00 pm IST
SHARE ARTICLE
Paddy
Paddy

ਪੰਜਾਬ ਵਿੱਚ 29 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ...

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿੱਚ 29 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.80 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 121884 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 168.60 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 29043.85 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5910510 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3883105 ਟਨ ਅਤੇ ਪਨਸਪ ਵੱਲੋਂ 3525319 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1564300 ਮੀਟ੍ਰਿਕ ਟਨ ਅਤੇ 1746138 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 250765 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement