ਲੁਧਿਆਣਾ ਜ਼ਿਲ੍ਹੇ ਦੇ 27,500 ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ : ਬਿੱਟੂ
Published : May 31, 2018, 12:06 am IST
Updated : May 31, 2018, 12:06 am IST
SHARE ARTICLE
Ravnit Singh Bittu distributing Loan relief Certificates
Ravnit Singh Bittu distributing Loan relief Certificates

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਦੀ ਗਈ ਕਿਸਾਨਾਂ ਦਾ ਕਰਜ਼ਾ ਰਾਹਤ ਯੋਜਨਾਂ ਦੇ ਤਹਿਤ ਅੱਜ ਲੋਕ ਸਭਾ...

ਮੁੱਲਾਂਪੁਰ ਦਾਖਾ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਦੀ ਗਈ ਕਿਸਾਨਾਂ ਦਾ ਕਰਜ਼ਾ ਰਾਹਤ ਯੋਜਨਾਂ ਦੇ ਤਹਿਤ ਅੱਜ ਲੋਕ ਸਭਾ ਮੈਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਹਲਕਾ ਦਾਖਾ ਦੇ 53 ਕਿਸਾਨਾਂ ਨੂੰ 2 .45 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ ਗਏ। 

ਸਮਾਗਮ ਨੂੰ ਸਬੋਧਨ ਕਰਦੇ ਹੋਏ ਮੈਬਰ ਪਾਰਲੀਮੈਂਟ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਲੁਧਿਆਣਾ ਜਿਲ੍ਹੇ ਦੇ 27500 ਕਿਸਾਨਾਂ ਦਾ 160 ਕਰੋੜ ਰੁਪਏ ਕਰਜ਼ਾ ਮਾਫ਼ ਕਰ ਕੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ ਗਏ ਹਨ ਅਤੇ ਸਰਕਾਰ ਵਲੋਂ ਕਿਸਾਨਾਂ ਦਾ 10 ਹਜਾਰ ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ। ਜਿਸ ਵਿਚ ਪਹਿਲਾ ਇਕ ਤੋਂ ਲੈਕੇ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਜਲਦੀ ਹੀ 5 ਏਕੜ ਤਕ ਵਾਲੇ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ 10 ਸਾਲਾਂ ਵਿੱਚ ਪੰਜਾਬ ਨੂੰ ਦੋ ਲੱਖ ਕਰੋੜ ਰੁਪਏ ਦਾ ਕਰਜ਼ਾਈ ਕਰ ਕੇ ਰੱਖ ਦਿਤਾ ਗਿਆ ਸੀ। ਕੈਪਟਨ ਸਰਕਾਰ ਵਲੋਂ ਸੂਬੇ ਦੀ ਆਮਦਨ ਨਾਲ ਚੜ੍ਹੇ ਬਾਦਲ ਸਰਕਾਰ ਦੇ ਕਰਜ਼ੇ ਦਾ ਵਿਆਜ ਮੋੜਿਆ ਜਾ ਰਿਹਾ ਹੈ ਪਰ ਫਿਰ ਵੀ ਸਰਕਾਰ ਨੇ ਇਕ ਸਾਲ ਦੇ ਅਰਸੇ ਦੌਰਾਨ ਆਮਦਨ ਦੇ ਸਾਧਨ ਪੈਦਾ ਕਰ ਕੇ ਕਿਸਾਨਾਂ ਨੂੰ ਕਰਜ਼ਾ ਮਾਫੀ ਦਾ ਕੀਤਾ ਵਾਅਦਾ ਪੂਰਾ ਕੀਤਾ ਹੈ ਅਤੇ ਹਲਕਾ ਦਾਖਾ ਦੇ 530 ਕਿਸਾਨਾਂ ਨੂੰ ਦੂਸਰੀ ਕਿਸ਼ਤ ਦੇ 2.45 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫ਼ੀਕੇਟ ਵੰਡੇ ਗਏ ਹਨ।

 ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ ਕਿ ਜਲਦੀ ਹੀ ਹਲਕਾ ਦਾਖਾ ਅੰਦਰ ਧਾਰਮਿਕ ਸੰਸਥਾਵਾ ਦੇ ਨਾਲ ਮਿਲਕੇ ਪਿੰਡ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਕਿ ਗ਼ਰੀਬ ਤੇ ਲੋੜਬੰਦ ਕਿਸਾਨਾਂ ਦੀ ਮਦਦ ਕਰਨਗੀਆ ਤਾ ਜੋ ਕਿਸੇ ਵੀ ਕਿਸਾਨ ਨੂੰ ਨੁਕਸਾਨ ਦੇ ਕਾਰਨ ਖੁਦਕਸ਼ੀ ਨਾ ਕਰਨੀ ਪਵੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement