ਬੁਲਾਰਾ ਬਣਾਉਣ 'ਤੇ ਸੁਖਬੀਰ ਬਾਦਲ ਦਾ ਮਨਜਿੰਦਰ ਸਿੰਘ ਸਿਰਸਾ ਵਲੋਂ ਧਨਵਾਦ
Published : Sep 4, 2017, 10:08 pm IST
Updated : Sep 4, 2017, 4:38 pm IST
SHARE ARTICLE


ਨਵੀਂ ਦਿੱਲੀ, 4 ਸਤੰਬਰ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਦਿੱਲੀ ਵਿਧਾਨ ਸਭਾ ਦੇ ਹਲਕੇ ਰਾਜੌਰੀ ਗਾਰਡਨ ਤੋਂ  ਵਿਧਾਇਕ ਸ. ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕਰਨ 'ਤੇ ਅੱਜ ਸ. ਸਿਰਸਾ ਨੇ ਆਪਣੇ ਸਾਥੀਆਂ ਸਮੇਤ ਸ. ਸੁਖਬੀਰ ਸਿੰਘ ਬਾਦਲ ਦਾ ਧਨਵਾਦ ਕੀਤਾ।
    ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਹਿਤ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਜਥੇਬੰਧਕ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ, ਸਾਬਕਾ ਐਮ.ਪੀ. ਸ. ਤਰਲੋਚਨ ਸਿੰਘ ਆਦਿ ਪਤਵੰਤੇ ਮੋਜੂਦ ਸਨ।ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਉਪਰ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਆਪਣੇ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Location: India, Haryana

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement