ਹੁੱਕਾ ਬਾਰ ਬੰਦ ਕਰਵਾਉਣ ਲਈ ਦਿੱਲੀ 'ਚ ਪਹਿਲੀ ਵਾਰ ਲੱਗੇਗੀ ਪ੍ਰਦਰਸ਼ਨੀ
Published : Sep 21, 2017, 10:10 pm IST
Updated : Sep 21, 2017, 4:40 pm IST
SHARE ARTICLE

ਨਵੀਂ ਦਿੱਲੀ, 21 ਸਤੰਬਰ (ਸੁਖਰਾਜ ਸਿੰਘ): ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਹਿਲੀ ਵਾਰ ਲੋਕੀਂ ਅਜਿਹੀ ਪ੍ਰਦਰਸ਼ਨੀ ਵੇਖਣਗੇ ਜਿਸ ਦਾ ਮਕਸਦ ਦਿੱਲੀ ਵਿਚ ਹੁੱਕਾਬਾਰਾਂ 'ਤੇ ਮੁਕੰਮਲ ਪਾਬੰਦੀ ਲਾਗੂ ਕਰਵਾਉਣ ਲਈ ਹਮਾਇਤ ਜੁਟਾਉਣਾ ਹੈ। ਇਹ ਪ੍ਰਦਰਸ਼ਨੀ ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਲਗਾਈ ਜਾ ਰਹੀ ਹੈ।
ਸ. ਸਿਰਸਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 22 ਸਤੰਬਰ ਨੂੰ 11 ਵਜੇ ਕਨਾਟ ਪਲੇਸ ਨੇੜੇ ਪਾਲਿਕਾ ਬਜ਼ਾਰ ਨਵੀਂ ਦਿੱਲੀ ਵਿਖੇ ਲੋਕਾਂ ਲਈ ਲਗਾਈ ਜਾ ਰਹੀ ਹੈ। ਪ੍ਰਦਰਸ਼ਨੀ ਹੁੱਕਾ ਪੀਣ ਨਾਲ ਸਰੀਰ 'ਤੇ ਪੈਣ ਵਾਲੇ ਦੁਸ਼ਪ੍ਰਭਾਵ ਬਾਰੇ ਲੋਕਾਂ ਨੂੰ ਜਾਣਕਾਰੀ ਦੇਵੇਗੀ ਤੇ ਇਸ ਦਾ ਮੁੱਖ ਮਸਕਦ ਦਿੱਲੀ ਵਿਚ ਹੁੱਕਾ ਬਾਰਜ਼ 'ਤੇ ਮੁਕੰਮਲ ਪਾਬੰਦੀ ਲਾਗੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਉਹ ਇਹ ਪ੍ਰਦਰਸ਼ਨੀ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਸਮਰਪਤ ਕਰ ਰਹੇ ਹਨ ਜਿਸ ਨੇ ਦਿੱਲੀ ਵਿਚ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਦਾ ਵਿਰੋਧ ਕਰਦਿਆਂ ਆਪਣੀ ਜਾਨ ਗੁਆਈ।
ਉਨ੍ਹਾਂ ਕਿਹਾ ਕਿ ਹੁੱਕਾ ਪੀਣਾ ਸਿਗਰਟ ਪੀਣ ਨਾਲੋਂ ਕਿਤੇ ਜ਼ਿਆਦਾ ਖਤਰਨਾਕ ਹੈ। ਉਨ੍ਹਾਂ ਦੱਸਿਆ ਕਿ ਇਕ ਸੈਸ਼ਨ ਵਿਚ ਹੀ ਇਕ ਵਿਅਕਤੀ 150 ਸਿਗਰਟਾਂ ਜਿੰਨਾ ਨਸ਼ਾ ਅੰਦਰ ਖਿੱਚ ਲੈਂਦਾ ਹੈ। ਉਨ੍ਹਾਂ ਕਿਹਾ ਕਿ 13 ਤੋਂ 15 ਸਾਲ ਦੀ ਉਮਰ ਦੇ ਅਲ੍ਹੜ ਨੌਜਵਾਨ ਹੁੱਕਾ ਪੀਣ ਦੇ ਸਭ ਤੋਂ ਵੱਧ ਆਦੀ ਹਨ ਤੇ ਬਹੁਤ ਮੰਦਭਾਗੀ ਗੱਲ ਹੈ ਕਿ ਹਰ ਰੋਜ਼ 2500 ਵਿਅਕਤੀ ਇਸ ਆਦਤ ਦੇ ਕਾਰਨ ਮੌਤ ਦੇ ਮੂੰਹ ਵਿਚ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਪਹਿਲਾਂ ਹੀ ਆਪਣੇ ਰਾਜਾਂ ਵਿਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਮਾਜ ਦੀਆ ਕਈ ਅਹਿਮ ਹਸਤੀਆ ਜਿਨ੍ਹਾਂ ਵਿਚ ਜਨਰਲ ਜੇ.ਜੇ. ਸਿੰਘ ਸਾਬਕਾ ਮੁਖੀ ਭਾਰਤੀ ਫੌਜ, ਮਨੋਜ ਤਿਵਾੜੀ ਐਮ.ਪੀ. ਅਤੇ ਪ੍ਰਧਾਨ ਦਿੱਲੀ ਭਾਜਪਾ, ਕੇ.ਟੀ. ਐਸ ਤੁਲਸੀ ਵਕੀਲ ਤੇ ਐਮ.ਪੀ, ਪਰਵੇਸ਼ ਸਾਹਿਬ ਸਿੰਘ ਵਰਮਾ ਐਮ.ਪੀ, ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਗੁਰਦਵਾਰਾ ਕਮੇਟੀ, ਮਹੇਸ਼ ਗਿਰੀ ਐਮ.ਪੀ, ਵਿਕਰਮਜੀਤ ਸਿੰਘ ਸਾਹਨੀ ਪਦਮਸ੍ਰੀ ਤੇ ਅੰਜਨਾ ਓਮ ਕਸ਼ਯਪ ਪੱਤਰਕਾਰ ਨੇ ਦਿੱਲੀ ਵਿਚ ਹੁੱਕਾ ਬਾਰਜ਼ ਦੇ ਖਿਲਾਫ ਮੁਹਿੰਮ  ਸ਼ੁਰੂ ਕਰਨ ਤੇ ਇਸ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ।
ਸ. ਸਿਰਸਾ ਨੇ ਕਿਹਾ ਕਿ ਪ੍ਰਦਰਸ਼ਨੀ ਦਾ ਮਕਸਦ ਲੋਕਾਂ ਨੂੰ ਇਸ ਆਦਤ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣਾ ਤੇ ਹੁੱਕਾ ਬਾਰਾਂ 'ਤੇ ਪਾਬੰਦੀ ਲਗਵਾਉਣ ਲਈ ਸਰਕਾਰ 'ਤੇ ਦਬਾਅ ਪਾਉਣ ਵਾਸਤੇ ਹਮਾਇਤ ਜੁਟਾਉਣਾ ਹੈ।

Location: India, Haryana

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement