ਮੋਦੀ ਮੰਤਰੀ ਮੰਡਲ 'ਚ ਤਿੰਨ ਸਿੱਖ ਮੰਤਰੀਆਂ ਦਾ ਸ਼ਾਮਲ ਹੋਣਾ ਮਾਣ ਦੀ ਗੱਲ : ਕੁਲਵੰਤ ਸਿੰਘ ਬਾਠ
Published : Sep 5, 2017, 10:58 pm IST
Updated : Sep 5, 2017, 5:28 pm IST
SHARE ARTICLE

ਨਵੀਂ ਦਿੱਲੀ, 5 ਸਤੰਬਰ (ਸੁਖਰਾਜ ਸਿੰਘ): ਭਾਰਤੀ ਜਨਤਾ ਪਾਰਟੀ ਦਿੱਲੀ ਦੇ ਮੀਤ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਬਾਠ ਨੇ ਆਜ਼ਾਦ ਭਾਰਤ ਵਿਚ ਪਹਿਲੀ ਵਾਰੀ ਕੇਂਦਰੀ ਮੰਤਰੀ ਮੰਡਲ ਵਿਚ ਤਿੰਨ ਸਿੱਖ ਮੰਤਰੀਆਂ ਨੂੰ ਸ਼ਾਮਲ ਕੀਤੇ ਜਾਣ ਤੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿਤੀ ਹੈ।
ਸ. ਬਾਠ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਪਹਿਲਾਂ ਤੋਂ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਸਨ। ਹੁਣ ਉਨ੍ਹਾਂ ਵਲੋਂ ਹਰਦੀਪ ਸਿੰਘ ਪੁਰੀ ਅਤੇ ਐਸ.ਐੱਸ. ਆਹਲੂਵਾਲੀਆਂ ਨੂੰ ਮੰਤਰੀ ਮੰਡਲ ਦੇ ਕੀਤੇ ਗਏ ਵਿਸਥਾਰ 'ਚ ਸ਼ਾਮਲ ਕਰ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਤਰ੍ਹਾਂ ਸਮੁੱਚੇ ਸੰਸਾਰ ਵਿਚ ਭਾਰਤ ਅੰਦਰ ਤਿੰਨ ਸਿੱਖਾਂ ਨੂੰ ਮੰਤਰੀ ਬਣਾਉਣ ਨਾਲ ਸਾਰੇ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
ਜ਼ਿਕਰਯੋਗ ਗੱਲ ਹੈ ਕਿ ਹਰਦੀਪ ਸਿੰਘ ਪੁਰੀ ਜੋ ਕਿ ਸਾਬਕਾ ਨੌਕਰਸ਼ਾਹ ਰਹਿ ਚੁੱਕੇ ਹਨ ਨੂੰ ਪ੍ਰਧਾਨ ਮੰਤਰੀ ਮੋਦੀ ਹੁਰਾਂ ਨੇ ਸ਼ਹਿਰੀ ਵਿਕਾਸ ਰਾਜ ਮੰਤਰੀ ਦਾ ਆਜ਼ਾਦ ਭਾਰ ਸੌਂਪਿਆ ਹੈ।
ਸ. ਬਾਠ ਨੇ ਕਿਹਾ ਕਿ ਇਨ੍ਹਾਂ ਮੰਤਰੀਆਂ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਮੰਤਰਾਲੇ ਦਾ ਕੰਮ ਬੜੀ ਯੋਗਤਾ ਨਾਲ ਸੰਭਾਲ ਰਹੇ ਹਨ।

Location: India, Haryana

SHARE ARTICLE
Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement