ਪੰਚਕੂਲਾ ਹਿੰਸਾ : ਸੌਦਾ ਸਾਧ ਦਾ 'ਸਿਆਸੀ-ਹੈੱਡ ਰਾਮ ਸਿੰਘ' ਗ੍ਰਿਫ਼ਤਾਰ
Published : Feb 3, 2018, 3:01 pm IST
Updated : Feb 3, 2018, 9:31 am IST
SHARE ARTICLE

ਚੰਡੀਗੜ੍ਹ: ਪੰਚਕੂਲਾ ਹਿੰਸਾ ਮਾਮਲੇ ‘ਚ ਪੁਲਿਸ ਨੇ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਸਾਬਕਾ ਇੰਚਾਰਜ ਰਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਰਾਮ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਚਾਰ ਦਿਨਾਂ ਦਾ ਰਿਮਾਂਡ ਵੀ ਹਾਸਲ ਕਰ ਲਿਆ ਹੈ। ਰਾਮ ਸਿੰਘ ਬੀਤੇ ਸਾਲ 25 ਅਗਸਤ ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਵੇਲੇ ਇੱਥੇ ਹੀ ਮੌਜੂਦ ਸੀ।



ਪੁਲਿਸ ਦਾ ਦਾਅਵਾ ਹੈ ਕਿ ਰਾਮ ਸਿੰਘ ਇਸ ਤੋਂ ਪਹਿਲਾਂ ਜਦੋਂ ਡੇਰੇ ਅੰਦਰ ਦੰਗੇ ਭੜਕਾਉਣ ਦੀ ਸਾਜਿਸ਼ ਰਚਣ ਲਈ ਮੀਟਿੰਗ ‘ਚ ਵੀ ਮੌਜੂਦ ਸੀ। ਰਾਮ ਸਿੰਘ ਡੇਰੇ ਦੇ ਪੁਲੀਟੀਕਲ ਵਿੰਗ ਦਾ ਇੰਚਾਰਜ ਰਹਿ ਚੁੱਕਾ ਹੈ। ਪੁਲਿਸ ਨੇ ਉਸ ਨੂੰ ਬਰਨਾਲਾ ਤੋਂ ਕਾਬੂ ਕੀਤਾ ਹੈ।



ਡੇਰਾ ਸਿਰਸਾ ਮੁਖੀ ਸੌਦਾ ਸਾਧ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ‘ਚ ਦੰਗੇ ਭੜਕੇ ਸਨ। ਪੁਲਿਸ ਇਸ ਮਾਮਲੇ ਵਿੱਚ ਕਈ ਗ੍ਰਿਫਤਾਰੀਆਂ ਕਰ ਚੁੱਕੀ ਹੈ।

Location: India, Haryana

SHARE ARTICLE
Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement