ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Published : Sep 28, 2017, 9:46 pm IST
Updated : Sep 28, 2017, 4:16 pm IST
SHARE ARTICLE

ਏਲਨਾਬਾਦ, 28 ਸਤੰਬਰ (ਪਰਦੀਪ ਧੁੰਨਾ ਚੂਹੜਚੱਕ): ਏਲਨਾਬਾਦ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਵੀਰਵਾਰ ਨੂੰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ ਵਿਚ ਸ਼ਹੀਦ ਭਗਤ ਸਿੰਘ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਰਾਜੂ ਰੁਮਾਣਾ, ਜਗਜੀਤ ਸਿੰਘ, ਨਰੇਸ਼ ਸਾਂਈ, ਗੁਰਪ੍ਰੀਤ ਸਿੰਘ ਗਿੱਲ, ਸਤਪਾਲ ਰੁਮਾਣਾ, ਦਿਨੇਸ਼, ਤਾਰਾ, ਜਸਵੰਤ ਸਿੰਘ, ਹਰਚਰਨ ਸਿੰਘ ਆਦਿ ਸਨ। ਇਸ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਭਾ ਕਲੱਬ ਦੇ ਮੈਂਬਰਾਂ ਨੇ ਆਖਿਆ ਕਿ ਅੱਜ ਸ਼ਹੀਦਾਂ ਦੀ ਦਿਤੀ ਹੋਈ ਆਜ਼ਾਦੀ ਨੂੰ ਆਪਾ ਭੁੱਲਦੇ ਜਾਦੇ ਹਾਂ। ਮੈਂਬਰਾਂ ਨੇ ਤਲਵਾੜਾ ਰੋਡ ਮਿੰਨੀ ਬਾਈਪਾਸ ਤੇ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਇੱਕ ਚੌਕ ਬਣਾਏ ਜਾਣ ਦੀ ਮੰਗ ਕੀਤੀ । ਉਨ੍ਹਾਂ ਆਖਿਆ ਕਿ ਸ਼ਹਿਰ ਵਿਚ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕੋਈ ਵੀ ਯਾਦਗਾਰ ਨਹੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸ਼ਨ ਤੋ ਮੰਗ ਕੀਤੀ  ਹੈ ਕਿ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਚੌਕ ਦੀ ਰੱਖੀ ਗਈ ਮੰਗ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।

Location: India, Haryana

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement