ਵਿਪਾਸਨਾ ਤੋਂ ਬਾਅਦ ਵਾਈਸ ਚੇਅਰਮੈਨ ਸਮੇਤ 7 ਖਿਲਾਫ ਗ੍ਰਿਫਤਾਰੀ ਵਾਰੰਟ
Published : Feb 5, 2018, 4:01 pm IST
Updated : Feb 5, 2018, 10:31 am IST
SHARE ARTICLE

ਸਿਰਸਾ: ਪੁਲਿਸ ਵੱਲੋਂ ਅੱਗਜ਼ਨੀ ਤੇ ਹਿੰਸਾ ਦੀ ਸਾਜ਼ਿਸ਼ ਵਿੱਚ ਸ਼ਾਮਲ ਡੇਰਾ ਸਮਰਥਕਾਂ ਉੱਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਨੇ ਡੇਰਾ ਦੇ ਵਾਈਸ ਚੇਅਰਮੈਨ ਡਾ. ਪੀ.ਆਰ. ਨੈਨ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।


ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸਿਰਸਾ ਐਸਆਈਟੀ ਵੱਲੋਂ ਚਾਰ ਟੀਮਾਂ ਬਣਾਈਆਂ ਗਈਆਂ ਹਨ। ਹਰਿਆਣਾ ਸਮੇਤ ਦੂਜੇ ਸੂਬਿਆਂ ਵਿੱਚ ਬਣੇ ਰਾਮ ਰਹੀਮ ਦੇ ਡੇਰਿਆਂ ਵਿੱਚ ਵੀ ਤਲਾਸ਼ ਕੀਤੀ ਜਾਵੇਗੀ ਹਾਲਾਂਕਿ ਡਾ. ਪੀ.ਆਰ. ਨੈਨ ਤੋਂ ਸਿਰਸਾ ਪੁਲਿਸ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੇ ਹਨ ਪਰ ਪੁਲਿਸ ਮੁਤਾਬਕ ਨੈਨ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ।


ਸਿਰਸਾ ਸ਼ਹਿਰੀ ਥਾਣਾ ਇੰਚਾਰਜ ਰਾਮ ਸਿੰਘ ਬਿਸ਼ਨੋਈ ਨੇ ਦੱਸਿਆ ਕਿ ਡਾ. ਨੈਨ ਤੇ ਦੂਜੇ ਡੇਰਾ ਪ੍ਰੇਮੀਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜੀਰੀ ਕੀਤੇ ਗਏ ਹਨ। ਇਸ ਲਈ ਸੰਭਾਵੀ ਟਿਕਾਣਿਆਂ ਉੱਤੇ ਛਾਪੇਮਾਰੀ ਕਰਕੇ ਉਸ ਦੀ ਤਲਾਸ਼ ਜਾਰੀ ਹੈ।


ਉਨ੍ਹਾਂ ਦੱਸਿਆ ਕਿ ਸੌਦਾ ਸਾਧ ਦੇ ਕਈ ਸੂਬਿਆਂ ਵਿੱਚ ਡੇਰੇ ਬਣੇ ਹੋਏ ਹਨ। ਉੱਥੇ ਵੀ ਛਾਪੇਮਾਰੀ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

Location: India, Haryana

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement