ਜਾਣੋ ਕਟਹਲ ਖਾਣ ਦੇ ਫ਼ਾਇਦੇ
Published : Jul 1, 2025, 3:09 pm IST
Updated : Jul 1, 2025, 3:09 pm IST
SHARE ARTICLE
jackfruit
jackfruit

ਆਉ ਜਾਣਦੇ ਹਾਂ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ:

ਕਟਹਲ ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ। ਕਟਹਲ ਦੀ ਸਬਜ਼ੀ ਬਹੁਤ ਘੱਟ ਲੋਕ ਖਾਣਾ ਪੰਸਦ ਕਰਦੇ ਹਨ ਪਰ ਬੱਚੇ ਤਾਂ ਇਸ ਦਾ ਨਾਂ ਸੁਣ ਕੇ ਹੀ ਮੂੰਹ ਬਣਾਉਣ ਲੱਗ ਪੈਂਦੇ ਹਨ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ।

ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਆਉ ਜਾਣਦੇ ਹਾਂ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ:

ਜੋੜਾਂ ਦਾ ਦਰਦ: ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।

ਥਾਈਰਾਈਡ: ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।

ਦਿਲ ਦੀ ਬੀਮਾਰੀ: ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ। ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement