ਗੁੜ ਦੀ ਖੀਰ
Published : Nov 5, 2018, 1:15 pm IST
Updated : Nov 5, 2018, 1:15 pm IST
SHARE ARTICLE
Jaggery Kheer
Jaggery Kheer

ਇਕ ਲਿਟਰ ਦੁੱਧ, ਚਾਵਲ 50 ਗ੍ਰਾਮ, ਦੇਸੀ ਘਿਉ ਇਕ ਚੱਮਚ ਛੋਟਾ, ਛੋਟੀ ਇਲਾਇਚੀ 1/4 ਚੱਮਚ, ਕੱਦੂਕਸ ਕੀਤਾ ਹੋਇਆ ਗੁੜ 2 ਕਟੋਰੀਆਂ, ਮੇਵੇ ਸਵਾਦ ਅਨੁਸਾਰ...

ਸਮੱਗਰੀ : ਇਕ ਲਿਟਰ ਦੁੱਧ, ਚਾਵਲ 50 ਗ੍ਰਾਮ, ਦੇਸੀ ਘਿਉ ਇਕ ਚੱਮਚ ਛੋਟਾ, ਛੋਟੀ ਇਲਾਇਚੀ 1/4 ਚੱਮਚ, ਕੱਦੂਕਸ ਕੀਤਾ ਹੋਇਆ ਗੁੜ 2 ਕਟੋਰੀਆਂ, ਮੇਵੇ ਸਵਾਦ ਅਨੁਸਾਰ।

ਇੰਜ ਬਣਾਉ : ਸੱਭ ਤੋਂ ਪਹਿਲਾਂ ਚਾਵਲਾਂ ਨੂੰ ਧੋ ਕੇ ਪਾਣੀ ਵਿਚ ਅੱਧੇ ਘੰਟੇ ਲਈ ਭਿਉਂ ਦਿਉ। ਇਕ ਭਾਰੀ ਤਲੇ ਵਾਲੇ ਭਾਂਡੇ ਵਿਚ ਘਿਉ ਪਾ ਕੇ ਗੁਲਾਬੀ ਹੋਣ ਤਕ ਭੁੰਨੋ। ਫਿਰ ਉਸ ਵਿਚ ਉਬਲਿਆ ਹੋਇਆ ਦੁੱਧ ਪਾ ਕੇ ਮੱਠੇ ਸੇਕ 'ਤੇ ਰੱਖ ਦਿਉ ਅਤੇ ਲਗਾਤਾਰ ਹਿਲਾਉਂਦੇ ਰਹੋ। ਜਦ ਦੁੱਧ ਗਾੜ੍ਹਾ ਹੋ ਜਾਵੇ ਅਤੇ ਚਾਵਲ ਪਕ ਜਾਣ ਤਾਂ ਉਸ ਵਿਚ ਕੱਦੂਕਸ ਕੀਤਾ ਹੋਇਆ ਗੁੜ ਪਾ ਦਿਉ। ਉਸ ਨੂੰ ਉਦੋਂ ਤਕ ਪਕਾਉਂਦੇ ਰਹੋ ਜਦੋਂ ਤਕ ਗੁੜ ਚਾਵਲਾਂ ਵਿਚ ਚੰਗੀ ਤਰ੍ਹਾਂ ਮਿਲ ਨਾ ਜਾਵੇ। ਖੀਰ ਨੂੰ ਪਰੋਸਣ ਵਾਲੇ ਭਾਂਡੇ ਵਿਚ ਪਾ ਕੇ ਮੇਵਿਆਂ ਨਾਲ ਸਜਾਉ ਅਤੇ ਠੰਢਾ ਜਾਂ ਗਰਮ ਪਰੋਸੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement