ਖ਼ਬਰਾਂ |

ਤਾਜ਼ਾ |

Health News: ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਖਰਬੂਜ਼ਾ

By : GAGANDEEP

Published : Apr 9, 2026, 2:10 pm IST
Updated : Apr 9, 2026, 2:47 pm IST
SHARE ARTICLE
Melon is very beneficial for health.
Melon is very beneficial for health.

ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ

ਖਰਬੂਜ਼ਾ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਪਾਣੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜਿਸ ਨਾਲ ਤੁਸੀਂ ਗਰਮੀਆਂ ਵਿਚ ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ। ਹਾਲਾਂਕਿ ਖਰਬੂਜ਼ਾ ਗਰਮ ਹੁੰਦਾ ਹੈ, ਪਰ ਇਸ ਵਿਚ ਮੌਜੂਦ ਐਂਟੀ ਆਕਸੀਡੈਂਟਸ, ਵਿਟਾਮਿਨ ਅਤੇ ਖਣਿਜ ਤੁਹਾਨੂੰ ਹੋਰ ਬੀਮਾਰੀਆਂ ਤੋਂ ਵੀ ਬਚਾਉਣ ਵਿਚ ਸਹਾਇਤਾ ਕਰਦੇ ਹਨ। ਗਰਭ ਅਵਸਥਾ ਵਿਚ ਖਰਬੂਜ਼ਾ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ। ਇਸ ਤੋਂ ਇਲਾਵਾ ਇਸ ਦੀ ਵਰਤੋਂ ਸੁੰਦਰਤਾ ਵਧਾਉਣ ਲਈ ਵੀ ਕੀਤੀ ਜਾਂਦੀ ਹੈ। 

ਆਉ ਦਸਦੇ ਹਾਂ ਖਰਬੂਜ਼ਾ ਖਾਣ ਦੇ ਫ਼ਾਇਦਿਆਂ ਬਾਰੇ :
ਖਰਬੂਜ਼ੇ ਦਾ ਸੇਵਨ ਕਰਨ ਨਾਲ ਭਾਰ ਨਿਯੰਤਰਣ ਵਿਚ ਰਹਿੰਦਾ ਹੈ। ਨਾਲ ਹੀ ਇਹ ਪੇਟ ਨੂੰ ਪੂਰਾ ਭਰਿਆ ਰਖਦਾ ਹੈ, ਜਿਸ ਨਾਲ ਤੁਸੀਂ ਜ਼ਿਆਦਾ ਖਾਣੇ ਤੋਂ ਬਚ ਸਕਦੇ ਹੋ। ਸਿਰਫ਼ ਇਹ ਹੀ ਨਹੀਂ ਦਿਨ ਭਰ ਊਰਜਾ ਸਰੀਰ ਵਿਚ ਵੀ ਰਹਿੰਦੀ ਹੈ। ਖਰਬੂਜ਼ੇ ਦਾ ਸੇਵਨ ਸ਼ੂਗਰ ਨੂੰ ਕੰਟਰੋਲ ਕਰਦਾ ਹੈ।

ਖਰਬੂਜ਼ੇ ਵਿਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਨੂੰ ਖਾਣ ਨਾਲ ਅੱਖਾਂ ਦੇ ਰੈਟਿਨਾ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਅੱਖਾਂ ਲੰਮੇ ਸਮੇਂ ਤਕ ਠੀਕ ਰਹਿੰਦੀਆਂ ਹਨ। ਇਸ ਵਿਚ ਮੌਜੂਦ ਐਡੀਨੋਸਾਈਨ ਸਰੀਰ ਵਿਚਲੇ ਖ਼ੂਨ ਨੂੰ ਪਤਲਾ ਕਰ ਦਿੰਦਾ ਹੈ ਅਤੇ ਨਾਲ ਹੀ ਖ਼ੂਨ ਨੂੰ ਸੰਘਣਾ ਹੋਣ ਤੋਂ ਰੋਕਦਾ ਹੈ।

ਇਸ ਨਾਲ ਕੈਲੇਸਟਰੋਲ ਵੀ ਨਿਯੰਤਰਣ ਵਿਚ ਰਹਿੰਦਾ ਹੈ ਜਿਸ ਨਾਲ ਤੁਸੀਂ ਦਿਲ ਦਾ ਦੌਰਾ ਅਤੇ ਸਟਰੋਕ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ। ਵਿਟਾਮਿਨ ਸੀ ਨਾਲ ਭਰਪੂਰ ਹੋਣ ਕਾਰਨ ਇਸ ਦਾ ਸੇਵਨ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਇਸ ਨਾਲ ਹੀ ਤੁਸੀਂ ਜੋੜਾਂ ਅਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਵੀ ਬਚ ਸਕਦੇ ਹੋ। ਜੇ ਤੁਸੀਂ ਖਰਬੂਜ਼ੇ ਨੂੰ ਪਸੰਦ ਨਹੀਂ ਕਰਦੇ ਤਾਂ ਤੁਸੀਂ ਖਰਬੂਜ਼ੇ ਦੇ ਸ਼ੇਕ ਬਣਾ ਕੇ ਪੀ ਸਕਦੇ ਹੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement