Health News: ਪ੍ਰੋਟੀਨ ਅਤੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੈ ਸੋਇਆਬੀਨ
Published : Jun 13, 2025, 6:34 am IST
Updated : Jun 13, 2025, 7:39 am IST
SHARE ARTICLE
Soybeans are rich in protein and many nutrients Health News
Soybeans are rich in protein and many nutrients Health News

Health News: ਸੋਇਆ ਪ੍ਰੋਟੀਨ ਸ਼ਾਕਾਹਾਰੀ ਅਤੇ ਲੋਕਾਂ ਲਈ ਜੋ ਲੈਕਟੋਜ਼ ਪ੍ਰਤੀ ਸੰਵੇਦਨਸ਼ੀਲ ਹੁੰਦਾ ਹੈ

Soybeans are rich in protein and many nutrients Health News: ਪ੍ਰੋਟੀਨ ਅਤੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਸੋਇਆਬੀਨ ਨੂੰ ਤੁਸੀਂ ਮਜ਼ੇਦਾਰ ਸਵਾਦ ਨਾਲ ਖਾਂਦੇ ਹੋਵੋਗੇ ਪਰ ਕੀ ਤੁਸੀਂ ਜਾਣਦੇ ਹੋ ਸੋਇਆਬੀਨ ਦਾ ਸੇਵਨ ਤੰਦਰੁਸਤੀ ਲਈ ਵੀ ਬਹੁਤ ਮਹੱਤਵਪੂਰਨ ਹੈ। ਸੋਇਆ ਪ੍ਰੋਟੀਨ ਸ਼ਾਕਾਹਾਰੀ ਅਤੇ ਲੋਕਾਂ ਲਈ ਜੋ ਲੈਕਟੋਜ਼ ਪ੍ਰਤੀ ਸੰਵੇਦਨਸ਼ੀਲ ਹੁੰਦਾ ਹੈ। ਸੋਇਆ ਪ੍ਰੋਟੀਨ ਸੋਇਆਬੀਨ ਤੋਂ ਮਿਲਦਾ ਹੈ ਅਤੇ ਇਸ ਤੋਂ ਕਈ ਕਿਸਮਾਂ ਦੇ ਉਤਪਾਦ ਤਿਆਰ ਕੀਤੇ ਜਾਂਦੇ ਹਨ, ਜਿਵੇਂ ਕਿ ਟੋਫੂ, ਸੋਇਆ, ਸੋਇਆ ਸਾਸ ਆਦਿ।

ਜੇ ਤੁਸੀਂ ਕੱੁਝ ਜ਼ਿਆਦਾ ਹੀ ਪਤਲੇ ਹੋ ਅਤੇ ਅਪਣਾ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸੋਇਆਬੀਨ ਦੀ ਵਰਤੋਂ ਕਰਨਾ ਸ਼ੁਰੂ ਕਰ ਦਿਉ। ਰੋਜ਼ਾਨਾ ਸੋਇਆਬੀਨ ਦੇ ਦਾਣੇ ਖਾਣ ਨਾਲ ਕੁੱਝ ਹੀ ਮਹੀਨਿਆਂ ਵਿਚ ਤੁਹਾਡਾ ਭਾਰ ਵੱਧ ਜਾਵੇਗਾ ਲੋਕ ਸੋਇਆਬੀਨ ਨੂੰ ਕਈ ਤਰੀਕਿਆਂ ਨਾਲ ਅਪਣੀ ਖੁਰਾਕ ਵਿਚ ਸ਼ਾਮਲ ਕਰਦੇ ਹਨ, ਇਹ ਡੇਅਰੀ ਅਤੇ ਮੀਟ ਦੇ ਉਤਪਾਦਾਂ ਦੇ ਸੱਭ ਤੋਂ ਵਧੀਆ ਬਦਲ ਵਜੋਂ ਕੰਮ ਕਰਦਾ ਹੈ।

ਹਾਲਾਂਕਿ ਬਹੁਤ ਸਾਰੇ ਲੋਕ ਇਸ ਨੂੰ ਅਰਾਮ ਨਾਲ ਖਾਂਦੇ ਨੇ, ਇਸ ਦੇ ਫ਼ਾਇਦਿਆਂ ਅਤੇ ਨੁਕਸਾਨਾਂ ਉਤੇ ਵੀ ਕੁੱਝ ਸਮੇਂ ਤੋਂ ਸਵਾਲ ਕੀਤਾ ਜਾ ਰਿਹਾ ਹੈ। ਜਦੋਂ ਕਿ ਲਾਲ ਮੀਟ ਅਤੇ ਹੋਰ ਖੁਰਾਕਾਂ ਦੀ ਜਗ੍ਹਾ ਸੋਇਆਬੀਨ ਦੀ ਵਰਤੋਂ ਦਿਲ ਦੀ ਬੀਮਾਰੀ ਦਾ ਖ਼ਤਰਾ ਘਟਾ ਦਿੰਦਾ ਹੈ। ਜਿਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਵੀ ਇਸ ਦੀ ਰੋਜ਼ਾਨਾ ਵਰਤੋਂ ਨਾਲ ਤੁਸੀਂ ਇਸ ਸਮੱਸਿਆ ਤੋਂ ਬਚੇ ਰਹੋਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement