ਗਰਭਵਤੀ ਔਰਤਾਂ ਜ਼ਰੂਰ ਖਾਣ ਭਿੰਡੀ, ਹੋਣਗੇ ਕਈ ਫ਼ਾਇਦੇ
Published : Apr 24, 2022, 12:47 pm IST
Updated : Apr 24, 2022, 12:47 pm IST
SHARE ARTICLE
ladyfinger
ladyfinger

ਭਿੰਡੀ ਸ਼ੂਗਰ ਦੇ ਇਲਾਜ ਵਿਚ ਬਹੁਤ ਉਪਯੋਗੀ ਹੁੰਦੀ

 

 ਮੁਹਾਲੀ : ਭਿੰਡੀ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਭਿੰਡੀ ਵਿਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰਖਦੇ ਹਨ। ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ਵਿਚ ਮੌਜੂਦ ਫ਼ੋਲਿਕ ਐਸਿਡ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ:

 

Ladyfinger Ladyfinger

 

ਭਿੰਡੀ ਸ਼ੂਗਰ ਦੇ ਇਲਾਜ ਵਿਚ ਬਹੁਤ ਉਪਯੋਗੀ ਹੁੰਦੀ ਹੈ। ਇਸ ’ਚ ਫ਼ਾਈਬਰ ਭਰਪੂਰ ਮਾਤਰਾ ਵਿਚ ਮੌਜੂਦ ਹੁੰਦਾ ਹੈ। ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਉ। ਭਿੰਡੀਆਂ ਦੇ ਦੋਵੇਂ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਲਾਸ ਪਾਣੀ ਵਿਚ ਪੂਰੀ ਰਾਤ ਭਿਉਂ ਕੇ ਰੱਖੋ। ਸਵੇਰੇ ਉਠ ਕੇ ਇਸ ਪਾਣੀ ਨੂੰ ਪੀਉ। ਇਸ ਪਾਣੀ ਨਾਲ ਸਰੀਰ ਵਿਚ ਫ਼ਾਈਬਰ ਦੀ ਮਾਤਰਾ ਵਧੇਗੀ ਅਤੇ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹੇਗਾ।

 

Ladyfinger Ladyfinger

 

ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦੇ ਹਨ। ਭਿੰਡੀ ਵਿਚ ਇਹ ਦੋਵੇਂ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਭਿੰਡੀ ’ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫ਼ਾਈਬਰ ਜ਼ਿਆਦਾ ਹੁੰਦਾ ਹੈ ਜਿਸ ਕਾਰਨ ਇਹ ਸਰੀਰ ਨੂੰ ਭਰਪੂਰ ਊਰਜਾ ਤਾਂ ਦਿੰਦੀ ਹੀ ਹੈ ਨਾਲ ਹੀ ਇਸ ਨੂੰ ਖਾਣ ਨਾਲ ਭਾਰ ਵੀ ਨਹੀਂ ਵਧਦਾ। ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਭੋਜਨ ਵਿਚ ਭਿੰਡੀ ਨੂੰ ਸ਼ਾਮਲ ਕਰੋ। ਇਸ ’ਚ ਮੌਜੂਦ ਫ਼ਾਈਬਰ ਰੋਜ਼ ਸਵੇਰੇ ਢਿੱਡ ਸਾਫ਼ ਕਰਨ ਵਿਚ ਮਦਦ ਕਰਦੇ ਹਨ।

pregnantpregnant

ਭਿੰਡੀ ਵਿਚ ਵਿਟਾਮਿਨ-ਸੀ ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ। ਸਰੀਰ ਵਿਚ ਵਿਟਾਮਿਨ-ਸੀ ਦੀ ਮਾਤਰਾ ਸੰਤੁਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement