ਅੱਖਾਂ ਨੂੰ ਠੀਕ ਰੱਖਣ ਲਈ ਖਾਉ ਛੱਲੀ

By : GAGANDEEP

Published : Aug 25, 2023, 1:56 pm IST
Updated : Aug 25, 2023, 1:56 pm IST
SHARE ARTICLE
photo
photo

ਛੱਲੀ ਵਿਚ ਕਾਫ਼ੀ ਮਾਤਰਾ ਵਿਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਹਰ ਸਮੱਸਿਆ ਨੂੰ ਦੂਰ ਕਰਦਾ ਹੈ

 

ਮੁਹਾਲੀ : ਛੱਲੀ ਨੂੰ ਬੱਚੇ ਤੋਂ ਲੈ ਕੇ ਬਜ਼ੁਰਗ ਤਕ ਸਾਰੇ ਬੜੇ ਸਵਾਦ ਨਾਲ ਖਾਣਾ ਪਸੰਦ ਕਰਦੇ ਹਨ। ਛੱਲੀ ਖਾਣ ਵਿਚ ਮਿੱਠੇ ਸਵਾਦ ਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਛੱਲੀ ਨੂੰ ਉਬਾਲ ਕੇ, ਭੁੰਨ ਕੇ, ਪਕਾ ਕੇ ਕਿਸੇ ਵੀ ਤਰ੍ਹਾਂ ਖਾ ਸਕਦੇ ਹੋ। ਅੱਜ ਅਸੀਂ ਤੁਹਾਨੂੰ ਛੱਲੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ…:

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਛੱਲੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਵਿਚ ਕਾਫ਼ੀ ਮਾਤਰਾ ਵਿਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਹਰ ਸਮੱਸਿਆ ਨੂੰ ਦੂਰ ਕਰਦਾ ਹੈ। ਛੱਲੀ ਵਿਚ ਵਿਟਾਮਿਨ-ਬੀ 12, ਆਇਰਨ ਅਤੇ ਫ਼ੋਲਿਕ ਐਸਿਡ ਹੁੰਦਾ ਹੈ, ਜੋ ਲਾਲ ਖ਼ੂਨ ਕੋਸ਼ਿਕਾਵਾਂ ਦੇ ਉਤਪਾਦਨ ਵਿਚ ਮਦਦ ਕਰਦਾ ਹੈ। 

 ਛੱਲੀ ਸਰੀਰ ਨੂੰ ਦਿਨ ਭਰ ਕੰਮ ਕਰਨ ਲਈ ਊਰਜਾ ਦਿੰਦੀ ਹੈ। ਤੁਸੀਂ ਛੱਲੀ ਸਲਾਦ ਨੂੰ ਅਪਣੇ ਨਾਸ਼ਤੇ ਵਿਚ ਵੀ ਸ਼ਾਮਲ ਕਰ ਸਕਦੇ ਹੋ। ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਛੱਲੀ ਤੁਹਾਡੀ ਮਦਦ ਕਰ ਸਕਦੀ ਹੈ। ਇਸ ਵਿਚ ਕਾਫ਼ੀ ਕੈਲੋਰੀ ਹੁੰਦੀ ਹੈ। ਭਾਰ ਵਧਾਉਣ ਲਈ ਦਿਨ ਭਰ ਵਿਚ ਤਿੰਨ ਵਾਰੀ ਇਸ ਦੀ ਵਰਤੋਂ ਕਰੋ ਅਤੇ ਜੇਕਰ ਤੁਸੀਂ ਅਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਰਫ਼ ਨਾਸ਼ਤੇ ਵਿਚ ਹੀ ਇਸ ਦੀ ਵਰਤੋ ਕਰੋ। ਇਸ ਨਾਲ ਪੇਟ ਭਰਿਆ-ਭਰਿਆ ਰਹਿੰਦਾ ਹੈ।

ਛੱਲੀ ਵਿਚ ਵਿਟਾਮਿਨ ਸੀ, ਕੈਰੋਟੇਨਾਈਡ ਅਤੇ ਫ਼ਾਈਬਰ ਹੁੰਦਾ ਹੈ, ਜੋ ਸਰੀਰ ਵਿਚ ਕੈਲੇਸਟਰੋਲ ਨੂੰ ਘੱਟ ਕਰ ਕੇ ਖ਼ੂਨ ਦੀਆਂ ਕੋਸ਼ਿਕਾਵਾਂ ਨੂੰ ਸਾਫ਼ ਕਰਦਾ ਹੈ। ਨਾਲ ਹੀ ਇਹ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਵਿਚ ਰਖਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement