Chomchom Food Recipes: ਘਰ ਵਿਚ ਬਣਾਓ ਚਮਚਮ
Published : Sep 25, 2024, 10:00 am IST
Updated : Sep 25, 2024, 10:00 am IST
SHARE ARTICLE
Chomchom Food Recipes
Chomchom Food Recipes

Chomchom Food Recipes: ਖਾਣਾ ਵਿਚ ਹੁੰਦੇ ਬੇਹੱਦ ਸਵਾਦ

Chomchom Food Recipes: ਸਮੱਗਰੀ : 2 ਕੱਪ ਤਾਜ਼ਾ ਛੈਨਾ, 1 ਵੱਡਾ ਚਮਚ ਸੂਜੀ, 2 ਵੱਡੇ ਚਮਚ ਮੈਦਾ, 1 ਵੱਡਾ ਚਮਚ ਘਿਉ, 1/4 ਚਮਚ ਬੇਕਿੰਗ ਪਾਊਡਰ।

ਚਮਚਮ ਬਣਾਉਣ ਦਾ ਢੰਗ : ਸਭ ਤੋਂ ਪਹਿਲਾਂ ਛੈਨਾ ਨੂੰ ਬਿਲਕੁਲ ਬਰੀਕ ਕਰ ਲਉ। ਹੁਣ ਇਸ ਵਿਚ ਸੂਜੀ, ਮੈਦਾ, ਘਿਉ ਅਤੇ ਬੇਕਿੰਗ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾ ਲਉ ਅਤੇ ਕੁੱਝ ਦੇਰ ਲਈ ਰੱਖੋ। ਹੁਣ ਇਸ ਮਿਸ਼ਰਣ ਨਾਲ ਚਮਚਮ ਬਣਾਉ। ਚਮਚਮ ਨੂੰ ਚਾਸ਼ਨੀ ਵਿਚ ਪਾ ਕੇ ਘੱਟ ਗੈਸ ਉਤੇ ਲਗਭਗ ਅੱਧੇ ਘੰਟੇ ਤਕ ਛੱਡ ਦਿਉ। ਚਮਚਮ ਪੱਕਦਾ ਰਹੇਗਾ ਅਤੇ ਚਾਸ਼ਨੀ ਵੀ ਥੋੜ੍ਹੀ ਗਾੜ੍ਹੀ ਹੋ ਜਾਵੇਗੀ। ਹੁਣ ਚਾਸ਼ਨੀ ਵਿਚੋਂ ਚਮਚਮ ਕੱਢ ਲਉ।

ਚਾਸ਼ਨੀ ਬਣਾਉਣ ਦਾ ਢੰਗ : ਚੀਨੀ ਅਤੇ ਪਾਣੀ ਨੂੰ ਇੱਕਠਾ ਮਿਲਾ ਕੇ ਗਰਮ ਹੋਣ ਲਈ ਰੱਖੋ। ਉਬਾਲਾ ਆਉਣ ਉਤੇ 1 ਚਮਚ ਦੁੱਧ ਪਾ ਕੇ ਕੁੱਝ ਦੇਰ ਉਬਾਲੋ।  ਦੁੱਧ ਪਾਉਣ ਨਾਲ ਚਾਸ਼ਨੀ ਉਤੇ ਚੀਨੀ ਦੀ ਗੰਦਗੀ ਤੈਰਨ ਲੱਗੇਗੀ। ਉਸ ਨੂੰ ਜਾਲੀਦਾਰ ਛਾਣਨੀ ਨਾਲ ਕੱਢ ਲਉ।ਤੁਹਾਡੇ ਚਮਚਮ ਬਣ ਕੇ ਤਿਆਰ ਹਨ। ਹੁਣ ਇਨ੍ਹਾਂ ਨੂੰ ਅਪਣੇ ਬੱਚਿਆਂ ਨੂੰ ਖਵਾਉ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement