Health Tips: ਬਲੱਡ ਪ੍ਰੈਸ਼ਰ ਅਤੇ ਡਾਇਬਿਟੀਜ਼ ਦੇ ਮਰੀਜ਼ ਜ਼ਰੂਰ ਖਾਣ ਪਾਲਕ
Published : Jan 1, 2024, 7:41 am IST
Updated : Jan 1, 2024, 8:07 am IST
SHARE ARTICLE
Patients with blood pressure and diabetes must eat spinach
Patients with blood pressure and diabetes must eat spinach

ਆਉ ਜਾਣਦੇ ਹਾਂ ਪਾਲਕ ਦੀ ਵਰਤੋਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ:

Health Tips: ਬਲੱਡ ਪ੍ਰੈਸ਼ਰ ਅਤੇ ਡਾਇਬਿਟੀਜ਼ ਦੇ ਮਰੀਜ਼ ਨੂੰ ਇਕ ਕੌਲੀ ਪਾਲਕ ਜ਼ਰੂਰ ਖਾਣੀ ਚਾਹੀਦੀ ਹੈ। ਪਾਲਕ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ਵਿਚ ਹਫ਼ਤੇ ਵਿਚ ਦੋ ਵਾਰ ਇਕ ਕੌਲੀ ਪਾਲਕ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ।

ਆਉ ਜਾਣਦੇ ਹਾਂ ਪਾਲਕ ਦੀ ਵਰਤੋਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ:

  • ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਾਲਕ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਕੈਲਸ਼ੀਅਮ, ਵਿਟਾਮਿਨ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹੋਣ ਨਾਲ ਕੈਲੇਸਟਰੋਲ ਘੱਟ ਰਹਿੰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਹੁੰਦਾ ਹੈ। ਇਸ ਤਰ੍ਹਾਂ ਦਿਲ ਦਾ ਦੌਰਾ ਅਤੇ ਦਿਲ ਨਾਲ ਸਬੰਧਤ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
  • ਇਸ ਵਿਚ ਵਿਟਾਮਿਨ-ਈ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਦਿਮਾਗ਼ ਦੇ ਸੈੱਲ ਨੂੰ ਪੋਸ਼ਣ ਮਿਲਦਾ ਹੈ। ਦਿਮਾਗ਼ ਦੇ ਸਹੀ ਤਰੀਕੇ ਨਾਲ ਕੰਮ ਕਰਨ ਨਾਲ ਅਲਜ਼ਾਈਮਰ ਅਤੇ ਮਾਨਸਿਕ ਕਮਜ਼ੋਰੀ ਘੱਟ ਹੋਣ ਵਿਚ ਸਹਾਇਤਾ ਮਿਲਦੀ ਹੈ।
  • ਮੋਟਾਪਾ ਬੀਮਾਰੀਆਂ ਨੂੰ ਸੱਦਾ ਦੇਣ ਦਾ ਕੰਮ ਕਰਦਾ ਹੈ। ਅਜਿਹੇ ਵਿਚ ਪਾਲਕ ਦਾ ਸੇਵਨ ਤੁਹਾਡੇ ਭਾਰ ਨੂੰ ਘਟਾਉਣ ਲਈ ਸੱਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ ਮੌਜੂਦ ਫ਼ਾਈਬਰ ਲੰਮੇ ਸਮੇਂ ਤਕ ਪੇਟ ਨੂੰ ਭਰਿਆ ਰਖਦਾ ਹੈ। ਇਸ ਤਰ੍ਹਾਂ ਭਾਰ ਕੰਟਰੋਲ ਵਿਚ ਰਹਿੰਦਾ ਹੈ। ਜਿਹੜੇ ਲੋਕ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਪਾਲਕ ਦਾ ਰਸ ਅਤੇ ਸੂਪ ਬਣਾ ਕੇ ਪੀਣਾ ਚਾਹੀਦਾ ਹੈ।
  • ਇਹ ਸਰੀਰ ਵਿਚ ਗਲੂਕੋਜ਼ ਲੈਵਲ ਨੂੰ ਵਧਣ ਤੋਂ ਰੋਕਦਾ ਹੈ। ਅਜਿਹੇ ਵਿਚ ਪਾਲਕ ਦਾ ਨਿਯਮਤ ਰੂਪ ਵਿਚ ਸੇਵਨ ਕਰਨ ਨਾਲ ਸ਼ੂਗਰ ਕੰਟਰੋਲ ਰਹਿਣ ਵਿਚ ਸਹਾਇਤਾ ਮਿਲਦੀ ਹੈ।

 (For more Punjabi news apart from Patients with blood pressure and diabetes must eat spinach, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement