ਮੁਰੱਬਾ ਹੈ ਕਈ ਗੁਣਾਂ ਨਾਲ ਭਰਪੂਰ, ਕਰਦਾ ਹੈ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ
Published : Sep 1, 2023, 1:21 pm IST
Updated : Sep 1, 2023, 1:21 pm IST
SHARE ARTICLE
Amla murabba
Amla murabba

ਆਉ ਜਾਣਦੇ ਹਾਂ ਮੁਰੱਬਾ ਖਾਣ ਦੇ ਫ਼ਾਇਦਿਆਂ ਬਾਰੇ:

 

ਮੁਰੱਬਾ ਸੁਆਦ ਹੋਣ ਦੇ ਨਾਲ-ਨਾਲ ਕਈ ਗੁਣਾਂ ਨਾਲ ਭਰਪੂਰ ਵੀ ਹੁੰਦਾ ਹੈ। ਇਸ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫ਼ਾਈਬਰ, ਐਂਟੀ-ਆਕਸੀਡੈਂਟ, ਐਂਟੀ- ਬੈਕਟੀਰੀਅਲ ਗੁਣ ਹੁੰਦੇ ਹਨ। ਇਹ ਸੁਪਰਫ਼ੂਡ ਤੋਂ ਘੱਟ ਨਹੀਂ ਹੁੰਦਾ। ਲੋਕ ਜ਼ਿਆਦਾਤਰ ਆਂਵਲੇ ਤੋਂ ਤਿਆਰ ਮੁਰੱਬਾ ਖਾਣਾ ਵਧੇਰੇ ਪਸੰਦ ਕਰਦੇ ਹਨ ਪਰ ਸੇਬ ਅਤੇ ਗਾਜਰ ਤੋਂ ਤਿਆਰ ਮੁਰੱਬਾ ਸਿਹਤ ਲਈ ਆਂਵਲੇ ਦੇ ਮੁਰੱਬੇ ਜਿੰਨਾ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਇਮਿਊਨਟੀ ਸਿਸਟਮ ਮਜ਼ਬੂਤ ਕਰਨ ਲਈ ਬਹੁਤ ਵਧੀਆ ਹੈ। ਮੁਰੱਬੇ ਨਾਲ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਆਉ ਜਾਣਦੇ ਹਾਂ ਮੁਰੱਬਾ ਖਾਣ ਦੇ ਫ਼ਾਇਦਿਆਂ ਬਾਰੇ:

ਆਂਵਲੇ ਦਾ ਮੁਰੱਬਾ: ਵਿਟਾਮਿਨ-ਸੀ ਨਾਲ ਭਰਪੂਰ ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਲਾਭਦਾਇਕ ਹੈ। ਜੇਕਰ ਤੁਸੀ ਆਂਵਲਾ ਕੱਚਾ ਨਹੀਂ ਖਾ ਸਕਦੇ ਤਾਂ ਇਸ ਤੋਂ ਬਣਿਆ ਮੁਰੱਬਾ ਖਾਣਾ ਵਧੀਆ ਹੈ। ਇਸ ਵਿਚ ਆਇਰਨ, ਵਿਟਾਮਿਨ, ਕੈਲਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਹ ਖ਼ੂਨ, ਅੱਖਾਂ ਦੀ ਰੋਸ਼ਨੀ ਅਤੇ ਇਮਿਊਨੀਟੀ ਦੇ ਵਿਕਾਸ ਵਿਚ ਸਹਾਇਤਾ ਕਰਦਾ ਹੈ। ਇਹ ਵਾਲਾਂ ਨਾਲ ਜੁੜੀਆਂ ਸੱਮਸਿਆਵਾਂ ਨੂੰ ਵੀ ਦੂਰ ਕਰਦਾ ਹੈ।

ਗਾਜਰ ਦਾ ਮੁਰੱਬਾ: ਗਾਜਰ ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਰੀਰ ਦੀ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ। ਗਾਜਰ ਦਾ ਮੁਰੱਬਾ ਸਾਨੂੰ ਵਧੇਰੇ ਬੀਮਾਰੀਆਂ ਤੋਂ ਬਚਾਉਂਦਾ ਹੈ। ਇਹ ਖ਼ੂਨ ਦੀ ਘਾਟ ਨੂੰ ਪੂਰਾ ਕਰਦਾ ਹੈ। ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਗਾਜਰ ਦਾ ਮੁਰੱਬਾ ਬਹੁਤ ਸਹਾਇਕ ਹੈ।

ਸੇਬ ਦਾ ਮੁਰੱਬਾ: ਸੇਬ ਦੇ ਨਾਲ-ਨਾਲ ਇਸ ਦਾ ਮੁਰੱਬਾ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ 1 ਸੇਬ ਦਾ ਮੁਰੱਬਾ ਖਾਣ ਨਾਲ ਦਿਲ ਚੰਗੀ ਤਰ੍ਹਾਂ ਕੰਮ ਕਰਦਾ ਹੈ। ਇਹ ਚਮੜੀ ਨੂੰ ਖ਼ੂਬਸੂਰਤ ਬਣਾਉਣ ਦੇ ਨਾਲ ਦਿਮਾਗ਼ ਨੂੰ ਤੇਜ਼ ਕਰਨ ਵਿਚ ਵੀ ਸਹਾਇਕ ਹੈ। ਇਸ ਤੋਂ ਇਲਾਵਾ ਸੇਬ ਦਾ ਮੁਰੱਬਾ ਸਰੀਰ ਦੀ ਪਾਚਣ ਪ੍ਰਣਾਲੀ ਨੂੰ ਵਧਾਉਂਦਾ ਹੈ।

 

 

Tags: amla murabba

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement