ਪਥਰੀ ਦੇ ਮਰੀਜ਼ ਨਾ ਖਾਣ ਇਹ ਚੀਜ਼ਾਂ, ਹੋ ਸਕਦਾ ਹੈ ਨੁਕਸਾਨ
Published : Oct 1, 2022, 7:32 am IST
Updated : Oct 1, 2022, 11:18 am IST
SHARE ARTICLE
Stone patients do not eat these things
Stone patients do not eat these things

ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਚੀਜ਼ਾਂ ਬਾਰੇ ਜਾਣਕਾਰੀ ਦੇਵਾਂਗੇ, ਜਿਨ੍ਹਾਂ ਦਾ ਤੁਹਾਨੂੰ ਸੇਵਨ ਨਹੀਂ ਕਰਨਾ ਚਾਹੀਦਾ

 

ਪੱਥਰੀ ਦੀ ਸਮੱਸਿਆ ਹੋਣ ’ਤੇ ਸਾਨੂੰ ਅਪਣੇ ਖਾਣ-ਪੀਣ ’ਤੇ ਖ਼ਾਸ ਧਿਆਨ ਦੇਣ ਦੀ ਲੋੜ ਹੈ। ਬਹੁਤ ਸਾਰੀਆਂ ਖਾਣ ਵਾਲੀਆਂ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਸ ਨਾਲ ਪੱਥਰੀ ਦੀ ਸਮੱਸਿਆ ਵਧ ਸਕਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਚੀਜ਼ਾਂ ਬਾਰੇ ਜਾਣਕਾਰੀ ਦੇਵਾਂਗੇ, ਜਿਨ੍ਹਾਂ ਦਾ ਤੁਹਾਨੂੰ ਸੇਵਨ ਨਹੀਂ ਕਰਨਾ ਚਾਹੀਦਾ:

  • ਪੱਥਰੀ ਦੀ ਸਮੱਸਿਆ ਹੋਣ ’ਤੇ ਉਨ੍ਹਾਂ ਚੀਜ਼ਾਂ ਦਾ ਸੇਵਨ ਘੱਟ ਕਰੋ, ਜਿਨ੍ਹਾਂ ਵਿਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਮਿਲ ਜਾਂਦੀ ਹੈ। ਪੱਥਰੀ ਹੋਣ ’ਤੇ ਰੈੱਡ ਮੀਟ, ਮੱਛੀ ਅਤੇ ਅੰਡੇ ਦਾ ਸੇਵਨ ਘੱਟ ਤੋਂ ਘੱਟ ਕਰੋ।
  • ਟਮਾਟਰ ਦਾ ਸੇਵਨ ਸੱਭ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਪੱਥਰੀ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਟਮਾਟਰ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਟਮਾਟਰ ਵਿਚ ਆਕਸਲੇਟ ਮਿਲਦਾ ਹੈ। ਪੱਥਰੀ ਦੇ ਮਰੀਜ਼ ਜੇਕਰ ਟਮਾਟਰ ਦੀ ਵਰਤੋਂ ਕਰਨਾ ਚਾਹੁੰਦੇ ਹਨ, ਤਾਂ ਉਹ ਇਸ ਦੇ ਬੀਜ ਕੱਢ ਕੇ ਸੇਵਨ ਕਰ ਸਕਦੇ ਹਨ।
  • ਪੱਥਰੀ ਦੇ ਮਰੀਜ਼ਾਂ ਨੂੰ ਪਾਲਕ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਪੱਥਰੀ ਦੀ ਸਮੱਸਿਆ ਵਧ ਸਕਦੀ ਹੈ। ਇਸ ਲਈ ਪੱਥਰੀ ਦੇ ਮਰੀਜ਼ਾਂ ਨੂੰ ਡਾਕਟਰ ਵਲੋਂ ਪਾਲਕ ਨਾ ਖਾਣ ਦੀ ਸਲਾਹ ਦਿਤੀ ਜਾਂਦੀ ਹੈ।
  • ਪੱਥਰੀ ਦੀ ਸਮੱਸਿਆ ਹੋਣ ’ਤੇ ਕੋਲਡ ਡਰਿੰਕ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ। ਡਰਿੰਕ ’ਚ ਫਾਸਫੇਟ ਨਾਮਕ ਪਦਾਰਥ ਮਿਲ ਜਾਂਦਾ ਹੈ, ਜੋ ਕਿਡਨੀ ਦੀ ਪੱਥਰੀ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਚਾਕਲੇਟ, ਚੁਕੰਦਰ, ਨਟਸ, ਚਾਹ ਅਤੇ ਲੂਣ ਦਾ ਸੇਵਨ ਵੀ ਨਹੀਂ ਕਰਨਾ ਚਾਹੀਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement