ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਖੀਰਾ
Published : Jun 3, 2018, 2:17 pm IST
Updated : Jun 3, 2018, 2:17 pm IST
SHARE ARTICLE
sliced Cucumber
sliced Cucumber

ਖੀਰਾ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਖੂਬਸੂਰਤੀ ਦੇ ਬਾਰੇ ਵਿਚ ਤਾਂ ਤੁਸੀਂ ਕਾਫ਼ੀ ਕੁਝ ਸੁਣਿਆ ਹੋਵੇਗਾ ਪਰ ਇਹ ਤੁਹਾਡੀ ਸਿਹਤ ਲਈ ........

ਖੀਰਾ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਖੂਬਸੂਰਤੀ ਦੇ ਬਾਰੇ ਵਿਚ ਤਾਂ ਤੁਸੀਂ ਕਾਫ਼ੀ ਕੁਝ ਸੁਣਿਆ ਹੋਵੇਗਾ ਪਰ ਇਹ ਤੁਹਾਡੀ ਸਿਹਤ ਲਈ ਕਿੰਨਾ ਅਤੇ ਕਿਸ ਤਰ੍ਹਾਂ ਫਾਇਦੇਮੰਦ ਹੈ। ਇਸ ਦੇ ਬਾਰੇ ਵਿਚ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ। ਘੱਟ ਫੈਟ ਅਤੇ ਕੈਲਰੀ ਨਾਲ ਭਰਪੂਰ ਖੀਰੇ ਦਾ ਸੇਵਨ ਤੁਹਾਨੂੰ ਕਈ ਗੰਭੀਰ  ਬੀਮਾਰੀਆਂ ਤੋਂ ਬਚਾਉਣ ਵਿਚ ਸਹਾਇਕ ਹੈ।

 CucumberCucumberਸਲਾਦ ਦੇ ਤੌਰ ਉਤੇ ਪ੍ਰਯੋਗ ਕੀਤੇ ਜਾਣ ਵਾਲੇ ਖੀਰੇ ਵਿਚ ਇਰੇਪਸਿਨ ਨਾਮਕ ਐਂਜਾਇਮ ਹੁੰਦਾ ਹੈ, ਜੋ ਪ੍ਰੋਟੀਨ ਨੂੰ ਪਚਾਉਣ ਵਿਚ ਸਹਾਇਤਾ ਕਰਦਾ ਹੈ। ਖੀਰਾ ਪਾਣੀ ਦਾ ਬਹੁਤ ਵਧੀਆ ਸਰੋਤ ਹੁੰਦਾ ਹੈ, ਇਸ ਵਿਚ 96 %  ਪਾਣੀ ਹੁੰਦਾ ਹੈ। ਖੀਰੇ ਵਿਚ ਵਿਟਾਮਿਨ ਏ, ਬੀ1, ਬੀ6, ਸੀ, ਡੀ, ਪੌਟੇਸ਼ੀਅਮ, ਫਾਸਫੋਰਸ, ਆਇਰਨ ਆਦਿ ਜ਼ਿਆਦਾ ਮਾਤਰਾ ਵਿਚ ਪਾਏ ਜਾਂਦੇ ਹਨ। ਖੀਰੇ ਦਾ ਜੂਸ ਸਰੀਰ ਨੂੰ ਅੰਦਰ ਅਤੇ ਬਾਹਰ ਤੋਂ ਮਜ਼ਬੂਤ ਬਣਾਉਂਦਾ ਹੈ। ਖੀਰੇ ਦਾ ਸੇਵਨ ਜ਼ਿਆਦਾਤਰ ਸਲਾਦ ਦੇ ਰੂਪ ਵਿਚ ਕੀਤਾ ਜਾਂਦਾ ਹੈ। ਖੀਰੇ ਵਿਚ ਭਰਪੂਰ ਮਾਤਰਾ ਵਿਚ ਪਾਣੀ ਮੌਜੂਦ ਹੁੰਦਾ ਹੈ। 

 CucumberCucumberਜੇਕਰ ਤੁਸੀਂ ਗਰਮੀਆਂ ਦੇ ਮੌਸਮ ਵਿਚ ਰੋਜ਼ਾਨਾ ਖੀਰੇ ਦਾ ਸੇਵਨ ਕਰਦੇ ਹੋ, ਤਾਂ ਇਸ ਤੋਂ ਤੁਹਾਨੂੰ ਸਿਹਤ ਨਾਲ ਜੁੜੀਆਂ ਕਈ ਸਮਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ। ਖੀਰੇ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ, ਪੋਟੇਸ਼ੀਅਮ, ਫਾਸਫੋਰਸ, ਆਇਰਨ ਆਦਿ ਮੌਜੂਦ ਹੁੰਦੇ ਹਨ। ਜੇਕਰ ਤੁਹਾਡੇ ਜੋੜਾਂ ਵਿਚ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ ਖੀਰੇ ਦੇ ਨਾਲ ਗਾਜਰ ਦਾ ਸੇਵਨ ਕਰੋ। ਇਸ ਨਾਲ ਤੁਹਾਨੂੰ ਜੋੜਾਂ ਦੇ ਦਰਦ ਵਿਚ ਆਰਾਮ ਮਿਲੇਗਾ। ਖੀਰੇ ਵਿਚ ਭਰਪੂਰ ਮਾਤਰਾ ਵਿਚ ਪਾਣੀ ਹੋਣ ਦੇ ਕਾਰਨ ਇਸ ਦੇ ਸੇਵਨ ਨਾਲ ਭਾਰ ਕੰਟਰੋਲ ਵਿਚ ਰਹਿੰਦਾ ਹੈ। 

 CucumberCucumberਜੇਕਰ ਤੁਸੀਂ ਨੇਮੀ ਰੂਪ ਨਾਲ ਸਲਾਦ ਦੇ ਰੂਪ ਵਿਚ ਖੀਰੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਮੋਟਾਪੇ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਖੀਰੇ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਮੌਜੂਦ ਹੁੰਦਾ ਹੈ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਨੇਮੀ ਰੂਪ ਨਾਲ ਖੀਰੇ ਦਾ ਸੇਵਨ ਕਰੋ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਢਿੱਡ ਨਾਲ ਜੁੜੀਆਂ ਸਾਰੀਆਂ ਸਮਸਿਆਵਾਂ ਤੋਂ ਛੁਟਕਾਰਾ ਮਿਲੇਗਾ। ਖੀਰੇ ਵਿਚ ਕੁੱਝ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਕੈਂਸਰ ਵਰਗੀ ਖਤਰਨਾਕ ਰੋਗ ਤੋਂ ਬਚਾਅ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement