Health Hazards of Fog: ਦਿਲ ਦੇ ਮਰੀਜ਼ਾਂ ਲਈ ਹਾਨੀਕਾਰਕ ਹੋ ਸਕਦੀ ਹੈ ਧੁੰਦ, ਇੰਝ ਰੱਖੋ ਧਿਆਨ
Published : Jan 5, 2024, 7:51 am IST
Updated : Jan 5, 2024, 8:08 am IST
SHARE ARTICLE
Health Hazards of Fog
Health Hazards of Fog

ਸੰਘਣੀ ਧੁੰਦ ਦੌਰਾਨ ਚਲਣ ਵਾਲੀ ਹਵਾ ਵਿਚ ਮੌਜੂਦ ਪੌਸ਼ਟਿਕ ਤੱਤ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ।

Health Hazards of Fog: ਹਰ ਪਾਸੇ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਲਗਾਤਾਰ ਵੱਧ ਰਹੀ ਧੁੰਦ ਕਈ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਖ਼ਾਸ ਤੌਰ ’ਤੇ ਅਜਿਹੇ ਲੋਕ, ਜਿਹੜੇ ਦਿਲ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਹੇ ਹਨ, ਉਨ੍ਹਾਂ ਲਈ ਕੜਾਕੇ ਦੀ ਠੰਢ ਪ੍ਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਅਧਿਐਨ ਅਨੁਸਾਰ ਧੁੰਦ ਕਾਰਨ ਹੋਣ ਵਾਲੀਆਂ ਬੀਮਾਰੀਆਂ ਨਾਲ 26 ਫ਼ੀ ਸਦੀ ਲੋਕਾਂ ਦੀ ਮੌਤ ਹੋਈ ਸੀ। ਇਸ ਅਧਿਐਨ ਵਿਚ ਇਹ ਵੀ ਪਤਾ ਲੱਗਾ ਹੈ ਕਿ ਧੁੰਦ ਵਿਚ ਮੌਜੂਦ ਕਣ ਸਾਹ ਦੀ ਸਮੱਸਿਆ ਹੋਣ ਦਾ ਕਾਰਨ ਹੀ ਨਹੀਂ ਬਣਦੇ, ਸਗੋਂ ਦਿਲ ਦੀ ਸਿਹਤ ਖ਼ਰਾਬ ਹੋਣ ’ਤੇ ਹੋਣ ਵਾਲੀ ਲੋਕਾਂ ਦੀ ਮੌਤ ਲਈ ਵੀ ਹਾਨੀਕਾਰਨ ਹਨ।

ਸੰਘਣੀ ਧੁੰਦ ਦੌਰਾਨ ਚਲਣ ਵਾਲੀ ਹਵਾ ਵਿਚ ਮੌਜੂਦ ਪੌਸ਼ਟਿਕ ਤੱਤ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਨਾਲ ਸਰੀਰ ’ਤੇ ਹਾਨੀਕਾਰਨ ਪ੍ਰਭਾਵ ਪੈਂਦੇ ਹਨ ਜਿਸ ਨਾਲ ਕਈ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਦੁਨੀਆ ਵਿਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੀ ਮੌਤ ਧੁੰਦ ਕਾਰਨ ਹੁੰਦੀ ਹੈ। ਧੁੰਦ ਵਿਚ ਕਈ ਤਰ੍ਹਾਂ ਦੇ ਅਜਿਹੇ ਪ੍ਰਦੂਸ਼ਣ ਤੱਤ ਹੁੰਦੇ ਹਨ ਜਿਨ੍ਹੀ ਨਾਲ ਦਿਲ ਸਬੰਧੀ ਬੀਮਾਰੀਆਂ ਦਾ ਖ਼ਤਰਾ ਕਈ ਗੁਣਾਂ ਵੱਧ ਜਾਂਦਾ ਹੈ। ਦਿਲ ਦੀਆਂ ਕਈ ਬੀਮਾਰੀਆਂ ਸੰਘਣੀ ਧੁੰਦ ਕਾਰਨ ਹੁੰਦੀਆਂ ਹਨ, ਜਿਨ੍ਹਾਂ ਤੋਂ ਬਚਣ ਦੀ ਲੋੜ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਧੁੰਦ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੁਹਾਨੂੰ ਵਾਰ-ਵਾਰ ਪ੍ਰੇਸ਼ਾਨ ਕਰ ਸਕਦੀਆਂ ਹਨ। ਇਸ ਕਾਰਨ ਤੁਸੀਂ ਵਾਰ-ਵਾਰ ਬੀਮਾਰ ਹੋ ਜਾਂਦੇ ਹੋ ਅਤੇ ਤੁਹਾਡੀ ਸਿਹਤ ਕਮਜ਼ੋਰ ਹੋਣੀ ਸ਼ੁਰੂ ਹੋ ਜਾਂਦੀ ਹੈ। ਜੇਕਰ ਬਾਹਰ ਸੰਘਣੀ ਧੁੰਦ ਪੈ ਰਹੀ ਹੈ ਤਾਂ ਤੁਸੀਂ ਘਰ ਦੇ ਅੰਦਰ ਹੀ ਰਹੋ। ਧੁੰਦ ਪੈਣ ’ਤੇ ਘਰ ਤੋਂ ਬਾਹਰ ਸਰੀਰਕ ਕਸਰਤ ਨਾ ਕਰੋ ਅਤੇ ਅਜਿਹੇ ਸਥਾਨਾਂ ਤੋਂ ਦੂਰ ਰਹੋ, ਜਿਥੇ ਬਹੁਤ ਜ਼ਿਆਦਾ ਧੁੰਦ ਪੈਂਦੀ ਹੋਵੇ। ਬਾਹਰੀ ਹਵਾ ਨੂੰ ਘਰ ਵਿਚ ਆਉਣ ਤੋਂ ਰੋਕੋ ਅਤੇ ਖਿੜਕੀਆਂ ਬੰਦ ਰੱਖੋ। ਜੇਕਰ ਧੁੰਦ ਵਿਚ ਘਰ ਤੋਂ ਬਾਹਰ ਨਿਕਲਣਾ ਜ਼ਰੂਰੀ ਹੈ ਤਾਂ ਹਮੇਸ਼ਾ ਮਾਸਕ ਪਾ ਕੇ ਬਾਹਰ ਜਾਉ।

(For more Punjabi news apart from Health Hazards of Fog: Fog can be harmful for heart patients, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement