ਹਲਦੀ ਦੇ ਵੀ ਹਨ ਕਈ ਫਾਇਦੇ
Published : Nov 6, 2019, 12:54 pm IST
Updated : Nov 6, 2019, 12:54 pm IST
SHARE ARTICLE
Turmeric Benefits
Turmeric Benefits

ਹਲਦੀ ਵਿਚ ਮੌਜੂਦ ਤੱਤ ਕਲੈਸਟਰੋਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਹ ਖੂਨ ਨੂੰ ਜੰਮਣ ਤੋਂ ਰੋਕਦੇ ਹਨ।

ਹਲਦੀ ਭਾਰਤੀ ਰਸੋਈ ਦੇ ਪ੍ਰਮੁੱਖ ਮਸਾਲਿਆਂ ‘ਚੋਂ ਇੱਕ ਹੈ। ਇਹ ਸਾਡੀ ਸਿਹਤ ਲਈ ਬਹੁਤ ਜ਼ਿਦ ਲਾਭਕਾਰੀ ਹੈ। ਹਲਦੀ ਸਬਜ਼ੀ ਦਾ ਸਵਾਦ ਵਧਾਉਣ  ਦੇ ਨਾਲ ਸਰੀਰ ਨੂੰ ਕਈ ਬਿਮਾਰੀਆਂ ਤੋਂ ਵੀ ਦੂਰ ਰੱਖਦੀ ਹੈ। ਇਸ ‘ਚ ਮੌਜੂਦ ਤੱਤ ਸਿਹਤ ਅਤੇ ਚਮੜੀ ਦੋਹਾਂ ਲਈ ਫਾਇਦੇਮੰਦ ਹਨ। ਇਸ ਲਈ ਆਪਣੇ ਭੋਜਨ ‘ਚ ਹਲਦੀ ਨੂੰ ਜ਼ਰੂਰ ਸ਼ਾਮਲ ਕਰੋ।  

 Dr. Axe Turmeric BenefitsTurmeric Benefits

ਹਲਦੀ ਵਿਚ ਮੌਜੂਦ ਤੱਤ ਕਲੈਸਟਰੋਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਹ ਖੂਨ ਨੂੰ ਜੰਮਣ ਤੋਂ ਰੋਕਦੇ ਹਨ। ਇਸ ਲਈ ਹਲਦੀ ਨੂੰ ਆਪਣੇ ਭੋਜਨ ‘ਚ ਜ਼ਰੂਰ ਸ਼ਾਮਲ ਕਰੋ। ਰੋਜ਼ਾਨਾ ਹਲਦੀ ਦੀ ਵਰਤੋਂ ਕਰਨ ਨਾਲ ਦਿਮਾਗ ਸੁਰੱਖਿਅਤ ਰਹਿੰਦਾ ਹੈ। ਇਸ ਨਾਲ ਦਿਮਾਗ ਦੀਆਂ ਨਾੜੀਆਂ ਸੁਕੜਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਹਲਦੀ ‘ਚ ਕੈਂਸਰ ਵਿਰੋਧੀ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਤੋਂ ਦੂਰ ਰੱਖਦੇ ਹਨ। ਇਸ ਤੋਂ ਇਲਾਵਾ ਹਲਦੀ ਕੈਂਸਰ ਨੂੰ ਵਧਣ ਤੋਂ ਰੋਕਦੀ ਹੈ।

 Dr. Axe Turmeric BenefitsTurmeric Benefits

ਹਲਦੀ ‘ਚ ਐਂਟੀ-ਮਾਈਕਰੋਬੀਅਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਗਰਮ ਦੁੱਧ ਦੇ ਨਾਲ ਲੈਣ ਨਾਲ ਦਮਾ, ਫੇਫੜਿਆਂ ‘ਚ ਰੇਸ਼ਾ ਆਦਿ ਬੀਮਾਰੀਆਂ ਤੋਂ ਆਰਾਮ ਮਿਲਦਾ ਹੈ। ਹਲਦੀ ‘ਚ ਕੈਲਸ਼ੀਅਮ ਅਤੇ ਮਿਨਰਲਸ ਜਿਹੇ ਕਈ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਭਾਰ ਘਟਾਉਣ ‘ਚ ਮਦਦਗਾਰ ਹੁੰਦੇ ਹਨ। ਇਸਦੀ ਵਰਤੋਂ ਕਰਨ ਨਾਲ ਸਰੀਰ ‘ਚ ਚਰਬੀ ਘੱਟ ਹੁੰਦੀ ਹੈ। ਇਸ ਲਈ ਜੋ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement