ਲਸਣ ਖਾਣ ਦੇ ਫ਼ਾਇਦੇ
Published : Feb 7, 2019, 11:08 am IST
Updated : Feb 7, 2019, 11:08 am IST
SHARE ARTICLE
Garlic Benefits
Garlic Benefits

ਸਣ ਦੀ ਵਰਤੋਂ ਮਸਾਲੇ ਵਜੋਂ ਕੀਤੀ ਜਾਂਦੀ ਹੈ ਪਰ ਤੁਸੀਂ ਜਾਣਦੇ ਹੋ ਲਸਣ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹਨ। ਇਹ ਸਰੀਰ ਨੂੰ ਕਈ ਤਰ੍ਹਾਂ ਦੀਆਂ ...

ਲਸਣ ਦੀ ਵਰਤੋਂ ਮਸਾਲੇ ਵਜੋਂ ਕੀਤੀ ਜਾਂਦੀ ਹੈ ਪਰ ਤੁਸੀਂ ਜਾਣਦੇ ਹੋ ਲਸਣ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹਨ। ਇਹ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ, ਨਾਲ ਹੀ ਈਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ। ਜੇ ਤੁਸੀਂ ਲਗਾਤਾਰ 7 ਦਿਨ ਸ਼ਹਿਦ ਅਤੇ ਲਸਣ ਨਾਲ ਬਣੇ ਪੇਸਟ ਦਾ ਸੇਵਨ ਕਰੋਗੇ ਤਾਂ ਕੁੱਝ ਹੀ ਦਿਨਾਂ 'ਚ ਤੁਹਾਨੂੰ ਸਿਹਤ ਸਬੰਧੀ ਅਜਿਹੇ ਪ੍ਰਭਾਵ ਨਜ਼ਰ ਆਉਣਗੇ ਕਿ ਤੁਸੀਂ ਹੈਰਾਨ ਰਹਿ ਜਾਵੋਗੇ।

Garlic BenefitsGarlic Benefits

ਲਸਣ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ 'ਚ ਗਰਮੀ ਆ ਜਾਂਦੀ ਹੈ। ਜਿਸ ਕਾਰਨ ਤੁਹਾਨੂੰ ਸਰਦੀ-ਜੁਕਾਮ ਤੋਂ ਰਾਹਤ ਮਿਲ ਜਾਂਦੀ ਹੈ। ਲਸਣ ਅਤੇ ਸ਼ਹਿਦ ਦੇ ਪੇਸਟ ਦਾ ਸੇਵਨ ਕਰਨ ਨਾਲ ਤੁਹਾਡੇ ਦਿਲ ਦੀਆਂ ਲਹੂ-ਨਾੜੀਆਂ 'ਚ ਜੰਮ੍ਹਿਆ ਫਾਲਤੂ ਪਦਾਰਥ ਬਾਹਰ ਨਿਕਲ ਜਾਂਦਾ ਹੈ। ਜਿਸ ਕਾਰਨ ਬਲੱਡ ਸਰਕੁਲੇਸ਼ਨ ਠੀਕ ਢੰਗ ਨਾਲ ਹੋਣ ਲਗਦਾ ਹੈ। ਇਸ  ਨਾਲ ਇੰਮਿਊਨਿਟੀ ਸਿਸਟਮ ਮਜ਼ਬੂਤ ਹੋਵੇਗਾ।

Garlic BenefitsGarlic Benefits

ਜਿਸ ਕਾਰਨ ਤੁਹਾਨੂੰ ਕੋਈ ਬੀਮਾਰੀ ਨਹੀਂ ਹੋਵੇਗੀ। ਜੇ ਦਸਤ ਦੀ ਸਮੱਸਿਆ ਹੈ ਤਾਂ ਇਸ ਪੇਸਟ ਦਾ ਸੇਵਨ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਠੀਕ ਢੰਗ ਨਾਲ ਕੰਮ ਕਰਦਾ ਹੈ। ਅਪਣਾ ਭਾਰ ਘਟਾਉਣ ਲਈ ਤੁਸੀਂ ਖ਼ਾਲੀ ਪੇਟ ਕਈ ਤਰ੍ਹਾਂ ਦੇ ਨੁਸਖ਼ੇ ਅਪਣਾਏ ਹੋਣਗੇ, ਜਿਵੇਂ ਕਿ ਨਿੰਬੂ ਅਤੇ ਸ਼ਹਿਦ ਜਾਂ ਫਿਰ ਗੀ੍ਰਨ-ਟੀ।

Garlic BenefitsGarlic Benefits

ਖਾਲੀ ਪੇਟ ਲਸਣ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ ਪਰ ਇਸ ਬਾਰੇ ਬਹੁਤ ਘੱਟ ਲੋਕਾਂ ਨੂੰ ਜਾਣਕਾਰੀ ਹੋਵੇਗੀ। ਲਸਣ ਇਕ ਚਮਤਕਾਰੀ ਚੀਜ਼ ਹੈ। ਇਸ 'ਚ ਕਈ ਤਰ੍ਹਾਂ ਦੀਆਂ ਜੜੀਆਂ-ਬੂਟੀਆਂ ਦੇ ਗੁਣ ਹੁੰਦੇ ਹਨ ਅਤੇ ਜੇ ਤੁਸੀਂ ਖਾਲੀ ਪੇਟ ਲਸਣ ਦਾ ਸੇਵਨ ਕਰੋਗੇ ਤਾਂ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੋਣਗੇ। ਲਸਣ ਇਕ ਐਂਟੀ ਬਾਓਟਿਕ ਹੈ। ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਿੱਧ ਹੁੰਦਾ ਹੈ ਅਤੇ ਇਸ 'ਚ ਹੀਲਿੰਗ ਦਾ ਗੁਣ ਵੀ ਮੌਜੂਦ ਹੁੰਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement