Health News: ਜੇਕਰ ਤੁਸੀਂ ਰੋਜ਼ਾਨਾ ਖ਼ਾਲੀ ਪੇਟ ਕੋਸੇ ਪਾਣੀ ਦਾ ਸੇਵਨ ਕਰੋਗਾ ਤਾਂ ਹੋਣਗੇ ਕਈ ਫ਼ਾਇਦੇ
Published : Aug 7, 2025, 6:27 am IST
Updated : Aug 7, 2025, 12:38 pm IST
SHARE ARTICLE
Drink warm water on an empty stomach every day Health News
Drink warm water on an empty stomach every day Health News

ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਵਧਦਾ

 Drink warm water on an empty stomach every day ਸਾਡੇ ਬਜ਼ੁਰਗ ਲੰਮੇ ਸਮੇਂ ਤੋਂ ਸਾਨੂੰ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣ ਦੀ ਸਲਾਹ ਦਿੰਦੇ ਆ ਰਹੇ ਹਨ। ਦਰਅਸਲ, ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ।

ਆਉ ਜਾਣਦੇ ਹਾਂ ਕੋਸਾ ਪਾਣੀ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ: 
ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਬਿਹਤਰ ਮੈਟਾਬੋਲਿਜ਼ਮ ਦਾ ਮਤਲਬ ਹੈ ਕਿ ਸਰੀਰ ਭੋਜਨ ਨੂੰ ਜਲਦੀ ਹਜ਼ਮ ਕਰੇਗਾ ਅਤੇ ਭਾਰ ਘਟਾਉਣ ਵਿਚ ਵੀ ਮਦਦ ਕਰੇਗਾ। ਗਰਮ ਪਾਣੀ ਪਾਚਨ ਤੰਤਰ ਨੂੰ ਐਕਟਿਵ ਕਰਦਾ ਹੈ ਅਤੇ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ।

ਇਹ ਅੰਤੜੀਆਂ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਅੰਤੜੀਆਂ ਦੀ ਗਤੀ ਵਿਚ ਮਦਦ ਕਰਦਾ ਹੈ। ਗਰਮ ਪਾਣੀ ਪੀਣ ਨਾਲ ਤੁਸੀਂ ਜ਼ਿਆਦਾ ਦੇਰ ਤਕ ਪੇਟ ਭਰਿਆ ਮਹਿਸੂਸ ਕਰਦੇ ਹੋ ਜਿਸ ਨਾਲ ਤੁਸੀਂ ਘੱਟ ਖਾਂਦੇ ਹੋ ਅਤੇ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਗਰਮ ਪਾਣੀ ਸਰੀਰ ਵਿਚ ਖ਼ੂਨ ਦਾ ਸੰਚਾਰ ਵਧਾਉਂਦਾ ਹੈ ਜਿਸ ਨਾਲ ਚਮੜੀ ਨੂੰ ਜ਼ਿਆਦਾ ਆਕਸੀਜਨ ਮਿਲਦੀ ਹੈ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਮੁਹਾਂਸਿਆਂ ਨੂੰ ਘਟਾਉਣ ਵਿਚ ਮਦਦ ਕਰਦਾ ਹੈ।

ਗਰਮ ਪਾਣੀ ਪੀਣ ਨਾਲ ਸਰੀਰ ਨੂੰ ਵੀ ਡੀਟੌਕਸਫ਼ਾਈ ਕੀਤਾ ਜਾਂਦਾ ਹੈ ਜਿਸ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਚਮੜੀ ’ਤੇ ਨਿਖਾਰ ਆਉਂਦਾ ਹੈ। ਗਰਮ ਪਾਣੀ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ ਅਤੇ ਤੁਹਾਨੂੰ ਬੀਮਾਰੀਆਂ ਤੋਂ ਬਚਾਉਣ ’ਚ ਮਦਦ ਕਰਦਾ ਹੈ। ਗਰਮ ਪਾਣੀ ਪੀਣ ਨਾਲ ਗਲੇ ਦੇ ਦਰਦ ਅਤੇ ਖਰਾਸ਼ ਤੋਂ ਵੀ ਰਾਹਤ ਮਿਲਦੀ ਹੈ। ਖ਼ਾਸ ਕਰ ਕੇ ਜੇ ਤੁਹਾਨੂੰ ਜ਼ੁਕਾਮ ਹੈ। ਗਰਮ ਪਾਣੀ ਪੀਣ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਤੁਸੀਂ ਜ਼ਿਆਦਾ ਸ਼ਾਂਤ ਮਹਿਸੂਸ ਕਰਦੇ ਹੋ। ਇਨ੍ਹਾਂ ਕਾਰਨਾਂ ਕਰ ਕੇ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣਾ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।     

 

(For more news apart from “Drink warm water on an empty stomach every day Health News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement