ਲਕਵੇ ਦੇ ਰੋਗੀਆਂ ਲਈ ਛੁਹਾਰਾ ਹੈ ਬਹੁਤ ਫ਼ਾਇਦੇਮੰਦ
Published : Oct 10, 2022, 9:41 am IST
Updated : Oct 10, 2022, 9:48 am IST
SHARE ARTICLE
Chhuhara
Chhuhara

ਛੁਹਾਰੇ ਵਿਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫ਼ਾਸਫ਼ੋਰਸ, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ

 

ਮੁਹਾਲੀ: ਸੁੱਕੇ ਫਲਾਂ ਦੇ ਫ਼ਾਇਦਿਆਂ ਬਾਰੇ ਅਸੀ ਸਾਰੇ ਜਾਣਦੇ ਹੀ ਹਾਂ। ਇਨ੍ਹਾਂ ਵਿਚੋਂ ਇਕ ਫੱਲ ਹੈ ਛੁਹਾਰਾ। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ ਵਿਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫ਼ਾਸਫ਼ੋਰਸ, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਸਵੇਰ-ਸ਼ਾਮ ਤਿੰਨ ਛੁਹਾਰੇ ਖਾਣ ਮਗਰੋਂ ਗਰਮ ਪਾਣੀ ਪੀਣ ਨਾਲ ਕਬਜ਼ ਦੂਰ ਹੂੰਦੀ ਹੈ। ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦਸਾਂਗੇ:

ਭੁੱਖ ਵਧਾਉਣ ਲਈ ਛੁਹਾਰੇ ਦਾ ਗੂਦਾ ਕੱਢ ਕੇ ਉਸ ਨੂੰ ਦੁੱਧ ਵਿਚ ਪਾ ਕੇ ਉਬਾਲ ਲਉ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਢਾ ਕਰ ਕੇ ਪੀਸ ਕੇ ਪੀ ਲਉ।ਹੱਡੀਆਂ ਨੂੰ ਮਜ਼ਬੂਤ ਕਰਨ ਲਈ ਛੁਹਾਰਾ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ ਵਿਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ। ਛੁਹਾਰੇ ਵਿਚ ਭਰਪੂਰ ਮਾਤਰਾ ’ਚ ਵਿਟਾਮਿਨ-ਏ ਹੁੰਦਾ ਹੈ, ਜੋ ਕਿ ਸਰੀਰ ਵਿਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ ਵਿਚ ਮਦਦ ਕਰਦਾ ਹੈ।

ਛੁਹਾਰੇ ਵਿਚ ਡਾਇਟਰੀ ਫ਼ਾਈਬਰ ਹੁੰਦਾ ਹੈ, ਜੋ ਕਿ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ। ਲਕਵੇ ਦੇ ਰੋਗੀਆਂ ਲਈ ਛੁਹਾਰਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦੁੱਧ ਵਿਚ ਉਬਾਲ ਕੇ ਸਵੇਰੇ ਸ਼ਾਮ ਉਸ ਦਾ ਸੇਵਨ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਦੁਬਲੇ, ਪਤਲੇ ਹੋ ਅਤੇ ਤੁਹਾਡਾ ਸਰੀਰ ਕਮਜ਼ੋਰ ਹੈ ਤਾਂ ਤੁਸੀਂ ਰੋਜ਼ਾਨਾ ਦੁੱਧ ਵਿਚ ਛੁਹਾਰੇ ਉਬਾਲ ਕੇ ਪੀਉ। ਇਸ ਨਾਲ ਸਾਰੀ ਕਮਜ਼ੋਰੀ ਦੂਰ ਹੋ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement