Health News: ਛੋਟੇ ਬੱਚਿਆਂ ਨੂੰ ਮੱਛਰਾਂ ਤੋਂ ਬਚਾਉਣ ਲਈ ਅਪਣਾਉ ਇਹ ਘਰੇਲੂ ਨੁਸਖ਼ੇ
Published : Apr 12, 2025, 6:38 am IST
Updated : Apr 12, 2025, 7:38 am IST
SHARE ARTICLE
 Protect young children from mosquitoes Health News
Protect young children from mosquitoes Health News

Health News: ਪੂਰੇ ਸਰੀਰ ’ਤੇ ਨਿੰਮ ਦਾ ਤੇਲ ਲਗਾਉਣ ਨਾਲ ਮੱਛਰ ਤੁਹਾਡੇ ਆਲੇ-ਦੁਆਲੇ ਨਹੀਂ ਆਉਣਗੇ।

 Protect young children from mosquitoes Health News: ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਸਾਡੇ ਆਲੇ-ਦੁਆਲੇ ਮੱਛਰ ਅਤੇ ਮੱਖੀਆਂ ਵੱਡੀ ਗਿਣਤੀ ਵਿਚ ਆਉਣ ਲਗਦੀਆਂ ਹਨ। ਮੌਸਮ ਵਿਚ ਲਗਾਤਾਰ ਤਬਦੀਲੀ ਕਾਰਨ ਮੱਛਰ ਪੈਦਾ ਹੋਣ ਲੱਗੇ ਹਨ। ਇਹ ਮੱਛਰ ਮਲੇਰੀਆ ਅਤੇ ਡੇਂਗੂ ਵਰਗੀਆਂ ਖ਼ਤਰਨਾਕ ਬੀਮਾਰੀਆਂ ਫੈਲਾਉਂਦੇ ਹਨ। ਅਜਿਹੇ ਵਿਚ ਸਾਡੇ ਲਈ ਇਨ੍ਹਾਂ ਮੱਛਰਾਂ ਤੋਂ ਸੁਰੱਖਿਅਤ ਰਹਿਣਾ ਜ਼ਰੂਰੀ ਹੈ। ਖ਼ਾਸ ਤੌਰ ’ਤੇ ਘਰ ਦੇ ਛੋਟੇ ਬੱਚਿਆਂ ਨੂੰ ਇਨ੍ਹਾਂ ਮੱਛਰਾਂ ਤੋਂ ਦੂਰ ਰਖਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਜੇਕਰ ਬੱਚਿਆਂ ਨੂੰ ਇਨ੍ਹਾਂ ਮੱਛਰਾਂ ਨੇ ਕੱਟ ਲਿਆ ਤਾਂ ਉਨ੍ਹਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਹੋ ਸਕਦੀ ਹੈ। ਆਉ ਅੱਜ ਅਸੀਂ ਤੁਹਾਨੂੰ ਦਸਦੇ ਹਾਂ ਕਿ ਤੁਸੀਂ ਅਪਣੇ ਬੱਚਿਆਂ ਨੂੰ ਮੱਛਰਾਂ ਤੋਂ ਬਚਾਉਣ ਲਈ ਕੀ ਕਰ ਸਕਦੇ ਹੋ।

ਗੰਦਗੀ ਹੀ ਮੱਛਰਾਂ ਦੇ ਪੈਦਾ ਹੋਣ ਦਾ ਮੁੱਖ ਕਾਰਨ ਹੈ। ਇਸ ਲਈ ਜੇਕਰ ਤੁਹਾਡੇ ਘਰ ਦੇ ਆਲੇ-ਦੁਆਲੇ ਗੰਦਗੀ ਜਾਂ ਕੂੜੇ ਦਾ ਢੇਰ ਹੈ ਤਾਂ ਉਸ ਨੂੰ ਅੱਜ ਹੀ ਉੱਥੋਂ ਹਟਾ ਦਿਉ। ਅਪਣੇ ਘਰ ਨੂੰ ਮੱਛਰਾਂ ਤੋਂ ਮੁਕਤ ਬਣਾਉਣ ਲਈ ਅਪਣੇ ਘਰ ਦੇ ਆਲੇ-ਦੁਆਲੇ ਜਮ੍ਹਾਂ ਪਾਣੀ ਅਤੇ ਗੰਦਗੀ ਨੂੰ ਦੂਰ ਕਰੋ। ਵਿਗਿਆਨ ਨੇ ਇਹ ਵੀ ਸਾਬਤ ਕੀਤਾ ਹੈ ਕਿ ਨਿੰਮ ਮਨੁੱਖ ਲਈ ਬਹੁਤ ਫ਼ਾਇਦੇਮੰਦ ਹੈ। ਨਿੰਮ ਦੀ ਵਰਤੋਂ ਆਯੁਰਵੇਦ ਵਿਚ ਵੀ ਕੀਤੀ ਜਾਂਦੀ ਹੈ। ਪੂਰੇ ਸਰੀਰ ’ਤੇ ਨਿੰਮ ਦਾ ਤੇਲ ਲਗਾਉਣ ਨਾਲ ਮੱਛਰ ਤੁਹਾਡੇ ਆਲੇ-ਦੁਆਲੇ ਨਹੀਂ ਆਉਣਗੇ। ਨਾਲ ਹੀ, ਨਿੰਮ ਦੇ ਤੇਲ ਅਤੇ ਨਾਰੀਅਲ ਦੇ ਤੇਲ ਦਾ ਮਿਸ਼ਰਣ ਬਣਾ ਕੇ ਅਪਣੇ ਘਰ ਅੰਦਰ ਛਿੜਕਾਅ ਕਰਨ ਨਾਲ, ਮੱਛਰ ਤੁਹਾਡੇ ਘਰ ਦੇ ਅੰਦਰ ਨਹੀਂ ਆਉਣਗੇ।

ਨਾਰੀਅਲ ਦੇ ਤੇਲ ਅਤੇ ਨਿੰਮ ਦੇ ਤੇਲ ਦੇ ਮਿਸ਼ਰਣ ਨਾਲ ਦੀਵਾ ਜਗਾਉਣ ਨਾਲ ਆਉਣ ਵਾਲੀ ਮਹਿਕ ਮੱਛਰਾਂ ਨੂੰ ਤੁਹਾਡੇ ਘਰ ਅਤੇ ਤੁਹਾਡੇ ਬੱਚਿਆਂ ਤੋਂ ਦੂਰ ਰੱਖੇਗੀ। ਇਹ ਇਕ ਐਂਟੀ ਬੈਕਟੀਰੀਅਲ, ਐਂਟੀ ਫ਼ੰਗਲ, ਐਂਟੀ ਵਾਇਰਲ ਮਿਸ਼ਰਣ ਹੈ ਜੋ ਮੱਛਰਾਂ ਨੂੰ ਤੁਹਾਡੇ ਸਰੀਰ ਤੋਂ ਦੂਰ ਰਖਦਾ ਹੈ। ਨਾਲ ਹੀ, ਤੁਸੀਂ ਮੱਛਰਾਂ ਤੋਂ ਦੂਰ ਰਹਿਣ ਲਈ ਲੈਵੇਂਡਰ ਦੇ ਖ਼ੁਸਬੂਦਾਰ ਫੁੱਲਾਂ ਦੀ ਵਰਤੋਂ ਕਰ ਸਕਦੇ ਹੋ। ਲਵੈਂਡਰ ਦੇ ਫੁੱਲਾਂ ਦੀ ਤਿੱਖੀ ਖ਼ੁਸ਼ਬੂ ਨਾਲ ਮੱਛਰ ਬੇਵੱਸ ਹੋ ਜਾਂਦੇ ਹਨ। ਤੁਸੀਂ ਰੂਮ ਫ਼ਰੈਸ਼ਨਰ ਦੇ ਤੌਰ ’ਤੇ ਲੈਵੇਂਡਰ ਫ਼ਲਾਵਰ ਤੇਲ ਦੀ ਵਰਤੋਂ ਕਰ ਸਕਦੇ ਹੋ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement