ਖ਼ਬਰਾਂ |

ਤਾਜ਼ਾ |

Health News: ਡੀ-ਵਰਮਿੰਗ-ਤੰਦਰੁਸਤ ਬਚਪਨ ਦੀ ਨੀਂਹ
Published : Aug 12, 2026, 9:49 am IST
Updated : Aug 12, 2026, 9:49 am IST
SHARE ARTICLE
Health News: Deworming - The Foundation of a Healthy Childhood
Health News: Deworming - The Foundation of a Healthy Childhood

1 ਤੋਂ 19 ਸਾਲ ਤਕ ਦੇ ਸਾਰੇ ਬੱਚਿਆਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਐਲਬੈਂਡਾਜ਼ੋਲ ਦੀ ਦਵਾਈ ਮੁਫ਼ਤ ਦਿਤੀ ਜਾਂਦੀ ਹੈ।

Health News: ਕੌਮੀ ਡੀ-ਵਰਮਿੰਗ ਦਿਵਸ ਇਕ ਅਜਿਹੀ ਪਹਿਲ ਹੈ ਜਿਸ ਦਾ ਉਦੇਸ਼ ਭਾਰਤ ਦੇ ਬੱਚਿਆਂ ਨੂੰ ਸਿਹਤਮੰਦ ਬਣਾਉਣਾ ਹੈ। ਇਸ ਦਾ ਮੁੱਖ ਮਕਸਦ ਬੱਚਿਆਂ ਨੂੰ ਅੰਤੜੀਆਂ ਦੇ ਕੀੜਿਆਂ ਤੋਂ ਮੁਕਤ ਕਰਨਾ ਹੈ। ਇਹ ਇਕ ਵੱਡਾ ਜਨਤਕ ਸਿਹਤ ਪ੍ਰੋਗਰਾਮ ਹੈ, ਜਿਸ ਤਹਿਤ 1 ਤੋਂ 19 ਸਾਲ ਤਕ ਦੇ ਸਾਰੇ ਬੱਚਿਆਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਐਲਬੈਂਡਾਜ਼ੋਲ ਦੀ ਦਵਾਈ ਮੁਫ਼ਤ ਦਿਤੀ ਜਾਂਦੀ ਹੈ।

ਅੰਤੜੀਆਂ ਦੇ ਕੀੜੇ ਬੱਚਿਆਂ ਨੂੰ ਹੋਣ ਵਾਲੀ ਇਕ ਬਹੁਤ ਹੀ ਆਮ ਸਿਹਤ ਸਮੱਸਿਆ ਹੈ, ਖਾਸ ਕਰ ਕੇ ਵਿਕਾਸਸ਼ੀਲ ਦੇਸ਼ਾਂ ਵਿਚ, ਜਿੱਥੇ ਸਫ਼ਾਈ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਹੁੰਦੀ ਹੈ। ਇਨ੍ਹਾਂ ਕੀੜਿਆਂ ਨੂੰ ‘ਮਿੱਟੀ ਦੁਆਰਾ ਸੰਚਾਰਤ ਕੀੜੇ’ ਵੀ ਕਿਹਾ ਜਾਂਦਾ ਹੈ। ਇਹ ਕੀੜੇ ਮਿੱਟੀ ਦੇ ਸੰਪਰਕ ਵਿਚ ਆਉਣ, ਗੰਦੇ ਹੱਥਾਂ, ਜਾਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਕਾਰਨ ਬੱਚਿਆਂ ਦੇ ਸਰੀਰ ਵਿਚ ਦਾਖ਼ਲ ਹੋ ਜਾਂਦੇ ਹਨ। ਇਹ ਕੀੜੇ ਬੱਚਿਆਂ ਦੇ ਪੇਟ ਵਿਚ ਪਲਦੇ ਹਨ ਅਤੇ ਉਨ੍ਹਾਂ ਦੇ ਪੌਸ਼ਟਿਕ ਤੱਤਾਂ ਨੂੰ ਖਾ ਜਾਂਦੇ ਹਨ, ਜਿਸ ਕਾਰਨ ਬੱਚੇ ਕਮਜ਼ੋਰ ਹੋ ਜਾਂਦੇ ਹਨ। ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਰੁਕ ਜਾਂਦਾ ਹੈ। ਲੰਮੇ ਸਮੇਂ ਤਕ ਕੀੜਿਆਂ ਦਾ ਪ੍ਰਕੋਪ ਰਹਿਣ ਨਾਲ ਖ਼ੂਨ ਦੀ ਕਮੀ (ਅਨੀਮੀਆ), ਕੁਪੋਸ਼ਣ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਹ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਵਿਚ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਵੀ ਪ੍ਰਭਾਵਤ ਕਰਦਾ ਹੈ।

ਇਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਇਨ੍ਹਾਂ ਕੀੜਿਆਂ ਤੋਂ ਛੁਟਕਾਰਾ ਦਿਵਾਉਣਾ ਹੈ। ਦੇਸ਼ ਭਰ ਦੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਡੀ-ਵਰਮਿੰਗ ਦੀ ਦਵਾਈ ਦਿਤੀ ਜਾਂਦੀ ਹੈ। ਇਸ ਮੁਹਿੰਮ ਨੂੰ ਸਿਹਤ ਅਤੇ ਪ੍ਰਵਾਰ ਭਲਾਈ ਮੰਤਰਾਲਾ, ਮਨੁੱਖੀ ਸਰੋਤ ਵਿਕਾਸ ਮੰਤਰਾਲਾ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਜਾਂਦਾ ਹੈ। ਇਸ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਹ ਬੱਚਿਆਂ ਦੇ ਸਰੀਰ ਵਿਚੋਂ ਪੌਸ਼ਟਿਕ ਤੱਤਾਂ ਦੀ ਚੋਰੀ ਨੂੰ ਰੋਕਦਾ ਹੈ, ਜਿਸ ਨਾਲ ਬੱਚੇ ਸਿਹਤਮੰਦ ਹੋ ਜਾਂਦੇ ਹਨ ਅਤੇ ਉਨ੍ਹਾਂ ਦਾ ਵਿਕਾਸ ਸਹੀ ਢੰਗ ਨਾਲ ਹੁੰਦਾ ਹੈ।

ਡੀ-ਵਰਮਿੰਗ ਨਾਲ ਬੱਚਿਆਂ ਦੀ ਸਿਹਤ ਵਿਚ ਸੁਧਾਰ ਆਉਂਦਾ ਹੈ, ਉਨ੍ਹਾਂ ਦੀ ਭੁੱਖ ਵਧਦੀ ਹੈ, ਖ਼ੂਨ ਦੀ ਕਮੀ ਦੂਰ ਹੁੰਦੀ ਹੈ ਅਤੇ ਉਨ੍ਹਾਂ ਦੀ ਪੜ੍ਹਾਈ ਵਿਚ ਵੀ ਸੁਧਾਰ ਹੁੰਦਾ ਹੈ। ਇਹ ਸਿਰਫ਼ ਇਕ ਗੋਲੀ ਦੇਣ ਦਾ ਮਾਮਲਾ ਨਹੀਂ, ਸਗੋਂ ਇਹ ਬੱਚਿਆਂ ਦੇ ਭਵਿੱਖ ਵਿਚ ਇਕ ਨਿਵੇਸ਼ ਹੈ। ਸਰਕਾਰ ਵਲੋਂ ਇਹ ਮੁਹਿੰਮ ਹਰ ਇਕ ਸਾਲ ’ਚ ਦੋ ਵਾਰ ਚਲਾਈ ਜਾਂਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ।

ਸਿਹਤਮੰਦ ਆਦਤਾਂ ਦੀ ਅਹਿਮੀਅਤ

ਡੀ-ਵਰਮਿੰਗ ਤੋਂ ਇਲਾਵਾ, ਬੱਚਿਆਂ ਨੂੰ ਸਿਹਤਮੰਦ ਆਦਤਾਂ ਬਾਰੇ ਵੀ ਜਾਗਰੂਕ ਕਰਨਾ ਜ਼ਰੂਰੀ ਹੈ। ਇਸ ਵਿਚ ਸ਼ਾਮਲ ਹਨ:
ਸਫ਼ਾਈ: ਹਮੇਸ਼ਾ ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ, ਬਾਹਰੋਂ ਘਰ ਆਉਣ ’ਤੇ, ਜਾਨਵਰਾਂ ਨੂੰ ਛੂਹਣ ਤੋਂ ਬਾਅਦ, ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਹੱਥ ਧੋਣ ਦੀ ਆਦਤ ਪਾਉਣਾ। ਸਿਰਫ਼ ਸਾਫ਼ ਅਤੇ ਸੁਰੱਖਿਅਤ ਪਾਣੀ ਹੀ ਪੀਣਾ। ਫਲ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣਾ। ਨਹੁੰਆਂ ਨੂੰ ਨਿਯਮਿਤ ਰੂਪ ਵਿਚ ਕੱਟਣਾ ਤਾਂ ਜੋ ਗੰਦਗੀ ਜਮ੍ਹਾਂ ਨਾ ਹੋਵੇ।

ਖੁੱਲ੍ਹੇ ਵਿਚ ਸ਼ੌਚ ਕੀੜਿਆਂ ਦੇ ਫੈਲਣ ਦਾ ਮੁੱਖ ਕਾਰਨ ਹੈ।

ਡੀ-ਵਰਮਿੰਗ ਦੀ ਸਫ਼ਲਤਾ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਮਾਪਿਆਂ ਨੂੰ ਅਪਣੇ ਬੱਚਿਆਂ ਨੂੰ ਸਮੇਂ ਸਿਰ ਡੀ-ਵਰਮਿੰਗ ਦੀ ਦਵਾਈ ਦੇਣ ਲਈ ਪ੍ਰੇਰਤ ਕਰਨਾ ਚਾਹੀਦਾ ਹੈ। ਅਧਿਆਪਕਾਂ ਨੂੰ ਵੀ ਸਕੂਲਾਂ ਵਿਚ ਇਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਣਾ ਚਾਹੀਦਾ ਹੈ। ਸਿਹਤ ਕਰਮਚਾਰੀ, ਆਂਗਨਵਾੜੀ ਵਰਕਰ ਅਤੇ ਪੰਚਾਇਤਾਂ ਨੂੰ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਹ ਇਕ ਬਹੁਤ ਹੀ ਸਧਾਰਨ ਅਤੇ ਸਸਤਾ ਤਰੀਕਾ ਹੈ ਜਿਸ ਨਾਲ ਲੱਖਾਂ ਬੱਚਿਆਂ ਦੀ ਸਿਹਤ ਨੂੰ ਸੁਧਾਰਿਆ ਜਾ ਸਕਦਾ ਹੈ। ਇਹ ਮੁਹਿੰਮ ਭਾਰਤ ਨੂੰ ਇਕ ਸਿਹਤਮੰਦ ਅਤੇ ਵਿਕਸਿਤ ਦੇਸ਼ ਬਣਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਬੱਚਿਆਂ ਦੀ ਸਿਹਤ ਨੂੰ ਗੰਭੀਰਤਾ ਨਾਲ ਲੈਣਾ ਜ਼ਰੂਰੀ ਹੈ ਅਤੇ ਇਕ ਛੋਟੀ ਜਿਹੀ ਕੋਸ਼ਿਸ਼ ਵੱਡੇ ਨਤੀਜੇ ਲਿਆ ਸਕਦੀ ਹੈ।ਜਿਹੜੇ ਬੱਚੇ ਕਿਸੇ ਕਾਰਨ ਇਹ ਦਵਾਈ ਲੈਣ ਤੋਂ ਵਾਂਝੇ ਰਹਿ ਗਏ, ਉਨ੍ਹਾਂ ਲਈ 17 ਅਗੱਸਤ ਨੂੰ ਮੁੜ ਮਾਪਅੱਪ ਰਾਉਂਡ ਤਹਿਤ ਦਵਾਈ ਸਾਰੇ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ’ਚ ਮੁਫ਼ਤ ਖਵਾਈ ਜਾਵੇਗੀ। ਕਿਸੇ ਤਰ੍ਹਾਂ ਦੀ ਮੈਡੀਕਲ ਸਮੱਸਿਆ ਵਾਲੇ ਬੱਚਿਆਂ ਲਈ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।ਇਸ ਮੁਹਿੰਮ ਦੀ ਸਫ਼ਲਤਾ ਵਿਚ ਹਰ ਇਕ ਦਾ ਯੋਗਦਾਨ ਬਹੁਤ ਅਹਿਮ ਹੈ। ਚਾਹੇ ਉਹ ਇਕ ਮਾਂ ਹੋਵੇ, ਅਧਿਆਪਕ ਹੋਵੇ, ਡਾਕਟਰ ਹੋਵੇ, ਜਾਂ ਕੋਈ ਸਰਕਾਰੀ ਅਧਿਕਾਰੀ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਦੇਸ਼ ਦੇ ਬੱਚੇ ਤੰਦਰੁਸਤ ਰਹਿ ਸਕਣਗੇ ਅਤੇ ਦੇਸ਼ ਦਾ ਭਵਿੱਖ ਵੀ ਉੱਜਵਲ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement