ਅੱਖਾਂ ਦੀ ਰੌਸ਼ਨੀ ਵਧਾਉਣ ਲਈ ਖਾਓ ਇਹ ਚੀਜ਼ਾਂ, ਕਦੇ ਨਹੀਂ ਲੱਗੇਗੀ ਐਨਕ

By : GAGANDEEP

Published : Jul 13, 2023, 7:15 am IST
Updated : Jul 13, 2023, 7:15 am IST
SHARE ARTICLE
photo
photo

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਗਾਜਰ ਦਾ ਇਸਤੇਮਾਲ ਜ਼ਰੂਰ ਕਰੋ

 

ਮੁਹਾਲੀ: ਅੱਖਾਂ ਸਾਡੇ ਸਰੀਰ ਦਾ ਸੱਭ ਤੋਂ ਮਹੱਤਵਪੂਰਨ ਅਤੇ ਨਾਜ਼ੁਕ ਅੰਗ ਹੁੰਦੀਆਂ ਹਨ, ਜਿਨ੍ਹਾਂ ਦਾ ਧਿਆਨ ਰਖਣਾ ਬਹੁਤ ਜ਼ਰੂਰੀ ਹੈ। ਆਨਲਾਈਨ ਕੰਮ ਕਰਨ, ਪੜ੍ਹਾਈ, ਟੀ.ਵੀ. ਦੇਖਣ ਆਦਿ ਨਾਲ ਅੱਖਾਂ ਦੀ ਰੋਸ਼ਨੀ ’ਤੇ ਬੁਰਾ ਪ੍ਰਭਾਵ ਪੈਦਾ ਹੈ। ਲੰਮੇ ਸਮੇਂ ਤਕ ਸਕਰੀਨ ਦੇ ਸਾਹਮਣੇ ਕੰਮ ਕਰਨ ਨਾਲ ਅੱਖਾਂ ਦੀਆਂ ਨਸਾਂ ਸੁੰਗੜ ਜਾਂਦੀਆਂ ਹਨ ਜਿਸ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋਣੀ ਸ਼ੁਰੂ ਹੋ ਜਾਂਦੀ ਹੈ। ਅੱਖਾਂ ਦੀ ਰੋਸ਼ਨੀ ਘੱਟ ਹੋਣ ’ਤੇ ਸਿਰਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਲੋਕਾਂ ਨੂੰ ਰੋਜ਼ਾਨਾ ਅਪਣੀ ਖ਼ੁਰਾਕ ਵਿਚ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਚੀਜ਼ਾਂ ਬਾਰੇ, ਦਸਾਂਗੇ ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਦਾ ਕੰਮ ਕਰਨਗੀਆਂ:

ਅੰਡੇ ਨੂੰ ਸਿਹਤਮੰਦ ਰੱਖਣ ਲਈ ਅੰਡੇ ਦਾ ਚਿੱਟਾ ਭਾਗ ਖਾਣਾ ਚਾਹੀਦਾ ਹੈ, ਜੋ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਪ੍ਰੋਟੀਨ, ਵਿਟਾਮਿਨ-ਏ, ਲੂਟੀਨ, ਜ਼ੈਕਸੈਂਥਿਕ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਅੰਡੇ ਦੀ ਜਰਦੀ ਖਾਣ ਨਾਲ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।  ਸਰੀਰ ਨੂੰ ਸਿਹਤਮੰਦ ਰੱਖਣ ਲਈ ਡ੍ਰਾਈ ਫ਼ਰੂਟਸ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਬਦਾਮ, ਕਿਸ਼ਮਿਸ਼, ਅੰਜੀਰ ਦਾ ਸੇਵਨ ਕਰਨ ਨਾਲ ਅੱਖਾਂ ਨੂੰ ਤੰਦਰੁਸਤੀ ਮਿਲਦੀ ਹੈ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ 4-5 ਬਦਾਮਾਂ ਨੂੰ ਪਾਣੀ ਵਿਚ ਭਿਉਂ ਕੇ ਰੱਖ ਦਿਉ ਅਤੇ ਸਵੇਰੇ ਉਠਦੇ ਸਾਰ ਖਾਉ। ਇਸ ਤੋਂ ਇਲਾਵਾ ਰਾਤ ਭਰ ਪਾਣੀ ਭਿੱਜੀ ਕਿਸ਼ਮਿਸ਼ ਅਤੇ ਅੰਜੀਰ ਨੂੰ ਸਵੇਰੇ ਖ਼ਾਲੀ ਪੇਟ ਖਾਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਵਿਚ ਸਹਾਇਤਾ ਮਿਲਦੀ ਹੈ। 

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਗਾਜਰ ਦਾ ਇਸਤੇਮਾਲ ਜ਼ਰੂਰ ਕਰੋ। ਗਾਜਰ ਵਿਟਾਮਿਨ-ਏ, ਸੀ, ਬੀਟਾ-ਕੈਰੋਟੀਨ, ਫ਼ਾਈਬਰ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਨਾਲ ਭਰਪੂਰ ਹੁੰਦੀ ਹੈ। ਗਾਜਰ ਦਾ ਸੇਵਨ ਕਰਨ ਨਾਲ ਅੱਖਾਂ ਦੀ ਇਨਫ਼ੈਕਸ਼ਨ, ਖੁਸ਼ਕੀ, ਜਲਨ, ਖੁਜਲੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਰੋਸ਼ਨੀ ਤੇਜ਼ ਹੁੰਦੀ ਹੈ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਆਮਲਾ ਰਾਮਬਾਣ ਸਾਬਤ ਹੋ ਸਕਦਾ ਹੈ। ਆਮਲਾ ਵਿਟਾਮਿਨ-ਸੀ, ਐਂਟੀ-ਆਕਸੀਡੈਂਟ, ਐਂਟੀ-ਇਨਫ਼ਲੇਮੇਟਰੀ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਨਾਲ ਭਰਪੂਰ ਹੁੰਦਾ ਹੈ। ਆਮਲਾ ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਅੱਖਾਂ ਨੂੰ ਸਿਹਤਮੰਦ ਰੱਖਣ ਵਿਚ ਵੀ ਫ਼ਾਇਦੇਮੰਦ ਹੁੰਦਾ ਹੈ। ਆਮਲਾ ਅੱਖਾਂ ਦੀ ਰੋਸ਼ਨੀ ਵਧਾਉਣ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ। ਆਮਲੇ ਨੂੰ ਤੁਸੀਂ ਕਿਸੇ ਵੀ ਰੂਪ ਵਿਚ ਖਾ ਸਕਦੇ ਹੋ।

ਵਿਟਾਮਿਨ-ਸੀ ਅੱਖਾਂ ਦੀ ਰੋਸ਼ਨੀ ਵਧਾਉਣ ਦਾ ਕੰਮ ਕਰਦਾ ਹੈ। ਸੰਤਰਾ, ਅਮਰੂਦ ਵਿਟਾਮਿਨ-ਸੀ ਨਾਲ ਭਰਪੂਰ ਫਲ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਅੱਖਾਂ ਨੂੰ ਸਿਹਤਮੰਦ ਰੱਖਣ ਅਤੇ ਰੌਸ਼ਨੀ ਵਧਾਉਣ ਲਈ ਮੱਛੀ ਦਾ ਸੇਵਨ ਸੱਭ ਤੋਂ ਵਧੀਆ ਵਿਕਲਪ ਹੈ। ਓਮੇਗਾ-3 ਫ਼ੈਟੀ ਐਸਿਡ ਨਾਲ ਭਰਪੂਰ ਮੱਛੀ ਰੈਟੀਨਾ ਨੂੰ ਸਿਹਤਮੰਦ ਬਣਾਈ ਰੱਖਣ ਵਿਚ ਮਦਦ ਕਰ ਸਕਦੀ ਹੈ। ਇਸ ਨਾਲ ਅੱਖਾਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਰੋਸ਼ਨੀ ਤੇਜ਼ ਹੁੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement