ਜ਼ਿਆਦਾ ਖਾਣ ਨਾਲ ਵੀ ਹੁੰਦਾ ਹੈ ਗੁਰਦਿਆਂ ਨੂੰ ਨੁਕਸਾਨ
Published : Mar 16, 2021, 8:01 am IST
Updated : Mar 16, 2021, 8:01 am IST
SHARE ARTICLE
Eating too much
Eating too much

ਸਮੁੰਦਰੀ ਭੋਜਨ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਖਾਣ ਨਾਲ ਹੋ ਸਕਦੀ ਹੈ ਐਲਰਜੀ

ਮੁਹਾਲੀ: ਜਦੋਂ ਵੀ ਤੁਸੀਂ ਮਨਪਸੰਦ ਖਾਣ ਦੀ ਚੀਜ਼ ਵੇਖਦੇ ਹੋ ਤਾਂ ਖ਼ੁਦ ਨੂੰ ਰੋਕ ਨਹੀਂ ਪਾਉਂਦੇ ਅਤੇ ਖਾਂਦੇ ਹੀ ਜਾਂਦੇ ਹੋ। ਜ਼ਿਆਦਾ ਖਾਣ ਨਾਲ ਭਾਰ ਵਧਣ ਸਮੇਤ ਕਈ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਦਿਮਾਗ਼ੀ ਅਤੇ ਭਾਵਨਾਤਮਕ ਤਣਾਅ ਵੀ ਪੈਦਾ ਹੁੰਦਾ ਹੈ। ਇਹ ਸਰੀਰ ਦੇ ਕਈ ਹਿੱਸਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ।

EatingEating

ਭੋਜਨ ਹਮੇਸ਼ਾ ਉਨਾ ਹੀ ਖਾਣਾ ਚਾਹੀਦਾ ਹੈ ਜਿੰਨਾ ਸਾਡਾ ਸਰੀਰ ਅਸਾਨੀ ਨਾਲ ਹਜ਼ਮ ਕਰ ਸਕੇ। ਜ਼ਿਆਦਾ ਖਾਣ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ ਦੀ ਸਮੱਸਿਆ ਹੋ ਸਕਦੀ ਹੈ। ਜ਼ਿਆਦਾ ਖਾਣ ਦਾ ਪਹਿਲਾ ਲੱਛਣ ਭਾਰ ਵਧਣਾ ਅਤੇ ਮੋਟਾਪਾ ਹੈ। ਭਾਰ ਵਧਣ ਨਾਲ ਸਰੀਰ ਦੇ ਕੰਮ ਕਰਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ ਅਤੇ ਵਿਅਕਤੀ ਜਲਦੀ ਥਕਣ ਲਗਦਾ ਹੈ। ਜ਼ਿਆਦਾ ਖਾਣ ਨਾਲ ਐਲਰਜੀ ਦਾ ਖ਼ਤਰਾ ਵੱਧ ਜਾਂਦਾ ਹੈ।

Eating while standing can cause cancerEating 

ਅੰਡਾ, ਦੁੱਧ, ਮੱਛੀ ਅਤੇ ਸਮੁੰਦਰੀ ਭੋਜਨ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਖਾਣ ਨਾਲ ਐਲਰਜੀ ਹੋ ਸਕਦੀ ਹੈ। ਕਈ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਜ਼ਿਆਦਾ ਖਾਣ ਨਾਲ ਕੈਲੇਸਟਰੋਲ ਵੱਧ ਜਾਂਦਾ ਹੈ। ਅਜਿਹੇ ਵਿਚ ਕਈ ਬੀਮਾਰੀਆਂ ਹੋ ਸਕਦੀਆਂ ਹਨ।

Eating while standing can cause cancerEating 

ਬਜ਼ੁਰਗ ਵਾਰ-ਵਾਰ ਚਰਬੀ ਵਾਲੀਆਂ ਚੀਜ਼ਾਂ ਜਾਂ ਜਿਨ੍ਹਾਂ ਵਿਚ ਜ਼ਿਆਦਾ ਮਾਤਰਾ ਵਿਚ ਤਾਂਬਾ ਹੁੰਦਾ ਹੈ, ਖਾਂਦੇ ਹਨ। ਜ਼ਿਆਦਾ ਖਾਣ ਨਾਲ ਯਾਦਦਾਸ਼ਤ ਵੀ ਕਮਜ਼ੋਰ ਹੁੰਦੀ ਹੈ ਅਤੇ ਦਿਮਾਗ਼ ਉਤੇ ਵੀ ਅਸਰ ਹੁੰਦਾ ਹੈ। ਜ਼ਰੂਰਤ ਤੋਂ ਜ਼ਿਆਦਾ ਮਿੱਠੀਆਂ ਜਾਂ ਨਮਕੀਨ ਚੀਜ਼ਾਂ ਖਾਣ ਨਾਲ ਸੋਜ ਆਉਣ ਦਾ ਵੀ ਖ਼ਤਰਾ ਰਹਿੰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement