Health News: ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ-ਨਾਲ ਚਮੜੀ ਵਿਚ ਚਮਕ ਲਿਆਉਂਦਾ ਹੈ ਅਨਾਨਾਸ
Published : Mar 17, 2024, 6:49 am IST
Updated : Mar 17, 2024, 7:33 am IST
SHARE ARTICLE
Pineapple brings brightness to the skin News in punjabi 
Pineapple brings brightness to the skin News in punjabi 

Health News: ਇਸ ਨਾਲ ਇਮਿਊਨਿਟੀ ``ਵਧਦੀ

Pineapple brings brightness to the skin News in punjabi : ਅਨਾਨਾਸ ਇਕ ਰਸਦਾਰ ਫਲ ਹੈ ਜਿਸ ਦਾ ਸਵਾਦ ਲਾਜਵਾਬ ਹੁੰਦਾ ਹੈ। ਇਸ ਵਿਚ ਪੋਸ਼ਕ ਤੱਤਾਂ ਦਾ ਇੰਨਾ ਭੰਡਾਰ ਹੈ ਕਿ ਇਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰ ਕੇ ਤੁਸੀਂ ਕਈ ਛੋਟੀਆਂ-ਮੋਟੀਆਂ ਬੀਮਾਰੀਆਂ ਨੂੰ ਅਲਵਿਦਾ ਕਹਿ ਸਕਦੇ ਹੋ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਮਾਰਚ 2024)  

ਇਸ ਵਿਚ ਅੱਖਾਂ ਦੀ ਰੋਸ਼ਨੀ ਵਧਾਉਣ ਤੋਂ ਲੈ ਕੇ ਭਾਰ ਨੂੰ ਕੰਟਰੋਲ ਕਰਨ ਤਕ ਦੇ ਸਾਰੇ ਗੁਣ ਮੌਜੂਦ ਹੁੰਦੇ ਹਨ। ਅਨਾਨਾਸ ਤੁਹਾਡੀ ਚਰਬੀ ਨੂੰ ਮੋਮ ਵਾਂਗ ਪਿਘਲਾ ਸਕਦਾ ਹੈ। ਅਨਾਨਾਸ ਵਿਚ ਵਿਟਾਮਿਨ ਏ, ਸੀ, ਫ਼ਾਈਬਰ, ਪੋਟਾਸ਼ੀਅਮ, ਫ਼ਾਸਫ਼ੋਰਸ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਕਾਰਨ ਇਹ ਤੁਹਾਡੇ ਸਰੀਰ ਨੂੰ ਅੰਦਰੋਂ ਤਾਕਤ ਦਿੰਦਾ ਹੈ।

ਇਹ ਵੀ ਪੜ੍ਹੋ: Nijji Diary De Panne: ਘੱਟ-ਗਿਣਤੀ ਕੌਮਾਂ ਦੇ ਹੱਕਾਂ ਲਈ ਲੜਨ ਵਾਲੀਆਂ ਰਾਜਸੀ ਪਾਰਟੀਆਂ ਖਾਤਮੇ ਵਲ? 

ਤੁਹਾਡੇ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਇਸ ਵਿਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਤੁਹਾਡੀ ਚਮੜੀ ਵਿਚ ਚਮਕ ਲਿਆਉਂਦਾ ਹੈ ਅਤੇ ਚਿਹਰੇ ਦੇ ਦਾਗ-ਧੱਬੇ ਵੀ ਗ਼ਾਇਬ ਕਰ ਦਿੰਦਾ ਹੈ। ਉਨ੍ਹਾਂ ਦਸਿਆ ਕਿ ਜ਼ਿਆਦਾ ਫ਼ਾਈਬਰ ਹੋਣ ਕਾਰਨ ਇਹ ਭਾਰ ਘਟਾਉਣ ਵਿਚ ਫ਼ਾਇਦੇਮੰਦ ਹੈ।

ਇਸ ਤੋਂ ਇਲਾਵਾ, ਇਸ ਵਿਚ ਸਿਰਫ਼ 90 ਫ਼ੀ ਸਦੀ ਪਾਣੀ ਹੁੰਦਾ ਹੈ। ਇਸ ਵਿਚ ਲਗਭਗ ਕੋਈ ਕੈਲੋਰੀ ਨਹੀਂ ਹੁੰਦੀ। ਇਸ ਲਈ ਇਹ ਭਾਰ ਘਟਾਉਣ ਵਿਚ ਸੱਭ ਤੋਂ ਪ੍ਰਭਾਵਸ਼ਾਲੀ ਹੈ। ਅੱਖਾਂ ਦੀ ਰੌਸ਼ਨੀ ਲਈ ਵੀ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਿਚ ਬੀਟਾ ਕੇਰਾਟਿਨ ਮਿਲ ਜਾਂਦਾ ਹੈ ਜਿਸ ਨੂੰ ਅੱਖਾਂ ਦਾ ਟੌਨਿਕ ਕਿਹਾ ਜਾਂਦਾ ਹੈ। ਬੀਟਾ ਕੇਰਾਟਿਨ ਅਜਿਹਾ ਤੱਤ ਹੈ ਜੋ ਬਹੁਤ ਹੀ ਦੁਰਲੱਭ ਫਲਾਂ ਵਿਚ ਮਿਲ ਜਾਂਦਾ ਹੈ, ਜਿਨ੍ਹਾਂ ਵਿਚੋਂ ਇਕ ਅਨਾਨਾਸ ਹੈ। ਅਨਾਨਾਸ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਸਾਫ਼ ਰੱਖ ਕੇ ਸੈੱਲਾਂ ਦੇ ਸੜਨ ਨੂੰ ਰੋਕਦਾ ਹੈ। ਐਂਟੀਆਕਸੀਡੈਂਟ ਗੰਭੀਰ ਬੀਮਾਰੀਆਂ ਜਿਵੇਂ ਗਠੀਆ, ਦਿਲ ਦੇ ਰੋਗ ਅਤੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਉਂਦੇ ਹਨ।

(For more news apart from 'Pineapple brings brightness to the skin News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement