ਅਨਾਰ ਦੇ ਦਾਣੇ ਅਤੇ ਜੂਸ ਦੋਵੇਂ ਸਿਹਤ ਲਈ ਹਨ ਬਹੁਤ ਫ਼ਾਇਦੇਮੰਦ
Published : Dec 17, 2020, 3:53 pm IST
Updated : Dec 17, 2020, 3:53 pm IST
SHARE ARTICLE
Pomegranate
Pomegranate

ਜੋੜਾਂ ਵਿਚਲੇ ਦਰਦ ਤੋਂ ਮਿਲਦੀ ਹੈ ਰਾਹਤ

ਮੁਹਾਲੀ: ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

PomegranatePomegranate

ਸ਼ੂਗਰ ਦੇ ਮਰੀਜ਼ਾਂ ਲਈ : ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

PomegranatePomegranate

ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

PomegranatePomegranate

ਮੋਟਾਪਾ ਕਰੇ ਕਾਬੂ: ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਕੈਂਸਰ ਤੋਂ ਬਚਾਅ: ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ।

Pomegranates overcome diseasesPomegranates 

ਜੋੜਾਂ ਵਿਚ ਦਰਦ ਤੋਂ ਰਾਹਤ: ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਖ਼ੂਨ ਦੇ ਥੱਕੇ ਬਣਨਾ: ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।

pomegranate peel teapomegranate peel tea

ਐਂਟੀ-ਏਜਿੰਗ ਗੁਣ: ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ। ਗਰਭ ਅਵਸਥਾ ਵਿਚ ਫ਼ਾਇਦੇਮੰਦ: ਇਸ ਵਿਚ ਵਿਟਾਮਿਨ, ਮਿਨਰਲਜ਼ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ਵਿਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ।

ਕੈਲੇਸਟਰੋਲ ਲੈਵਲ ਨੂੰ ਕਰੇ ਕੰਟਰੋਲ: ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ। ਟੈਨਸ਼ਨ ਤੋਂ ਰਖਦਾ ਹੈ ਦੂਰ: ਜੇਕਰ ਤੁਹਾਨੂੰ ਵੀ ਦਫ਼ਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਨਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਉ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement