ਕੱਚੇ ਅੰਬ ਦਾ ਖੱਟਾ-ਮਿੱਠਾ ਸਵਾਦ ਤੁਹਾਡੀ ਸਿਹਤ ਦਾ ਵੀ ਰਖੇਗਾ ਖ਼ਿਆਲ
Published : Aug 19, 2023, 3:44 pm IST
Updated : Aug 19, 2023, 3:44 pm IST
SHARE ARTICLE
Raw mango will also take care of your health
Raw mango will also take care of your health

ਆਉ ਜਾਣਦੇ ਹਾਂ ਕੱਚਾ ਅੰਬ ਖਾਣ ਨਾਲ ਸਾਨੂੰ ਕਿਹੜੇ ਕਿਹੜੇ ਫ਼ਾਇਦੇ ਹੁੰਦੇ ਹਨ।

 

ਗਰਮੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਾਜ਼ਾਰ ਅਤੇ ਸਬਜ਼ੀ ਮੰਡੀ ਵਿਚ ਖ਼ੁਸ਼ਬੂਦਾਰ ਅਤੇ ਹਰੇ-ਹਰੇ ਕੱਚੇ ਅੰਬ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਮਨ ਲਲਚਾ ਜਾਂਦਾ ਹੈ। ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਨੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ਵਿਚ ਨਾ ਸਿਰਫ਼ ਖੱਟੇ-ਮਿੱਠੇ ਕੱਚੇ ਅੰਬਾਂ ਦੀ ਕੈਰੀ ਸਵਾਦ ਲਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ ਵਿਚ ਖ਼ੂਬ ਫ਼ਾਇਦੇਮੰਦ ਹੁੰਦੀ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰਖਦਾ ਹੈ। ਕੱਚੇ ਅੰਬ ਵਿਚ ਵਿਟਾਮਿਨ-ਸੀ ਦੀ ਮਾਤਰਾ ਸੱਭ ਤੋਂ ਜ਼ਿਆਦਾ ਹੁੰਦੀ ਹੈ। ਆਉ ਜਾਣਦੇ ਹਾਂ ਕੱਚਾ ਅੰਬ ਖਾਣ ਨਾਲ ਸਾਨੂੰ ਕਿਹੜੇ ਕਿਹੜੇ ਫ਼ਾਇਦੇ ਹੁੰਦੇ ਹਨ।

ਦੰਦਾਂ ਲਈ ਫ਼ਾਇਦੇਮੰਦ: ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ ਜਿਸ ਨੂੰ ਅਸੀ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖ਼ੂਨ ਆਉਣਾ, ਮੂੰਹ ਤੋਂ ਬਦਬੂ ਆਉਣਾ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਕਾਰਗਰ ਹੈ।

ਗਰਮੀ ਤੋਂ ਬਚਾਉਂਦਾ ਹੈ: ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।

ਐਸੀਡਿਟੀ: ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ਵਿਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸੱਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

Tags: health, raw mango

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement