ਲੁਧਿਆਣਾ ’ਚ ਡੇਂਗੂ ਦਾ ਕਹਿਰ, ਹੁਣ 52 ਨਵੇਂ ਮਰੀਜ਼ ਆਏ ਸਾਹਮਣੇ
Published : Oct 19, 2022, 1:19 pm IST
Updated : Oct 19, 2022, 1:19 pm IST
SHARE ARTICLE
dengue
dengue

29 ਮਰੀਜ਼ਾਂ ’ਚ 14 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਤ ਸਨ ਤੇ 16 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ

 

ਲੁਧਿਆਣਾ: 24 ਘੰਟਿਆਂ ਦਰਮਿਆਨ ਸ਼ਹਿਰ ’ਚ ਡੇਂਗੂ ਦੇ 52 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ 30 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। 29 ਮਰੀਜ਼ਾਂ ’ਚ 14 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਤ ਸਨ ਤੇ 16 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। 22 ਮਰੀਜ਼ਾਂ ’ਚ ਡੇਂਗੂ ਦੇ ਲੱਛਣ ਦਿਖਾਈ ਦੇ ਰਹੇ ਹਨ। ਹੁਣ ਤੱਕ ਲੁਧਿਆਣਾ ਜ਼ਿਲ੍ਹੇ ’ਚ ਡੇਂਗੂ ਦੇ 231 ਮਰੀਜ਼ਾਂ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ 264 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਜ਼ਿਲ੍ਹੇ ਦੇ 1920 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।

ਜ਼ਿਲ੍ਹਾ ਐਪੀਡੈਮਿਓਲਾਜਿਸਟ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ 1077 ਘਰਾਂ ਦਾ ਦੌਰਾ ਕੀਤਾ। ਇਹ ਟੀਮਾਂ ਘਰ-ਘਰ ਜਾ ਕੇ ਚੈਕਿੰਗ ਕਰ ਰਹੀਆਂ ਹਨ। ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰਨ ਮਗਰੋਂ 6 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡੇਂਗੂ ਤੋਂ ਬਚਾਅ ਲਈ ਸਰੀਰ ਢੱਕਣ ਵਾਲੇ ਪੂਰੇ ਕੱਪੜੇ ਪਹਿਨਣ ਅਤੇ ਆਪਣੇ ਘਰਾਂ ਅਤੇ ਆਸ-ਪਾਸ ਜਾਂ ਛੱਤ ’ਤੇ ਮੀਂਹ ਆਦਿ ਦਾ ਪਾਣੀ ਇਕੱਠਾ ਨਾ ਰਹਿਣ ਦੇਣ ਅਤੇ ਇਨ੍ਹਾਂ ਦਿਨਾਂ ’ਚ ਬੂਟਿਆਂ ਨੂੰ ਪਾਣੀ ਘੱਟ ਦੇਣ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ’ਚ ਪੈਦਾ ਹੁੰਦਾ ਹੈ। 

ਲੁਧਿਆਣਾ ਜ਼ਿਲ੍ਹੇ ’ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਦੇ ਹਸਪਤਾਲਾਂ ’ਚ ਸਵਾਈਨ ਫਲੂ ਦੇ 688 ਮਰੀਜ਼ ਇਲਾਜ ਲਈ ਦਾਖ਼ਲ ਹੋ ਚੁੱਕੇ ਹਨ। ਇਨ੍ਹਾਂ ’ਚੋਂ 134 ਨੂੰ ਪਾਜ਼ੇਟਿਵ ਕਰਾਰ ਦਿੱਤਾ ਗਿਆ, ਜਦੋਂਕਿ 554 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਪਾਜ਼ੇਟਿਵ ਮਰੀਜ਼ਾਂ ’ਚ 53 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 81 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਸ਼ੱਕੀ ਮਰੀਜ਼ਾਂ ’ਚ 215 ਮਰੀਜ਼ ਜ਼ਿਲ੍ਹੇ ਨਾਲ ਸਬੰਧਿਤ ਹਨ, ਜਦੋਂ ਕਿ 339 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ। ਜ਼ਿਲ੍ਹੇ ਦੇ ਰਹਿਣ ਵਾਲੇ 11 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement