ਊਰਜਾ ਦਾ ਸਭ ਤੋਂ ਵਧੀਆ ਸਰੋਤ ਹੈ ਕੇਲਾ, ਰੋਜ਼ਾਨਾ ਖਾਉ

By : GAGANDEEP

Published : Dec 19, 2022, 7:43 am IST
Updated : Dec 19, 2022, 7:53 am IST
SHARE ARTICLE
photo
photo

ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ| ਕੇਲੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰਕ ਕਮਜ਼ੋਰੀ ਦੂਰ ਹੋ ਜਾਂਦੀ

 

ਮੁਹਾਲੀ: ਕੇਲਾ ਬਾਜ਼ਾਰ ਵਿਚ 12 ਮਹੀਨੇ ਉਪਲਭਦ ਰਹਿੰਦਾ ਹੈ ਪਰ ਬਰਸਾਤ ਦੇ ਸੀਜ਼ਨ ਵਿਚ ਇਹ ਸਰੀਰ ਲਈ ਵਿਸ਼ੇਸ਼ ਲਾਭਦਾਇਕ ਹੁੰਦਾ ਹੈ| ਕੇਲਾ ਊਰਜਾ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ| ਕੇਲੇ ਵਿਚ ਵਿਟਾਮਿਨ ਸੀ, ਵਿਟਾਮਿਨ ਏ, ਪੋਟਾਸ਼ੀਅਮ ਅਤੇ ਵਿਟਾਮਿਨ ਬੀ6 ਹੁੰਦੇ ਹਨ| ਹਾਲਾਂਕਿ ਕੁੱਝ ਲੋਕ ਸੋਚਦੇ ਹਨ ਕਿ ਕੇਲਾ ਖਾਣ ਨਾਲ ਉਹ ਮੋਟੇ ਹੋ ਸਕਦੇ ਹਨ ਪਰ ਬਹੁਤੇ ਲੋਕਾਂ ਨੂੰ ਇਹ ਨਹੀਂ ਪਤਾ ਕਿ ਕੇਲੇ ’ਚ ਮਿਲਣ ਵਾਲੀ ਚਰਬੀ ਤੇ ਪ੍ਰੋਟੀਨ ਦੀ ਸਾਡੇ ਸਰੀਰ ਨੂੰ ਖ਼ਾਸ ਜ਼ਰੂਰਤ ਹੁੰਦੀ ਹੈ| ਕੇਲੇ ਵਿਚ ਫ਼ਾਈਬਰ ਹੁੰਦੇ ਹਨ, ਜੋ ਤੁਹਾਡੀ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਤਾ ਕਰਦੇ ਹਨ| ਕੇਲਾ ਖਾਣ ਨਾਲ ਅਸਥਮਾ ਦਾ ਖ਼ਤਰਾ ਟਾਲਿਆ ਜਾ ਸਕਦਾ ਹੈ| ਕੇਲੇ ਦੇ ਹੋਰ ਵੀ ਕਈ ਫ਼ਾਇਦੇ ਹਨ ਜਿਸ ਨੂੰ ਖਾਣ ਨਾਲ ਅਸੀਂ ਕਈ ਬੀਮਾਰੀਆਂ ਤੋਂ ਨਿਜਾਤ ਪਾ ਸਕਦੇ ਹਾਂ| ਆਉ ਜਾਣਦੇ ਹਾਂ ਕੇਲਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ: 

ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ| ਕੇਲੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰਕ ਕਮਜ਼ੋਰੀ ਦੂਰ ਹੋ ਜਾਂਦੀ ਹੈ| ਕੇਲੇ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ ਜੋ ਬਲੱਡ ਵਿਚ ਹੀਮੋਗਲੋਬਿਨ ਦਾ ਲੈਵਲ ਵਧਾਉਂਦੇ ਹਨ| ਇਸ ਨਾਲ ਅਨੀਮੀਆ ਦੀ ਸਮੱਸਿਆ ਦੂਰ ਰਹਿੰਦੀ ਹੈ| ਕੇਲੇ ਵਿਚ ਵਿਟਾਮਿਨ ਬੀ 6 ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਦਿਮਾਗ ਨੂੰ ਤੇਜ਼ ਕਰਦਾ ਹੈ| ਕੇਲਾ ਖਾਣ ਨਾਲ ਵਿਅਕਤੀ ਦਾ ਬਲੱਡ ਪ੍ਰੈਸ਼ਰ ਸਾਧਾਰਣ ਰਹਿੰਦਾ ਹੈ| ਖ਼ਾਸ ਕਰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ, ਰੋਜ਼ਾਨਾ ਕੇਲੇ ਦਾ ਸੇਵਨ ਬਹੁਤ ਫ਼ਾਇਦੇਮੰਦ ਸਾਬਤ ਹੁੰਦਾ ਹੈ|

ਕੇਲੇ ਵਿਚ ਆਇਰਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਇਹ ਸਰੀਰ ਵਿਚ ਖ਼ੂਨ ਦੀ ਕਮੀ ਨਹੀਂ ਆਉਣ ਦਿੰਦਾ| ਕੇਲਾ ਖਾਣ ਨਾਲ ਕਿਸੇ ਦੇ ਸਰੀਰ ਵਿਚ ਮੈਗਨੀਸ਼ੀਅਮ ਦੀ ਕਮੀ ਵੀ ਨਹੀਂ ਹੁੰਦੀ| ਮੈਗਨੀਸ਼ੀਅਮ ਦੀ ਘਾਟ ਕਾਰਨ, ਵਿਅਕਤੀ ਨੂੰ ਨੀਂਦ ਆਉਣਾ, ਅੱਖਾਂ ਦੇ ਦੁਆਲੇ ਹਨੇਰੇ ਚੱਕਰ, ਚਿੜਚਿੜਾ ਸੁਭਾਅ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ ਪਰ ਰੋਜ਼ ਕੇਲਾ ਖਾਣ ਨਾਲ ਤੁਸੀਂ ਸਰੀਰ ਦੀ ਇਸ ਸਮੱਸਿਆ ਤੋਂ ਬਚ ਜਾਂਦੇ ਹੋ| ਕੇਲੇ ਵਿਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਯੂਰਿਨ ਇਨਫ਼ੈਕਸ਼ਨ ਦਾ ਖ਼ਤਰਾ ਟਾਲਦੇ ਹਨ| ਕੇਲੇ ਵਿਚ ਭਰਪੂਰ ਮਾਤਰਾ ’ਚ ਫ਼ਾਈਬਰ ਹੁੰਦਾ ਹੈ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਸਹੀ ਹੁੰਦੀ ਹੈ| ਕਬਜ਼ ਅਤੇ ਐਸਿਡਿਟੀ ਦੀ ਸਮੱਸਿਆ ਦੂਰ ਹੋਵੇਗੀ|  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement