ਇਸ ਘਰੇਲੂ ਨੁਸਖੇ ਨਾਲ ਜੜ੍ਹ ਤੋਂ ਖ਼ਤਮ ਹੋ ਜਾਵੇਗੀ ਸਿਕਰੀ ਦੀ ਸਮੱਸਿਆ
Published : Mar 3, 2018, 3:22 pm IST
Updated : Mar 20, 2018, 12:29 pm IST
SHARE ARTICLE
ਸਿਕਰੀ ਨੂੰ ਦੂਰ ਕਰਨ ਦਾ ਘਰੇਲੂ ਉਪਾਅ
ਸਿਕਰੀ ਨੂੰ ਦੂਰ ਕਰਨ ਦਾ ਘਰੇਲੂ ਉਪਾਅ

ਕਿਉਂ ਹੁੰਦੀ ਹੈ ਸਿਕਰੀ ਦੀ ਸਮੱਸਿਆ

ਖੂਬਸੂਰਤ, ਸੰਘਣੇ ਅਤੇ ਲੰਬੇ ਵਾਲ ਤਾਂ ਹਰ ਲੜਕੀ ਪਾਉਣਾ ਚਾਹੁੰਦੀ ਹੈ ਪਰ ਅੱਜ ਕਲ੍ਹ ਵਾਲਾਂ 'ਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਕਾਰਨ ਵਾਲ ਝੜਣ ਅਤੇ ਸਿਕਰੀ ਦੀ ਸਮੱਸਿਆ ਹੋ ਜਾਂਦੀ ਹੈ। ਲੜਕੇ ਅਤੇ ਲੜਕੀਆਂ ਦੋਵੇਂ ਹੀ ਸਿਕਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਮਹਿੰਗੇ ਤੋਂ ਮਹਿੰਗੇ ਪ੍ਰੋਡਕਟਸ ਦੀ ਵਰਤੋਂ ਕਰਦੇ ਹਨ ਪਰ ਕਿਸੇ ਨਾਲ ਵੀ ਇਹ ਸਮੱਸਿਆ ਦੂਰ ਨਹੀਂ ਹੁੰਦੀ। ਅਜਿਹੇ 'ਚ ਅਸੀਂ ਤੁਹਾਨੂੰ ਸਿਕਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਇਕ ਅਜਿਹਾ ਉਪਾਅ ਦੱਸਣ ਜਾ ਰਹੇ ਹਾਂ ਜਿਸ ਨਾਲ ਬਿਨਾਂ ਕਿਸੇ ਨੁਕਸਾਨ ਦੇ ਇਹ ਸਮੱਸਿਆ ਦੂਰ ਹੋ ਜਾਵੇਗੀ। ਦੱਸਦੇ ਹਾਂ ਸਿਕਰੀ ਨੂੰ ਜੜ੍ਹ ਤੋਂ ਖਤਮ ਕਰਨ ਦੇ ਘਰੇਲੂ ਨੁਸਖੇ ਬਾਰੇ...

ਕਿਉਂ ਹੁੰਦੀ ਹੈ ਸਿਕਰੀ ਦੀ ਸਮੱਸਿਆ



ਸਕੈਲਪ 'ਚ ਡੈੱਡ ਸੈੱਲਸ ਜਮ੍ਹਾ ਹੋਣ ਦੇ ਬਾਅਦ ਵੀ ਉਹ ਡ੍ਰਾਈ ਹੋ ਜਾਂਦੀ ਹੈ। ਜਿਸ ਨਾਲ ਸਿਰ 'ਚ ਫੰਗਸ ਅਤੇ ਇਨਫੈਕਸ਼ਨ ਹੋ ਜਾਂਦੀ ਹੈ। ਇਸ ਕਾਰਨ ਤੁਹਾਡੇ ਵਾਲਾਂ 'ਚ ਸਿਕਰੀ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਤੁਹਾਨੂੰ ਆਪਣੀ ਡਾਇਟ 'ਚ ਜਿੰਕ, ਓਮੇਗਾ- 3 ਫੈਟੀ ਐਸਿਡ ਅਤੇ ਵਿਟਾਮਿਨਸ ਵਾਲੀਆਂ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ।

ਸਿਕਰੀ ਨੂੰ ਦੂਰ ਕਰਨ ਦਾ ਘਰੇਲੂ ਉਪਾਅ



ਇਕ ਕੋਲੀ 'ਚ ਨਿੰਬੂ ਦਾ ਰਸ ਕੱਢ ਲਓ। ਇਸ ਤੋਂ ਬਾਅਦ ਇਸ 'ਚ ਗਰਮ ਪਾਣੀ ਅਤੇ ਸੀ ਸਾਲਟ ਮਿਕਸ ਕਰੋ। ਇਸ ਮਿਕਸਚਰ ਨੂੰ ਸਕੈਲਪ 'ਤੇ ਲਗਾ ਕੇ ਮਸਾਜ ਕਰੋ ਅਤੇ 30 ਮਿੰਟ ਲਈ ਛੱਡ ਦਿਓ। ਇਸ ਤੋਂ ਬਾਅਦ ਵਾਲਾਂ ਨੂੰ ਸ਼ੈਂਪੂ ਨਾਲ ਧੋ ਕੇ ਕੰਡੀਸ਼ਨਰ ਕਰ ਲਓ। ਹਫਤੇ ਭਰ ਇਸ ਦੀ ਵਰਤੋਂ ਕਰਨ ਨਾਲ ਤੁਹਾਡੀ ਸਿਕਰੀ ਦੀ ਸਮੱਸਿਆ ਦੂਰ ਹੋ ਜਾਵੇਗੀ। ਇਸ ਤੋਂ ਇਲਾਵਾ ਤੁਹਾਨੂੰ ਇਹ ਸਮੱਸਿਆ ਦੁਬਾਰਾ ਨਹੀਂ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement