ਖ਼ਬਰਾਂ |

ਤਾਜ਼ਾ |

ਗਰਮੀ ਦੀ ਲਹਿਰ ਲਈ ਜਨਤਕ ਸਿਹਤ ਸਲਾਹ 
Published : Apr 20, 2026, 4:11 pm IST
Updated : Apr 20, 2026, 4:11 pm IST
SHARE ARTICLE
Public health advice for the heat wave
Public health advice for the heat wave

ਕੀ ਕਰਨਾ ਚਾਹੀਦਾ ਹੈ 

ਹਾਇਡ੍ਰੇਟਿਡ ਰਹੋ: 
• ਵਾਰ-ਵਾਰ ਕਾਫ਼ੀ ਪਾਣੀ ਪੀਓ, ਭਾਵੇਂ ਤੁਹਾਨੂੰ ਪਿਆਸ ਨਾ ਵੀ ਲਗੇ। 
* ਯਾਤਰਾ ਕਰਦੇ ਸਮੇਂ ਪੀਣ ਵਾਲਾ ਪਾਣੀ ਆਪਣੇ ਨਾਲ ਰੱਖੋ। 
• ਤਰਜੀਹੀ ਤੌਰ 'ਤੇ ਪਾਣੀ, ਨਿੰਬੂ ਪਾਣੀ , ਲੱਸੀ, ਛਾਛ, ਜਲਜੀਰਾ, ਆਮ ਪੰਨਾ, ਨਾਰੀਅਲ ਪਾਣੀ ਜਾਂ ਹੋਰ ਸਥਾਨਕ ਤੌਰ 'ਤੇ ਉਪਲਬਧ ਕੁਦਰਤੀ ਪੀਣ ਵਾਲੇ ਪਦਾਰਥ ਲਓ। 
• ਤਰਬੂਜ, ਖਰਬੂਜ਼ਾ, ਖੀਰਾ, ਸੰਤਰਾ, ਸਲਾਦ ਆਦਿ ਜਿਹੇ ਉੱਚ ਪਾਣੀ ਵਾਲੇ ਮੌਸਮੀ ਫਲ ਅਤੇ ਸਬਜ਼ੀਆਂ ਖਾਓ। 
ਸਰੀਰ ਢਕ ਕੇ ਰੱਖੋ : 
•  ਸੂਰਜ ਦੇ ਸਿੱਧੇ ਸੰਪਰਕ ਤੋਂ ਬਚੋ। 
•  ਚੰਗੀ ਤਰ੍ਹਾਂ ਹਵਾਦਾਰ ਅਤੇ ਠੰਢੀਆਂ ਥਾਵਾਂ 'ਤੇ ਘਰ ਦੇ ਅੰਦਰ ਰਹੋ। 
•  ਪਤਲੇ ਢਿੱਲੇ, ਸੂਤੀ ਕੱਪੜੇ ਪਹਿਨੋ ਤਰਜੀਹੀ ਤੌਰ 'ਤੇ ਹਲਕੇ ਰੰਗ ਦੇ। 
•  ਆਪਣਾ ਸਿਰ ਢਕੋ: ਛੱਤਰੀ, ਟੋਪੀ ਆਦਿ ਦੀ ਵਰਤੋਂ ਕਰੋ। 
•  ਧੁੱਪ ਵਿੱਚ ਬਾਹਰ ਜਾਂਦੇ ਸਮੇਂ ਜੁੱਤੇ ਜਾਂ ਚੱਪਲ ਪਾਓ 
•  ਦਿਨ ਵੇਲੇ ਆਪਣੇ ਘਰ ਦੀਆਂ ਖਿੜਕੀਆਂ ਅਤੇ ਪਰਦੇ ਬੰਦ ਰੱਖੋ ਅਤੇ ਰਾਤ ਨੂੰ ਉਨ੍ਹਾਂ ਨੂੰ ਖੋਲ੍ਹੋ। 
ਨਿਯਮਿਤ ਤੌਰ 'ਤੇ ਕਮਜ਼ੋਰ ਲੋਕਾਂ ਦੀ ਜਾਂਚ ਕਰੋ ਜੋ ਵਧੇਰੇ ਜੋਖਮ ਵਿੱਚ ਹਨ: 
•   ਬੱਚੇ (ਸ਼ਿਸ਼ੂ) ਅਤੇ ਛੋਟੇ ਬੱਚੇ 
•   ਗਰਭਵਤੀ ਮਹਿਲਾਵਾਂ 
•   ਬਾਹਰ ਕੰਮ ਕਰਨ ਵਾਲੇ ਲੋਕ। 
•   ਉਹ ਲੋਕ ਜਿਨ੍ਹਾਂ ਨੂੰ ਮਾਨਸਿਕ ਬਿਮਾਰੀ ਹੈ। 
•   ਉਹ ਲੋਕ ਜੋ ਸਰੀਰਕ ਤੌਰ 'ਤੇ ਬਿਮਾਰ ਹਨ, ਖਾਸ ਕਰਕੇ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਨਾਲ। 
•   ਬਜ਼ੁਰਗ ਜਾਂ ਬਿਮਾਰ ਲੋਕ ਜੋ ਇਕੱਲੇ ਰਹਿੰਦੇ ਹਨ। 
ਕੀ ਨਹੀਂ ਕਰਨਾ ਚਾਹੀਦਾ ਹੈ 
•   ਜਦੋਂ ਤੱਕ ਜ਼ਰੂਰੀ ਨਾ ਹੋਵੇ ਧੁੱਪ ਵਿੱਚ ਬਾਹਰ ਨਾ ਨਿਕਲੋ। 
•   ਬਾਅਦ  ਦੁਪਹਿਰ  ਬਾਹਰ ਸਖ਼ਤ ਗਤੀਵਿਧੀਆਂ ਤੋਂ ਬਚੋ। 
•  ਸ਼ਰਾਬ, ਚਾਹ, ਕੌਫੀ ਅਤੇ ਕਾਰਬੋਨੇਟਿਡ ਸਾਫਟ ਡ੍ਰਿੰਕਸ ਜਾਂ ਵੱਡੀ ਮਾਤਰਾ ਵਿੱਚ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਸਰੀਰ ਦੇ ਤਰਲ ਪਦਾਰਥਾਂ ਦੀ ਜ਼ਿਆਦਾ ਕਮੀ ਦਾ ਕਾਰਨ ਬਣ ਸਕਦੇ ਹਨ ਜਾਂ ਪੇਟ ਵਿੱਚ ਕੜਵੱਲ ਪੈਦਾ ਕਰ ਸਕਦੇ ਹਨ।
•   ਬਾਸੀ ਭੋਜਨ ਨਾ ਖਾਓ।
•   ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿੱਚ ਨਾ ਛੱਡੋ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਯੂ.ਟੀ. ਚੰਡੀਗੜ੍ਹ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement