ਗੁਲਕੰਦ ਹੈ ਸਰੀਰ ਲਈ ਵਰਦਾਨ ਜੋ ਕਰਦੀ ਹੈ ਕਈ ਬਿਮਾਰੀਆਂ ਨੂੰ ਦੂਰ
Published : Feb 22, 2020, 4:15 pm IST
Updated : Feb 22, 2020, 5:15 pm IST
SHARE ARTICLE
File Photo
File Photo

ਆਮ ਤੌਰ ਤੇ ਭੋਜਨ ਦਾ ਸਵਾਦ ਵਧਾਉਣ ਲਈ ਵਰਤਿਆ ਜਾਣ ਵਾਲਾ ਗੁਲਕੰਦ ਮਹਿਲਾਵਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਗੁਲਕੰਦ ਵਿੱਚ ਮੌਜੂਦ ਕਈ ਗੁਣਾਂ

ਆਮ ਤੌਰ ਤੇ ਭੋਜਨ ਦਾ ਸਵਾਦ ਵਧਾਉਣ ਲਈ ਵਰਤਿਆ ਜਾਣ ਵਾਲਾ ਗੁਲਕੰਦ ਮਹਿਲਾਵਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਗੁਲਕੰਦ ਵਿੱਚ ਮੌਜੂਦ ਕਈ ਗੁਣਾਂ ਕਾਰਨ ਵਿਅਕਤੀ ਨੂੰ ਸੁਸਤੀ, ਖੁੱਜਲੀ, ਸਰੀਰ ਦਾ ਦਰਦ, ਥਕਾਨ ਦੇ ਨਾਲ-ਨਾਲ ਜਲਨ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ।

stomach problemsstomach problems

ਪੇਟ ਲਈ ਹੁੰਦੀ ਹੈ ਫ਼ਾਇਦੇਮੰਦ: ਗੁਲਕੰਦ ਦਾ ਸੇਵਨ ਕਰਨ ਨਾਲ ਪੇਟ ਵਿੱਚ ਤੇਜਾਬ ਪੈਦਾ ਨਹੀਂ ਹੁੰਦੀ। ਇਹ ਪੇਟ ਦੀ ਗਰਮੀ ਘੱਟ ਕਰਦਾ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਕਰਨ ਨਾਲ ਆਂਤੜੀਆਂ ਦੇ ਅਲਸਰ ਅਤੇ ਸੋਜ ਵਿੱਚ ਵੀ ਰਾਹਤ ਮਿਲਦੀ ਹੈ। ਇਹ ਅੰਤੜੀਆਂ ਦਾ ਇਲਾਜ ਕਰਦਾ ਹੈ ਅਤੇ ਲੀਵਰ ਨੂੰ ਮਜ਼ਬੂਤ ਕਰਦਾ ਹੈ। ਇਹ ਭੁੱਖ ਅਤੇ ਪਾਚਨ ਵਿੱਚ ਸੁਧਾਰ ਕਰਦਾ ਹੈ।

File Photo File Photo

ਸਕਿਨ ਲਈ ਲਾਹੇਵੰਦ: ਗੁਲਕੰਦ ਦਾ ਸੇਵਨ ਕਰਨ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਦਾਗ਼ ਥੱਬੇ ਦੂਰ ਹੁੰਦੇ ਹਨ। ਚਿਹਰੇ ਦੀ ਸੋਜ ਅਤੇ ਅੱਖਾਂ ਦੀ ਲਾਲੀ ਨੂੰ ਘੱਟ ਕਰਕੇ ਮੂੰਹ ਦੇ ਛਾਲਿਆਂ ਦਾ ਵੀ ਇਲਾਜ ਕਰਦਾ ਹੈ।

Stomach WormsStomach 

ਪੀਰੀਅਡਸ ਦੌਰਾਨ ਗੁਣਕਾਰੀ: ਪੀਰੀਅਡਸ ਦੌਰਾਨ ਮਹਿਲਾਵਾਂ ਨੂੰ ਹੋਣ ਵਾਲੀ ਜ਼ਿਆਦਾ ਬਲੀਡਿੰਗ ਵਰਗੀ ਪ੍ਰੇਸ਼ਾਨੀ ਤੋਂ ਵੀ ਰਾਹਤ ਮਿਲਦਾ ਹੈ। ਰੋਜ਼ਾਨਾ ਇੱਕ ਚੱਮਚ ਗੁਲਕੰਦ ਦਾ ਸੇਵਨ ਕਰਨ ਨਾਲ ਤੁਹਾਨੂੰ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਮੁਕਤੀ ਮਿਲ ਸਕਦੀ ਹੈ।

File PhotoFile Photo

ਗੁਲਕੰਦ ਲੈਣ ਦਾ ਤਰੀਕਾ: ਇਸ ਦਾ ਲਾਭ ਲੈਣ ਲਈ ਸਿਰਫ਼ 2 ਦਿਨਾਂ ਵਿੱਚ ਇਸ ਦਾ ਇੱਕ ਚੱਮਚ ਲਓ। ਤੁਸੀਂ ਇਸ ਨੂੰ ਲੱਸੀ, ਜੂਸ, ਮਿਲਕ ਸ਼ੇਕ, ਆਈਸ ਕਰੀਮ ਜਾਂ ਗੁਲਾਬ ਦੀ ਚਾਹ ਵਿੱਚ ਮਿਲਾ ਕੇ ਵੀ ਲੈ ਸਕਦੇ ਹੋ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement