ਕੈਲੇਸਟਰੋਲ ਹੀ ਨਹੀਂ ਦਿਲ ਸਬੰਧੀ ਬੀਮਾਰੀਆਂ ਵੀ ਰਹਿਣਗੀਆਂ ਦੂਰ ਕਰੋ ਸੇਬ ਦੇ ਸਿਰਕੇ ਦਾ ਇਸਤੇਮਾਲ
Published : Feb 22, 2026, 6:59 am IST
Updated : Feb 26, 2026, 4:33 pm IST
SHARE ARTICLE
Uses of apple cider vinegar news
Uses of apple cider vinegar news

ਸੇਬ ਦੇ ਸਿਰਕੇ ਵਿਚ ਮਿਲਣ ਵਾਲਾ ਐਸੀਟਿਕ ਐਸਿਡ ਬਹੁਤ ਫ਼ਾਇਦੇਮੰਦ ਹੁੰਦਾ ਹੈ।

Uses of apple cider vinegar news: ਵਧਦਾ ਕੈਲੇਸਟਰੋਲ ਵੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਜਨਮ ਦਿੰਦਾ ਹੈ। ਅਜਿਹੇ ਵਿਚ ਕੈਲੇਸਟਰੋਲ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਖੋਜ ਅਨੁਸਾਰ ਸੇਬ ਸਾਈਡਰ ਸਿਰਕੇ ਵਿਚ ਮਿਲ ਜਾਣ ਵਾਲੇ ਪੌਸ਼ਟਿਕ ਤੱਤ ਤੁਹਾਡੇ ਖ਼ੂਨ ਲੈਵਲ ਨੂੰ ਘੱਟ ਕਰ ਸਕਦੇ ਹਨ ਅਤੇ ਦਿਲ ਸਬੰਧੀ ਸਮੱਸਿਆਵਾਂ ਦੇ ਖ਼ਤਰੇ ਨੂੰ ਵੀ ਘੱਟ ਕਰ ਸਕਦੇ ਹਨ। 

ਸੇਬ ਦੇ ਸਿਰਕੇ ਵਿਚ ਮਿਲਣ ਵਾਲਾ ਐਸੀਟਿਕ ਐਸਿਡ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਕਾਰਨ ਇਸ ਨੂੰ ਐਪਲ ਸਾਈਡਰ ਵਿਨੇਗਰ ਕਿਹਾ ਜਾਂਦਾ ਹੈ। ਇਸ ਨੂੰ ਬਣਾਉਣ ਲਈ ਸਿਰਕਾ, ਖੰਡ ਅਤੇ ਸੇਬ ਨੂੰ ਚੰਗੀ ਤਰ੍ਹਾਂ ਪੀਸ ਕੇ ਤਿਆਰ ਕੀਤਾ ਜਾਂਦਾ ਹੈ। ਇਸ ਵਿਚ ਵਿਟਾਮਿਨ-ਬੀ ਵੀ ਮਿਲ ਜਾਂਦਾ ਹੈ। ਸੇਬ ਦੇ ਸਿਰਕੇ ਵਿਚ 5-6% ਐਸੀਟਿਕ ਐਸਿਡ ਮਿਲ ਜਾਂਦਾ ਹੈ। ਖੋਜ ਵਿਚ ਪਾਇਆ ਗਿਆ ਹੈ ਕਿ ਦਿਨ ਵਿਚ ਦੋ ਵਾਰ 30 ਮਿਲੀਲੀਟਰ ਐਪਲ ਸਾਈਡ ਵਿਨੇਗਰ ਦਾ ਸੇਵਨ ਕਰਨ ਨਾਲ ਕੈਲੇਸਟਰੋਲ ਦਾ ਖ਼ਤਰਾ ਘੱਟ ਹੋ ਸਕਦਾ ਹੈ।

ਪਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਤੁਹਾਨੂੰ ਰੋਜ਼ਾਨਾ ਸਿਰਫ਼ 30 ਮਿਲੀਲੀਟਰ ਸੇਬ ਦੇ ਸਿਰਕੇ ਦਾ ਸੇਵਨ ਕਰਨਾ ਚਾਹੀਦਾ ਹੈ। ਐਪਲ ਸਾਈਡਰ ਵਿਨੇਗਰ ਨੂੰ ਡੀਟੌਕਸੀਫ਼ਿਕੇਸ਼ਨ ਏਜੰਟ ਵੀ ਕਿਹਾ ਜਾਂਦਾ ਹੈ। ਇਹ ਤੁਹਾਡੇ ਸਰੀਰ ਵਿਚ ਮੌਜੂਦ ਗੰਦਗੀ ਨੂੰ ਬਾਹਰ ਕੱਢ ਕੇ ਬਲੱਡ ਸਰਕੂਲੇਸ਼ਨ ਨੂੰ ਸਾਫ਼ ਕਰਨ ਵਿਚ ਮਦਦ ਕਰਦਾ ਹੈ। ਸਰੀਰ ਵਿਚ ਜ਼ਹਿਰੀਲੇ ਪਦਾਰਥ ਹਾਨੀਕਾਰਕ ਕਣਾਂ ਕਾਰਨ ਪੈਦਾ ਹੁੰਦੇ ਹਨ ਜੋ ਤੁਹਾਡੇ ਸੈੱਲਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਵਧਦੇ ਭਾਰ ਅਤੇ ਮੋਟਾਪੇ ਨੂੰ ਕੰਟਰੋਲ ਕਰਨ ਲਈ ਤੁਸੀਂ ਸੇਬ ਦੇ ਸਿਰਕੇ ਦਾ ਸੇਵਨ ਕਰ ਸਕਦੇ ਹੋ।

ਖੋਜ ਵਿਚ ਪਾਇਆ ਗਿਆ ਕਿ ਇਕ ਦਿਨ ਵਿਚ ਇਕ ਵੱਡਾ ਚਮਚ ਸੇਬ ਸਾਈਡਰ ਸਿਰਕੇ ਪੀਣ ਨਾਲ ਮੋਟੇ ਜਾਪਾਨੀ ਲੋਕਾਂ ਦੇ ਇਕ ਸਮੂਹ ਨੂੰ ਔਸਤਨ 1.2 ਕਿਲੋਗ੍ਰਾਮ (2.6 ਪੌਂਡ) ਘਟਾਉਣ ਵਿਚ ਮਦਦ ਮਿਲਦੀ ਹੈ। ਜਦੋਂ ਕਿ ਜਿਨ੍ਹਾਂ ਲੋਕਾਂ ਨੇ ਸੇਬ ਸਾਈਡਰ ਸਿਰਕੇ ਦੇ 2 ਚਮਚ ਪੀਤਾ, ਉਨ੍ਹਾਂ ਨੇ ਔਸਤਨ 1.9 ਕਿਲੋਗ੍ਰਾਮ (3.7 ਪੌਂਡ) ਘਟਾਉਣ ਵਿਚ ਮਦਦ ਕੀਤੀ। ਤੁਸੀਂ ਖਾਣਾ ਖਾਣ ਤੋਂ ਪਹਿਲਾਂ ਐਪਲ ਸਾਈਡ ਵਿਨੇਗਰ ਨਾਲ ਬਣੇ ਸਲਾਦ ਦਾ ਸੇਵਨ ਵੀ ਕਰ ਸਕਦੇ ਹੋ। ਇਸ ਨਾਲ ਤੁਹਾਡਾ ਭੋਜਨ ਆਸਾਨੀ ਨਾਲ ਪਚ ਜਾਵੇਗਾ। ਭੁੱਖ ਨੂੰ ਕੰਟਰੋਲ ਕਰਨ ਲਈ ਤੁਸੀਂ ਇਸ ਦਾ ਸੇਵਨ ਵੀ ਕਰ ਸਕਦੇ ਹੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement