ਮੋਟਾਪਾ ਘਟਾਉਣ ਵਿਚ ਸਹਾਇਤਾ ਕਰਦਾ ਹੈ ਨਿੰਮ ਦਾ ਜੂਸ
Published : Mar 22, 2021, 11:26 am IST
Updated : Mar 22, 2021, 11:26 am IST
SHARE ARTICLE
Neem juice
Neem juice

ਨਿਯਮਿਤ ਨਿੰਮ ਦਾ ਜੂਸ ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ।

ਮੁਹਾਲੀ: ਨਿੰਮ ਦੇ ਪੱਤਿਆਂ ਤੋਂ ਤਿਆਰ ਜੂਸ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੁਢੇਪਾ-ਰੋਕੂ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਨਿੰਮ ਭਾਰ ਕੰਟਰੋਲ ਕਰਨ ਵਿਚ ਸਹਾਇਤਾ ਕਰਦਾ ਹੈ ਅਤੇ ਇਮਿਊਨਿਟੀ ਨੂੰ ਵਧਾਉਣ ਵਿਚ ਵੀ ਮਦਦ ਕਰਦਾ ਹੈ। ਅਜਿਹੇ ਵਿਚ ਕੋਰੋਨਾ ਵਾਇਰਸ ਅਤੇ ਹੋਰ ਬੀਮਾਰੀਆਂ ਦੇ ਫੈਲਣ ਦਾ ਜੋਖਮ ਕਈ ਗੁਣਾਂ ਘਟਾਇਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:

Neem face packsNeem 

 ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਨਿੰਮ ਦੇ ਜੂਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਤੇਜ਼ੀ ਨਾਲ ਭਾਰ ਘਟੇਗਾ ਜਿਸ ਦੇ ਨਤੀਜੇ ਵਜੋਂ ਸਰੀਰ ਸੁਡੋਲ ਬਣ ਜਾਂਦਾ ਹੈ। ਨਿੰਮ ਦੇ ਜੂਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਪੇਟ, ਪੱਟ, ਪਿੱਠ ਦੇ ਆਲੇ-ਦੁਆਲੇ ਜਮ੍ਹਾਂ ਚਰਬੀ ਨੂੰ ਘਟਾਉਣ ਵਿਚ ਸਹਾਇਤਾ ਮਿਲਦੀ ਹੈ। 

neemneem

ਨਿਯਮਿਤ ਨਿੰਮ ਦਾ ਜੂਸ ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ। ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਜੂਸ ਪੀਣ ਨਾਲ ਇਮਿਊਨਟੀ ਬੂਸਟ ਹੋ ਕੇ ਬੀਮਾਰੀਆਂ ਦਾ ਬਚਾਅ ਰਹੇਗਾ।  ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਪ੍ਰੇਸ਼ਾਨੀ ਹੁੰਦੀ ਹੈ।

NeemNeem

ਅਜਿਹੇ ਵਿਚ ਤੁਸੀਂ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਨਿੰਮ ਦੇ ਜੂਸ ਦੇ 1-2 ਘੁੱਟ ਬੱਚਿਆਂ ਨੂੰ ਪਿਲਾ ਸਕਦੇ ਹੋ। ਇਸ ਨਾਲ ਪੇਟ ਵਿਚ ਮੌਜੂਦ ਕੀੜੇ ਮਰਨ ਨਾਲ ਵਧੀਆ ਵਿਕਾਸ ਵਿਚ ਸਹਾਇਤਾ ਮਿਲੇਗੀ।  ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਦਾਗ-ਧੱਬੇ, ਝੁਰੜੀਆਂ ਆਦਿ ਦੀ ਸਮੱਸਿਆ ਦੂਰ ਹੋ ਕੇ ਬੇਦਾਗ ਅਤੇ ਗਲੋਇੰਗ ਚਮੜੀ ਮਿਲਦੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement