ਖ਼ਬਰਾਂ |

ਤਾਜ਼ਾ |

Health News: ਕੜ੍ਹੀ ਪੱਤੇ ਦਾ ਪਾਣੀ ਸਿਹਤ ਲਈ ਹੈ ਫ਼ਾਇਦੇਮੰਦ

By : GAGANDEEP

Published : Aug 22, 2026, 4:24 pm IST
Updated : Aug 22, 2026, 4:24 pm IST
SHARE ARTICLE
Curry leaf water is beneficial for Health News
Curry leaf water is beneficial for Health News

ਜੇਕਰ ਰੋਜ਼ਾਨਾ ਸਵੇਰੇ ਕੜ੍ਹੀ ਪੱਤੇ ਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਅੰਤੜੀਆਂ ਦੀ ਹਰਕਤ ਆਸਾਨ ਹੋ ਜਾਂਦੀ

ਮੁਹਾਲੀ: ਕੜ੍ਹੀ ਪੱਤੇ ਦੀ ਵਰਤੋਂ ਆਮ ਤੌਰ ’ਤੇ ਭੋਜਨ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਇਨ੍ਹਾਂ ਹਰੇ ਪੱਤਿਆਂ ਦੀ ਵਰਤੋਂ ਸਬਜ਼ੀ, ਪੋਹਾ, ਕੜ੍ਹੀ ਸਮੇਤ ਕਈ ਪਕਵਾਨਾਂ ’ਚ ਕੀਤੀ ਜਾਂਦੀ ਹੈ। ਇਹ ਪੱਤੇ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਭਰਪੂਰ ਹੁੰਦੇ ਹਨ।

ਆਉ ਜਾਣਦੇ ਹਾਂ ਕਿ ਰੋਜ਼ਾਨਾ ਸਵੇਰੇ ਕੜ੍ਹੀ ਪੱਤੇ ਦਾ ਪਾਣੀ ਪੀਣ ਦੇ ਫ਼ਾਇਦਿਆਂ ਬਾਰੇ: ਤੰਦਰੁਸਤ ਰਹਿਣ ਲਈ ਪਾਚਨ ਕਿਰਿਆ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਕੜ੍ਹੀ ਪੱਤੇ ਵਿਚ ਕੁੱਝ ਐਨਜ਼ਾਈਮ ਹੁੰਦੇ ਹਨ ਜੋ ਪਾਚਨ ਸ਼ਕਤੀ ਨੂੰ ਵਧਾਉਂਦੇ ਹਨ।

ਜੇਕਰ ਰੋਜ਼ਾਨਾ ਸਵੇਰੇ ਕੜ੍ਹੀ ਪੱਤੇ ਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਅੰਤੜੀਆਂ ਦੀ ਹਰਕਤ ਆਸਾਨ ਹੋ ਜਾਂਦੀ ਹੈ ਤੇ ਪਾਚਨ ਸਬੰਧੀ ਸਮੱਸਿਆਵਾਂ ਤੋਂ ਬਚ ਸਕਦੇ ਹੋ। ਅੱਜ-ਕੱਲ੍ਹ ਤਣਾਅ ਦੀ ਸਮੱਸਿਆ ਆਮ ਹੁੰਦੀ ਜਾ ਰਹੀ ਹੈ। ਤਣਾਅ ਤੋਂ ਰਾਹਤ ਦਿਵਾਉਣ ’ਚ ਕੜ੍ਹੀ ਦੇ ਪੱਤੇ ਤੁਹਾਡੀ ਮਦਦ ਕਰ ਸਕਦੇ ਹਨ। ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਦਿਮਾਗ਼ ਸ਼ਾਂਤ ਹੋ ਸਕਦਾ ਹੈ। ਅਜਿਹੇ ’ਚ ਤੁਸੀਂ ਚੰਗਾ ਮਹਿਸੂਸ ਕਰ ਸਕਦੇ ਹੋ। ਕੜ੍ਹੀ ਪੱਤੇ ’ਚ ਐਂਟੀਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਕੈਲੇਸਟਰੋਲ ਦੇ ਪੱਧਰ ਨੂੰ ਘਟਾਉਣ ’ਚ ਮਦਦ ਕਰ ਸਕਦੇ ਹਨ।

ਕੜ੍ਹੀ ਪੱਤੇ ਦਾ ਪਾਣੀ ਰੋਜ਼ਾਨਾ ਪੀਣ ਨਾਲ ਸਰੀਰ ’ਚ ਮਾੜੇ ਕੈਲੇਸਟਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।ਸ਼ੂਗਰ ਦੀ ਸਮੱਸਿਆ ’ਚ ਕੜ੍ਹੀ ਪੱਤੇ ਕਾਰਗਰ ਸਾਬਤ ਹੋ ਸਕਦੇ ਹਨ। ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਸਵੇਰੇ ਕੜ੍ਹੀ ਪੱਤੇ ਦਾ ਪਾਣੀ ਪੀ ਸਕਦੇ ਹੋ। ਇਹ ਪੱਤੇ ਕਾਰਬਾਜ਼ੋਲ ਐਲਕਾਲਾਇਡਜ਼ ਦਾ ਇਕ ਭਰਪੂਰ ਸਰੋਤ ਹਨ ਜੋ ਟਾਈਪ 2 ਸ਼ੂਗਰ ਦੇ ਮਰੀਜ਼ਾਂ ’ਚ ਗਲੂਕੋਜ਼ ਦੇ ਪੱਧਰ ਦਾ ਪ੍ਰਬੰਧਨ ਕਰਨ ਵਿਚ ਮਦਦ ਕਰ ਸਕਦੇ ਹਨ।

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement