ਖ਼ਬਰਾਂ |

ਤਾਜ਼ਾ |

Health News: ਗਰਮੀਆਂ ਵਿਚ ਸਰੀਰ ਨੂੰ ਠੰਢਕ ਪਹੁੰਚਾਉਂਦੀ ਹੈ ਜੌਂ ਦੇ ਆਟੇ ਦੀ ਬਣੀ ਰੋਟੀ

By : GAGANDEEP

Published : Jun 23, 2026, 3:09 pm IST
Updated : Jun 23, 2026, 3:09 pm IST
SHARE ARTICLE
photo
photo

ਜੌਂ ਦੇ ਆਟੇ ਦੀਆਂ ਰੋਟੀਆਂ ਖਾਣ ਨਾਲ ਮੋਟਾਪਾ ਤੇਜ਼ੀ ਨਾਲ ਘੱਟ ਹੁੰਦਾ

ਗਰਮੀਆਂ ਵਿਚ ਕਣਕ ਦੀ ਰੋਟੀ ਨਾਲੋਂ ਜੌਂ ਦੀ ਰੋਟੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਜੌਂ ਦੇ ਆਟੇ ਦੀਆਂ ਰੋਟੀਆਂ ਖਾਣ ਨਾਲ ਮੋਟਾਪਾ ਤੇਜ਼ੀ ਨਾਲ ਘੱਟ ਹੁੰਦਾ ਹੈ। ਜੌਂ ਦਾ ਆਟਾ ਗਰਮੀਆਂ ਵਿਚ ਪੇਟ ਨੂੰ ਠੰਢਾ ਰੱਖਦਾ ਹੈ। ਜੋ ਲੋਕ ਗਰਮੀਆਂ ਵਿਚ ਜੌਂ ਦੇ ਆਟੇ ਦੀ ਰੋਟੀ ਖਾਂਦੇ ਹਨ, ਉਨ੍ਹਾਂ ਦਾ ਦਿਲ ਜ਼ਿਆਦਾ ਸਿਹਤਮੰਦ ਰਹਿੰਦਾ ਹੈ। ਇਹ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੈ।

ਜੌਂ ਵਿਚ ਕੈਲੋਰੀ ਘੱਟ ਅਤੇ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਨਾਲ ਪੇਟ ਜਲਦੀ ਭਰਦਾ ਹੈ ਤੇ ਲੰਮੇ ਸਮੇਂ ਤਕ ਭਰਿਆ ਰਹਿੰਦਾ ਹੈ। ਇਸ ਨਾਲ ਭੁੱਖ ਘੱਟ ਲੱਗਦੀ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ। ਜੌਂ ਦੀ ਤਸੀਰ ਠੰਢੀ ਹੁੰਦੀ ਹੈ। ਇਸ ਲਈ ਗਰਮੀਆਂ ਦੇ ਦਿਨਾਂ ਵਿਚ ਜੌਂ ਦੇ ਆਟੇ ਨਾਲ ਬਣੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ਨਾਲ ਪੇਟ ਦੀ ਗਰਮੀ ਸ਼ਾਂਤ ਹੋ ਜਾਂਦੀ ਹੈ। ਜੌਂ ਦੀ ਰੋਟੀ ਖਾਣ ਨਾਲ ਗੈਸ, ਬਦਹਜ਼ਮੀ ਅਤੇ ਬਲੋਟਿੰਗ ਦੀ ਸਮੱਸਿਆ ਦੂਰ ਹੁੰਦੀ ਹੈ।

ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਜੌਂ ਵਿਚ ਘੁਲਣਸ਼ੀਲ ਫ਼ਾਈਬਰ ਮਿਲ ਜਾਂਦਾ ਹੈ, ਜੋ ਪੇਟ ਨੂੰ ਸਿਹਤਮੰਦ ਰੱਖਦਾ ਹੈ। ਜੌਂ ਦੇ ਆਟੇ ਨਾਲ ਬਣੀ ਰੋਟੀ ਖਾਣ ਨਾਲ ਕਬਜ਼ ਨਹੀਂ ਹੁੰਦੀ। ਸ਼ੂਗਰ ਦੇ ਰੋਗੀ ਨੂੰ ਭੋਜਨ ਯਾਨੀ ਰੋਟੀ ਦੀ ਚੋਣ ਬਹੁਤ ਸੋਚ-ਸਮਝ ਕੇ ਕਰਨੀ ਚਾਹੀਦੀ ਹੈ। ਸ਼ੂਗਰ ਦੇ ਮਰੀਜ਼ ਨੂੰ ਕਣਕ ਦੀ ਬਜਾਏ ਜਵਾਰ ਜਾਂ ਜੌਂ ਦੇ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਹ ਇੰਸੁਲਿਨ ਨੂੰ ਬਿਹਤਰ ਬਣਾਉਂਦਾ ਹੈ ਤੇ ਟਾਈਪ 2 ਸ਼ੂਗਰ ਦੇ ਜੋਖ਼ਮ ਨੂੰ ਵੀ ਘਟਾਉਂਦਾ ਹੈ। ਮੋਟੇ ਅਨਾਜ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਗਰਮੀਆਂ ਵਿਚ ਕਣਕ ਦੀ ਬਜਾਏ ਜੌਂ ਦੇ ਆਟੇ ਦੀਆਂ ਰੋਟੀਆਂ ਖਾਉ ਤਾਂ ਬਿਹਤਰ ਹੋਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement