ਖ਼ਬਰਾਂ |

ਤਾਜ਼ਾ |

ਖਾਲੀ ਪੇਟ ਕਿਸ਼ਮਿਸ਼ ਦਾ ਪਾਣੀ ਪੀਣ ਨਾਲ ਕਈ ਸਮੱਸਿਆਵਾਂ ਤੋਂ ਪਾਈ ਜਾ ਸਕਦੀ ਹੈ ਨਿਜ਼ਾਤ
Published : Aug 14, 2017, 7:53 am IST
Updated : Mar 24, 2018, 5:30 pm IST
SHARE ARTICLE
Raisins
Raisins

ਕਿਸ਼ਮਿਸ਼ ਉਝ ਤਾਂ ਸਰੀਰ ਲਈ ਕਾਫੀ ਫਾਇਦੇਮੰਦ ਅਤੇ ਐਨਰਜੀ ਨਾਲ ਭਰਪੂਰ ਲੋਅ ਫੈਟ ਫੂਡ ਹੈ। ਕਿਸ਼ਮਿਸ਼ ਦੇ ਪਾਣੀ ਵਿਚ ਭਰਪੂਰ ਮਾਤਰਾ 'ਚ ਵਿਟਾਮਿਨਸ ਅਤੇ ਮਿਨਰਲਸ ਮੌਜੂਦ ਹੁੰਦੇ ਹਨ।

ਕਿਸ਼ਮਿਸ਼ ਉਝ ਤਾਂ ਸਰੀਰ ਲਈ ਕਾਫੀ ਫਾਇਦੇਮੰਦ ਅਤੇ ਐਨਰਜੀ ਨਾਲ ਭਰਪੂਰ ਲੋਅ ਫੈਟ ਫੂਡ ਹੈ। ਕਿਸ਼ਮਿਸ਼ ਦੇ ਪਾਣੀ ਵਿਚ ਭਰਪੂਰ ਮਾਤਰਾ 'ਚ ਵਿਟਾਮਿਨਸ ਅਤੇ ਮਿਨਰਲਸ ਮੌਜੂਦ ਹੁੰਦੇ ਹਨ।ਇਸ ਦੇ ਪਾਣੀ ਦੀ ਵਰਤੋਂ ਕਰਨ ਨਾਲ ਸਿਹਤ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇੱਕ ਕੱਪ ਉਬਲੇ ਪਾਣੀ ਵਿਚ ਮੁੱਠੀ ਇਕ ਕਿਸ਼ਮਿਸ਼ ਪਾ ਕੇ ਪੂਰੀ ਰਾਤ ਲਈ ਰੱਖ ਦਿਓ। ਫਿਰ ਇਸ ਪਾਣੀ ਨੂੰ ਸਵੇਰੇ ਹਲਕਾ ਕੋਸਾ ਕਰਕੇ ਖਾਲੀ ਪੇਟ ਪੀਓ।

ਕਬਜ਼ ਨੂੰ ਕਰੇ ਦੂਰ

ਜਦੋਂ ਕਿਸ਼ਮਿਸ਼ ਪਾਣੀ ਵਿਚ ਫੁੱਲਦਾ ਹੈ ਤਾਂ ਕੁਦਰਤੀ ਲੇਕਸੇਟਿਵ ਦਾ ਕੰਮ ਕਰਦੇ ਹਨ। ਸਵੇਰੇ ਖਾਲੀ ਪੇਟ ਇਸ ਦਾ ਪਾਣੀ ਪੀਣ ਨਾਲ ਪੇਟ ਸਾਫ ਰਹਿੰਦਾ ਹੈ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਐਸੀਡਿਟੀ ਤੋਂ ਛੁਟਕਾਰਾ

ਕਿਸ਼ਮਿਸ਼ ਦੇ ਪਾਣੀ ਵਿਚ ਮੌਜੂਦ ਸਾਲਯੂਬਲ ਫਾਈਬਰਸ ਪੇਟ ਦੀ ਸਫਾਈ ਕਰਕੇ ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਾ ਹੈ।

 ਹੈਲਦੀ ਕਿਡਨੀ

ਕਿਸ਼ਮਿਸ਼ ਵਿਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦੇ ਹਨ। ਕਿਸ਼ਮਿਸ਼ ਦਾ ਪਾਣੀ ਸਰੀਰ ਦੇ ਟਾਕਸਿੰਸ ਕੱਢ ਕੇ ਕਿਡਨੀ ਨੂੰ ਸਿਹਤਮੰਦ ਰੱਖਦਾ ਹੈ।

 ਖੂਨ ਦੀ ਕਮੀ ਦੂਰ

ਇਸ ਪਾਣੀ ਆਇਰਨ ਦੀ ਕਾਫੀ ਮਾਤਰਾ ਹੁੰਦੀ ਹੈ। ਰੋਜ਼ ਸਵੇਰੇ ਖਾਲੀ ਪੇਟ ਇਸ ਪਾਣੀ ਦੀ ਵਰਤੋਂ ਕਰਨ ਨਾਲ ਸਰੀਰ ਵਿਚ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ।

ਕੈਂਸਰ

ਇਸ ਪਾਣੀ ਵਿਚ ਮੌਜੂਦ ਐਂਟੀਆਕਸੀਡੈਂਟ ਸਰੀਰ ਦੇ ਸੈਲਸ ਨੂੰ ਸਿਹਤਮੰਦ ਬਣਾ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨੂੰ ਦੂਰ ਰੱਖਦਾ ਹੈ, ਜੇ ਤੁਸੀਂ ਵੀ ਇਨ੍ਹਾਂ ਬੀਮਾਰੀਆਂ ਤੋਂ ਬਚੇ ਰਹਿਣਾ ਚਾਹੁੰਦੇ ਹੋ। ਤਾਂ ਸਵੇਰੇ ਖਾਲੀ ਪੇਟ ਕਿਸ਼ਮਿਸ਼ ਦਾ ਪਾਣੀ ਪੀਓ।

ਸਰਦੀ ਜੁਕਾਮ

ਕਿਸ਼ਮਿਸ਼ ਦੇ ਪਾਣੀ ਵਿਚ ਮੌਜੂਦ ਬੈਕਟੀਰੀਅਲ ਸਰਦੀ-ਜੁਕਾਮ ਅਤੇ ਬੁਖਾਰ ਤੋਂ ਰਾਹਤ ਦਿਵਾਉਂਦੇ ਹਨ।

ਅੱਖਾਂ ਦੀ ਰੋਸ਼ਨੀ

ਕਿਸ਼ਮਿਸ਼ ਦੇ ਪਾਣੀ ਵਿਚ ਵਿਟਾਮਿਨ ਏ, ਵੀਟਾ ਕੈਰੋਟੀਨ ਮੌਜੂਦ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਨੂੰ ਵਧਾਉਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement