Health News: ਸਿਹਤ ਲਈ ਬੇਹੱਦ ਲਾਭਦਾਇਕ ਹੈ ਹਰੀ ਮਿਰਚ
Published : Feb 26, 2025, 7:22 am IST
Updated : Feb 26, 2025, 7:22 am IST
SHARE ARTICLE
Green chilli is very useful for health
Green chilli is very useful for health

ਰੀ ਮਿਰਚ ਖਾਣ ਨਾਲ ਖ਼ੂਨ ਸਾਫ਼ ਹੁੰਦਾ ਹੈ। 

 

Health News: ਹਰੀ ਮਿਰਚ ’ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੀ ਸਿਹਤ ਨੂੰ ਬਣਾਈ ਰੱਖਣ ’ਚ ਤੇ ਰੋਗਾਂ ਨੂੰ ਜੜ੍ਹ ਤੋਂ ਖ਼ਤਮ ਕਰਨ ’ਚ ਮਦਦ ਕਰਦੇ ਹਨ। ਹਰੀ ਮਿਰਚ ਬਹੁਤ ਸਾਰੇ ਪੋਸ਼ਕ ਤੱਤ ਜਿਵੇਂ ਵਿਟਾਮਿਨ ਏ, ਬੀ 6, ਸੀ, ਆਇਰਨ, ਕਾਪਰ, ਪੋਟਾਸ਼ੀਅਮ, ਪ੍ਰੋਟੀਨ ਤੇ ਕਾਰਬੋਹਾਈਡਰੇਟ ਨਾਲ ਭਰਪੂਰ ਹੁੰਦੀ ਹੈ। ਹਰੀ ਮਿਰਚ ਦਾ ਸੇਵਨ ਆਚਾਰ, ਚਟਣੀ, ਸਬਜ਼ੀਆਂ ਤੇ ਰੋਟੀ ਖਾਣ ਨਾਲ ਵੀ ਕੀਤਾ ਜਾਂਦਾ ਹੈ। ਹਰੀ ਮਿਰਚ ਖਾਣ ਨਾਲ ਖ਼ੂਨ ਸਾਫ਼ ਹੁੰਦਾ ਹੈ। 

ਸ਼ੂਗਰ ਹੋਣ ਦੀ ਸਥਿਤੀ ’ਚ ਵੀ ਹਰੀ ਮਿਰਚ ’ਚ ਬਲੱਡ ਪ੍ਰੈਸ਼ਰ ਦਾ ਪੱਧਰ ਕੰਟਰੋਲ ਰੱਖਣ ਦੇ ਗੁਣ ਮੌਜੂਦ ਹੁੰਦੇ ਹਨ। ਹਰੀ ਮਿਰਚ ’ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਕਿਸੇ ਵੀ ਤਰ੍ਹਾਂ ਦੀ ਇੰਫ਼ੈਕਸ਼ਨ ਤੋਂ ਸਰੀਰ ਤੇ ਚਮੜੀ ਦੀ ਰਖਿਆ ਕਰਦੇ ਹਨ। ਹਰੀ ਮਿਰਚ ’ਚ ਭਰਪੂਰ ਮਾਤਰਾ ’ਚ ਵਿਟਾਮਿਨ ਸੀ ਹੁੰਦਾ ਹੈ, ਜੋ ਰੋਗਾਂ ਦੇ ਲੜਨ ਦੀ ਸਮਰੱਥਾ ’ਚ ਵਾਧਾ ਕਰ ਕੇ ਸਾਡੀ ਵਿਰੋਧੀ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ। ਹਰੀ ਮਿਰਚ ਦੀ ਵਰਤੋਂ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

ਹਰੀ ਮਿਰਚ ਦਿਮਾਗ ਸੰਚਾਰ ਨੂੰ ਵੀ ਠੀਕ ਕਰਦੀ ਹੈ, ਜਿਸ ਨਾਲ ਸਾਡਾ ਮੂਡ ਕਾਫ਼ੀ ਹਦ ਤਕ ਖ਼ੁਸ਼ਨੁਮਾ ਰਹਿਣ ’ਚ ਮਦਦ ਮਿਲਦੀ ਹੈ। ਹਰੀ ਮਿਰਚ ਭਾਰ ਘਟਾਉਣ ’ਚ ਫ਼ਾਇਦੇਮੰਦ ਹੋ ਸਕਦੀ ਹੈ। ਹਰੀ ਮਿਰਚ ’ਚ ਕੈਲਰੀ ਬਿਲਕੁਲ ਨਹੀਂ ਹੁੰਦੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement