Neem Juice: ਮੋਟਾਪਾ ਘਟਾਉਣ ਵਿਚ ਸਹਾਇਤਾ ਕਰਦਾ ਹੈ ਨਿੰਮ ਦਾ ਜੂਸ
Published : Mar 26, 2024, 9:02 am IST
Updated : Mar 26, 2024, 9:02 am IST
SHARE ARTICLE
Neem Juice
Neem Juice

ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:

Neem Juice: ਨਿੰਮ ਦੇ ਪੱਤਿਆਂ ਤੋਂ ਤਿਆਰ ਜੂਸ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੁਢਾਪਾ-ਰੋਕੂ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਨਿੰਮ ਭਾਰ ਕੰਟਰੋਲ ਕਰਨ ਵਿਚ ਸਹਾਇਤਾ ਕਰਦੀ ਹੈ ਅਤੇ ਇਮਿਊਨਿਟੀ ਨੂੰ ਵਧਾਉਣ ਵਿਚ ਵੀ ਮਦਦ ਕਰਦੀ ਹੈ। ਅਜਿਹੇ ਵਿਚ ਕੋਰੋਨਾ ਵਾਇਰਸ ਅਤੇ ਹੋਰ ਬੀਮਾਰੀਆਂ ਦੇ ਫੈਲਣ ਦਾ ਜੋਖਮ ਕਈ ਗੁਣਾਂ ਘਟਾਇਆ ਜਾ ਸਕਦਾ ਹੈ।

ਅੱਜ ਅਸੀਂ ਤੁਹਾਨੂੰ ਦਸਾਂਗੇ ਨਿੰਮ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:

  •  ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਨਿੰਮ ਦੇ ਜੂਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਤੇਜ਼ੀ ਨਾਲ ਭਾਰ ਘਟੇਗਾ ਜਿਸ ਦੇ ਨਤੀਜੇ ਵਜੋਂ ਸਰੀਰ ਸੁਡੋਲ ਬਣ ਜਾਂਦਾ ਹੈ।
  •  ਨਿੰਮ ਦੇ ਜੂਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਪੇਟ, ਪੱਟ, ਪਿੱਠ ਦੇ ਆਲੇ-ਦੁਆਲੇ ਜਮ੍ਹਾਂ ਚਰਬੀ ਨੂੰ ਘਟਾਉਣ ਵਿਚ ਸਹਾਇਤਾ ਮਿਲਦੀ ਹੈ।
  •  ਨਿਯਮਿਤ ਨਿੰਮ ਦਾ ਜੂਸ ਪੀਣ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਨਹੀਂ ਰਹਿੰਦਾ।
  •  ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਜੂਸ ਪੀਣ ਨਾਲ ਇਮਿਊਨਟੀ ਬੂਸਟ ਹੋ ਕੇ ਬੀਮਾਰੀਆਂ ਦਾ ਬਚਾਅ ਰਹੇਗਾ।
  •  ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ਵਿਚ ਤੁਸੀਂ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਨਿੰਮ ਦੇ ਜੂਸ ਦੇ 1-2 ਘੁੱਟ ਬੱਚਿਆਂ ਨੂੰ ਪਿਲਾ ਸਕਦੇ ਹੋ। ਇਸ ਨਾਲ ਪੇਟ ਵਿਚ ਮੌਜੂਦ ਕੀੜੇ ਮਰਨ ਨਾਲ ਵਧੀਆ ਵਿਕਾਸ ਵਿਚ ਸਹਾਇਤਾ ਮਿਲੇਗੀ।
  •  ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਦਾਗ-ਧੱਬੇ, ਝੁਰੜੀਆਂ ਆਦਿ ਦੀ ਸਮੱਸਿਆ ਦੂਰ ਹੋ ਕੇ ਬੇਦਾਗ ਅਤੇ ਗਲੋਇੰਗ ਚਮੜੀ ਮਿਲਦੀ ਹੈ।

 (For more Punjabi news apart from Neem juice benefits in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement